ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਭਗਵਾਨ ਮਹਾਵੀਰ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਦਿੱਤਾ ਸੱਦਾ

ਮਹਾਵੀਰ ਜਯੰਤੀ ਦੇ ਪਵਿੱਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਵਿਸ਼ੇਸ਼ਕਰ ਜੈਨ ਭਾਈਚਾਰੇ ਨੂੰ ਵਧਾਈ ਦਿੱਤੀ ਹੈਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਭਗਵਾਨ ਮਹਾਵੀਰ ਦੀ ਫਿਲਾਸਫੀ ਅਤੇ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਹੈ ਜਿਨ੍ਹਾਂ ਨੇ ਅਹਿੰਸਾ, ਸ਼ਾਂਤੀ ਅਤੇ ਸਦਭਾਵਨਾ ਦੇ ਨਾਲ-ਨਾਲ ਸਧਾਰਨ ਰਹਿਣ-ਸਹਿਣ ਉੱਚ ਸੋਚਣ ਦੇ ਸਿਧਾਂਤਾਂ ਨੂੰ ਪ੍ਰਚਾਰਿਆ ਹੈ ਜਿਸ ਦਾ ਅਸਲ ਮਕਸਦ ਮਾਨਵਤਾ ਦੇ ਮਾਰਗ 'ਤੇ ਚਲਣਾ ਹੈ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵਾਨ ਮਹਾਵੀਰ ਦੀਆਂ ਆਪਸੀ ਭਾਈਚਾਰੇ, ਰਹਿਮ ਦਿਲੀ ਅਤੇ ਤਿਆਗ ਦੀਆਂ ਸਿੱਖਿਆਵਾਂ ਸਾਡੀਆਂ ਉੱਚ ਨੈਤਿਕ ਕਦਰਾ-ਕੀਮਤਾਂ ਦੀ ਸਦੀਆਂ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹਨ ਜੋ ਕਿ ਮੌਜੂਦਾ ਪਦਾਰਥਵਾਦੀ ਸਮਾਜ ਵਿੱਚ ਮਾਨਵਤਾ ਨੂੰ ਸਦਾਚਾਰੀ ਅਤੇ ਅਸਰਦਾਇਕ ਜੀਵਨ ਜਿਉਣ ਦਾ ਮਾਰਗ ਦਿਖਾਉਂਦੀਆਂ ਹਨ



ਮੁੱਖ ਮੰਤਰੀ ਨੇ ਭਗਵਾਨ ਮਹਾਵੀਰ ਜੀ ਵੱਲੋਂ ਦਿਖਾਏ ਮਾਰਗ 'ਤੇ ਲੋਕਾਂ ਨੂੰ ਚੱਲਣ ਅਤੇ ਇਸ ਪਵਿੱਤਰ ਮੌਕੇ ਸਾਡੇ ਬਹੁਭਾਂਤੀ ਸਮਾਜ ਦੀਆਂ ਧਰਮ ਨਿਰਪੱਖ ਅਤੇ ਸਮਾਜਿਕ ਤੰਦਾਂ ਨੂੰ ਮਜ਼ਬੂਤ ਬਨਾਉਣ ਲਈ ਮਿਲ ਕੇ ਮਹਾਵੀਰ ਜਯੰਤੀ ਮਨਾਉਣ ਦੀ ਅਪੀਲ ਕੀਤੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain invited to follow the teachings of Bhagwan Mahaveer