ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਾਅਦੇ ਦੇ ਬਾਵਜੂਦ ਬੇਰੁਜ਼ਗਾਰੀ ਭੱਤਾ ਦੇਣ ਤੋਂ ਨਾਕਾਮ ਰਹੀ ਹੈ ਕੈਪਟਨ ਸਰਕਾਰ

ਵਾਅਦੇ ਦੇ ਬਾਵਜੂਦ ਬੇਰੁਜ਼ਗਾਰੀ ਭੱਤਾ ਦੇਣ ਤੋਂ ਨਾਕਾਮ ਰਹੀ ਹੈ ਕੈਪਟਨ ਸਰਕਾਰ

ਸਾਲ 2017 ਦੌਰਾਨ ਪੰਜਾਬ ਕੈਬਿਨੇਟ ਦੀ ਪਹਿਲੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਸੀ ਕਿ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਘੱਟੋ–ਘੱਟ 2,500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਪਰ ਸਰਕਾਰ ਨੇ ਹਾਲੇ ਤੱਕ ਕਿਸੇ ਵੀ ਰੋਜ਼ਗਾਰ ਬਿਊਰੋ ਕੋਲ ਰਜਿਸਟਰਡ ਕਿਸੇ ਵੀ ਬੇਰੁਜ਼ਗਾਰ ਨੂੰ ਬੇਰੁਜ਼ਗਾਰੀ ਭੱਤਾ ਦੇਣ ਵੱਲ ਇੱਕ ਕਦਮ ਵੀ ਨਹੀਂ ਪੁੱਟਿਆ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ’ਚ ਇਸ ਵੇਲੇ 3 ਲੱਖ ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਦੇ ਨਾਂਅ ਰਜਿਸਟਰਡ ਹਨ। ਜੇ ਉਨ੍ਹਾਂ ਸਭਨਾਂ ਨੂੰ 2,500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਤਾਂ ਇਹ ਰਕਮ 75 ਕਰੋੜ ਰੁਪਏ ਹੋ ਜਾਵੇਗੀ।

 

 

ਪੰਜਾਬ ਦੇ ਰੋਜ਼ਗਾਰ ਵਾਧਾ ਵਿਭਾਗ ਨੇ ਇਸ ਸਬੰਧੀ ਇੱਕ ਪ੍ਰਸਤਾਵ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿੱਤ ਵਿਭਾਗ ਨੂੰ ਭੇਜਿਆ ਸੀ। ਪਰ ਅੱਗਿਓਂ ਵਿੱਤ ਵਿਭਾਗ ਨੇ ਜਵਾਬ ਦਿੱਤਾ ਕਿ ਅਜਿਹੇ ਬੇਰੁਜ਼ਗਾਰ ਯੋਜਨਾਵਾਂ ਨੂੰ ਹੁਨਰਮੰਦ ਬਣਾਉਣ ਦੀ ਕੋਈ ਯੋਜਨਾ ਉਲੀਕੋ; ਉਨ੍ਹਾਂ ਨੂੰ ਭੱਤਾ ਨਾ ਦੇਵੋ।

 

 

ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੀ ਯੋਜਨਾ ਉਲੀਕੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Govt failed to provide unemployment allowance despite the promise