ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਸਰਕਾਰ ਦਾ ਬਜਟ ਇਜਲਾਸ 12 ਫ਼ਰਵਰੀ ਤੋਂ, 18 ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2019-20 ਦਾ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਵਿਧਾਨ ਸਭਾ ਦਾ ਬਜਟ ਇਜਲਾਸ 12 ਤੋਂ 21 ਫਰਵਰੀ ਤੱਕ ਤੱਕ ਸੱਦਣ ਦਾ ਫੈਸਲਾ ਕੀਤਾ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

 

ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਤਹਿਤ 15ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।

 

ਬਜਟ ਇਜਲਾਸ 12 ਫਰਵਰੀ ਨੂੰ ਸਵੇਰੇ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ ਉਸੇ ਦਿਨ ਬਾਅਦ ਦੁਪਹਿਰ 2 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਜਾਣਗੀਆਂ।

 

13 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ।

 

15 ਫਰਵਰੀ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਪੇਸ਼ ਹੋਵੇਗਾ ਜਿਸ ਤੋਂ ਬਾਅਦ ਭਾਸ਼ਣ ’ਤੇ ਬਹਿਸ ਆਰੰਭ ਹੋਵੇਗੀ ਜੋ ਦਿਨ ਭਰ ਚੱਲੇਗੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

18 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਸਾਲ 2017-18 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2017-18 ਲਈ ਵਿੱਤੀ ਲੇਖੇ ਅਤੇ ਸਾਲ 2017-18 ਲਈ ਨਮਿੱਤਣ ਲੇਖੇ ਪੇਸ਼ ਹੋਣਗੇ।

 

ਇਸੇ ਤਰਾਂ 18 ਫਰਵਰੀ ਨੂੰ ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2018-19 ਲਈ ਗ੍ਰਾਂਟਾਂ ਲਈ ਅਨੁਪੂਰਕ ਮੰਗਾਂ ਤੇ ਨਮਿੱਤਣ ਬਿੱਲ ਅਤੇ ਸਾਲ 2019-20 ਲਈ ਬਜਟ ਅਨੁਮਾਨ ਸਦਨ ਅੱਗੇ ਪੇਸ਼ ਕੀਤੇ ਜਾਣਗੇ।

 

20 ਫਰਵਰੀ ਨੂੰ ਬਾਅਦ ਦੁਪਹਿਰ 2 ਵਜੇ ਬਜਟ ਅਨੁਮਾਨਾਂ ’ਤੇ ਆਮ ਬਹਿਸ ਸ਼ੁਰੂ ਹੋਵੇਗੀ।

 

21 ਫਰਵਰੀ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ ਜਿਸ ਤੋਂ ਬਾਅਦ  ਬਜਟ ਅਨੁਮਾਨਾਂ ਦੀਆਂ ਮੰਗਾਂ ’ਤੇ ਬਹਿਸ ਅਤੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Governments budget from February 12 session the Budget 18