ਅਗਲੀ ਕਹਾਣੀ

ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਦੀ ਮਦਦ ਦਾ ਕੈਪਟਨ ਵਲੋਂ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੰਗਲਵਾਰ ਨੂੰ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ ਜਿਨਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈਕੈਪਟਨ ਅਮਰਿੰਦਰ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰਤੇ ਸ੍ਰੀ ਕੰਵਲ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਵਿੱਤੀ ਮਦਦ ਸੌਂਪਣ ਦੇ ਹੁਕਮ ਦਿੱਤੇ ਹਨ

 

ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਕਿ ਸ੍ਰੀ ਕੰਵਲ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਸ੍ਰੀ ਕੰਵਲ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮਵਰ ਪੰਜਾਬੀ ਲੇਖਕ ਨੇ ਆਪਣਾ ਸਮੁੱਚਾ ਜੀਵਨ ਪੰਜਾਬ ਮਾਂ ਬੋਲੀ ਦੀ ਚੜਦੀ ਕਲਾ ਨੂੰ ਸਮਰਪਿਤ ਕੀਤਾ। ਉਨਾਂ ਕਿਹਾ ਕਿ ਸ੍ਰੀ ਕੰਵਲ ਦੀਆਂ ਲਿਖਤਾਂ ਪੇਂਡੂ ਜੀਵਨ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀ ਧੁਰ ਅੰਦਰਲੀ ਤਸਵੀਰ ਪੇਸ਼ ਕਰਦੀਆਂ ਹਨ

 

ਜ਼ਿਕਰਯੋਗ ਹੈ ਕਿ 100 ਵਰਿਆਂ ਦੀ ਉਮਰ ਪਾਰ ਕਰ ਚੁੱਕੇ ਸ੍ਰੀ ਕੰਵਲ ਨੇ ਕਈ ਨਾਵਲਾਂ ਸਮੇਤ ਲਗਪਗ 100 ਕਿਤਾਬਾਂ ਦੀ ਰਚਨਾ ਕਰਕੇ ਪੰਜਾਬੀ ਸਾਹਿਤ ਨੂੰ ਹੋਰ ਅਮੀਰ ਕੀਤਾ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain helps 5 lacs of leading Punjabi novelist Jaswant Singh Kanwal