ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਅੰਮ੍ਰਿਤਸਰ `ਚ ਕੀਤੇ 127.86 ਕਰੋੜ ਦੇ ਪੰਜ ਪ੍ਰੋਜੈਕਟ ਸ਼ੁਰੂ

ਕੈਪਟਨ ਨੇ ਅੰਮ੍ਰਿਤਸਰ `ਚ ਕੀਤੇ 127.86 ਕਰੋੜ ਦੇ ਪੰਜ ਪ੍ਰੋਜੈਕਟ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ  ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਵਿੱਚ 127.86 ਕਰੋੜ ਰੁਪਏ ਦੇ ਪੰਜ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈਲਾਂ ਦੇ ਵਾਸਤੇ ਵਾਧੂ 50 ਕਰੋੜ ਰੁਪਏ ਵੀ ਦੇਣ ਦਾ ਐਲਾਨ ਕੀਤਾ ਤਾਂ ਜੋ ਲੰਬਿਤ ਪਏ ਨਹਿਰੀ ਜਲ ਸਪਲਾਈ ਨੈਟਵਰਕ ਨੂੰ ਮੁਕੰਮਲ ਕੀਤੇ ਜਾਣ ਤੱਕ ਇਸ ਪਵਿੱਤਰ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਯਕੀਨੀ ਬਣਾਇਆ ਜਾ ਸਕੇ।


ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਦੇ ਲਈ ਕੁਲ 187.47 ਕਰੋੜ ਰੁਪਏ ਦੇ ਸੈਰ-ਸਪਾਟਾ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਤਾਂ ਜੋ ਇਸ ਸ਼ਹਿਰ ਨੂੰ ਸੈਰ-ਸਪਾਟੇ ਦੇ ਵਿਸ਼ਵ ਪੱਧਰੀ ਸਥਾਨ ਵਜੋਂ ਰੂਪ ਦਿੱਤਾ ਜਾ ਸਕੇ।


ਮੁੱਖ ਮੰਤਰੀ ਨੇ ਰੇਲ ਲਾਈਨਾਂ ਦੇ ਉੱਪਰ ਦੀ ਬਨਣ ਵਾਲੇ ਦੋ ਪੁਲਾਂ (ਆਰ.ਓ.ਬੀਜ਼.), ਰੇਲਵੇ ਲਾਈਨ ਦੇ ਹੇਠਾਂ ਦੀ ਬਨਣ ਵਾਲੇ ਇਕ ਪੁਲ (ਆਰ.ਯੂ.ਬੀ.) ਅਤੇ ਇਕ ਫਲਾਈ ਓਵਰ ਦਾ ਰਿਮੋਟ ਬਟਨ ਨਾਲ ਨੀਂਹ ਪੱਥਰ ਰੱਖਣ ਤੋਂ ਇਲਾਵਾ ਮੌਜੂਦਾ ਭੰਡਾਰੀ ਪੁਲ ਤੋਂ ਇਕ ਹੋਰ ਐਕਸਟੈਂਸ਼ਨ ਦਾ ਵੀ ਨੀਂਹ ਪੱਥਰ ਰੱਖਿਆ।  ਇਹ ਉਦਘਾਟਨੀ  ਸਮਾਗਮ ਸਥਾਨਕ ਸਰਕਾਰ ਮੰਤਰੀ ਅਤੇ ਅੰਮ੍ਰਿਤਸਰ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਮੰਤਰਾਲੇ ਤੋਂ ਇਸ ਸਬੰਧੀ ਜ਼ਰੂਰੀ ਆਗਿਆ ਲੈਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਪੁਰਾਣੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਿੱਚ ਵੱਡੀ ਭੂਮਿਕਾ ਨਿਭਾਉਣ ਦੇ ਨਾਲ-ਨਾਲ ਭੀੜ-ਭੜੱਕੇ ਨੂੰ ਵੀ ਘਟਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਵੱਡੇ ਸ਼ਹਿਰ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਨਾਲ ਇਨ੍ਹਾਂ ਖਿੱਤਿਆਂ ਵਿੱਚ ਪਾਣੀ ਘੱਟ ਮਿਲ ਰਿਹਾ ਹੈ ਜੋ ਕਿ ਪੀਣ ਦੇ ਯੋਗ ਵੀ ਨਹੀਂ ਹੈ। ਇਸ ਦੇ ਕਾਰਨ ਬੀਮਾਰੀਆਂ ਫੈਲ ਰਹੀਆਂ ਹਨ। ਇਨ੍ਹਾਂ ਚਾਰ ਸ਼ਹਿਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਲਗਾਤਾਰ ਅਤੇ ਨਿਯਮਤ ਤੌਰ 'ਤੇ ਪਾਣੀ ਦੇ ਟੈਸਟਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।


ਇਸ ਮੌਕੇ 'ਤੇ ਬੋਲਦੇ ਸ੍ਰੀ ਸਿੱਧੂ ਨੇ 10 ਸਾਲਾਂ ਦੇ ਸ਼ਾਸਨ ਦੌਰਾਨ ਇਸ ਸ਼ਹਿਰ ਦੇ ਵਿਕਾਸ ਵਿੱਚ ਅਸਫ਼ਲ ਰਹਿਣ ਲਈ ਬਾਦਲਾਂ ਦੀ ਤਿੱਖੀ ਆਲੋਚਣਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ਼ ਇਕ ਪੁਲ ਬਨਾਇਆ ਜਦਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜ ਪੁਲਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਵਾਸਤੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦਾ ਕੰਮ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ।


       ਮੁੱਖ ਮੰਤਰੀ ਵੱਲੋਂ ਅੱਜ ਪੰਜ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿੱਚ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ 'ਤੇ ਵੱਲ੍ਹਾ ਫਾਟਕ 'ਤੇ ਬਨਣ ਵਾਲਾ ਆਰ.ਓ.ਬੀ. ਪ੍ਰੋਜੈਕਟ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਅੰਮਿਤਸਰ-ਅਟਾਰੀ ਸੈਕਸ਼ਨ 'ਤੇ ਖ਼ਜਾਨਾ ਗੇਟ 'ਤੇ ਇਕ ਆਰ.ਓ.ਬੀ., ਅੰਮ੍ਰਿਤਸਰ-ਦਿੱਲੀ ਸੈਕਸ਼ਨ 'ਤੇ ਜੌੜਾ ਫਾਟਕ 'ਤੇ ਆਰ.ਯੂ.ਬੀ. ਅਤੇ ਅਮ੍ਰਿੰਤਸਰ-ਪਠਾਨਕੋਟ ਸੈਕਸ਼ਨ 'ਤੇ ਆਰ.ਯੂ.ਬੀ. ਅਤੇ ਮਜੀਠਾ ਸੜਕ 'ਤੇ ਸੰਤ ਸਿੰਘ ਸੁੱਖਾ ਸਿੰਘ (ਐਸ.ਐਸ.ਐਸ.ਐਸ. ਚੌਂਕ) ਫਲਾਈਓਵਰ ਅਤੇ ਮੌਜੂਦਾ ਭੰਡਾਰੀ ਪੁਲ ਤੋਂ ਇਕ ਐਕਸਟੈਂਸ਼ਨ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਇਹ ਐਕਸਟੈਂਸ਼ਨ ਮੌਜੂਦਾ ਪੁਲ ਦੇ ਬਰੋ-ਬਰਾਬਰ ਵਾਧੂ ਪੁਲ ਵਜੋਂ ਉਸਾਰੀ ਜਾਵੇਗੀ।


       ਇਨ੍ਹਾਂ ਪ੍ਰੋਜੈਕਟਾਂ ਦੀ ਕੁਲ ਲਾਗਤ 127.86 ਕਰੋੜ ਰੁਪਏ ਹੈ ਜਿਸ ਵਿੱਚੋਂ 111.56 ਕਰੋੜ ਰੁਪਏ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਵੱਲੋਂ ਸਹਿਣ ਕੀਤੇ ਜਾਣਗੇ ਅਤੇ ਰੇਲਵੇ ਦਾ ਯੋਗਦਾਨ ਵੱਲ੍ਹਾ ਦੇ ਆਰ.ਓ.ਬੀ. ਦੇ ਲਈ 16.30 ਕਰੋੜ ਰੁਪਏ ਦਾ ਹੋਵੇਗਾ ਜੋ ਹਿੱਸੇਦਾਰੀ ਦੇ ਆਧਾਰ 'ਤੇ ਬਨਾਇਆ ਜਾ ਰਿਹਾ ਹੈ। ਇਨ੍ਹਾਂ ਵਿਕਾਸ ਕਾਰਜਾਂ ਦੀ ਸਮੇਂ ਸਿਰ ਸ਼ੁਰੂਆਤ ਦੇ ਵਾਸਤੇ ਐਫ.ਡੀ.ਆਰ. ਦੀ ਸ਼ਕਲ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਨੇ ਪਹਿਲਾਂ ਹੀ 130 ਕਰੋੜ ਰੁਪਏ ਰੱਖੇ ਹਨ।

   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain inagurated Rs 127 86 Crore Projects in Asr