ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੂੰ ਕਰਤਾਰ ਸਾਹਿਬ ਲਾਂਘਾ ਛੇਤੀ ਖੁੱਲ੍ਹਣ ਦੀ ਆਸ, ਸਿੱਧੂ ਪ੍ਰਤੀ ਹੋਏ ਨਰਮ

ਕੈਪਟਨ ਨੂੰ ਕਰਤਾਰ ਸਾਹਿਬ ਲਾਂਘਾ ਛੇਤੀ ਖੁੱਲ੍ਹਣ ਦੀ ਆਸ, ਸਿੱਧੂ ਪ੍ਰਤੀ ਹੋਏ ਨਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੌਰਾਨ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਵਾਸਤੇ ਲਾਂਘਾ ਮੁਹੱਈਆ ਕਰਵਾਉਣ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਸਬੰਧ ਵਿਚ ਨਿੱਜੀ ਦਖਲ ਦੇਣ ਵਾਸਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ। 


ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿੱਧੂ ਨੇ ਪਾਕਿਸਤਾਨ ਫੌਜ ਦੇ ਮੁਖੀ ਬਾਜਵਾ ਨਾਲ ਗੱਲਬਾਤ ਕਰਕੇ ਚੰਗਾ ਕੀਤਾ ਪਰ ਇਹ ਮੰਦਭਾਗੀ ਗੱਲ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਪ੍ਰਗਤੀ ਸਬੰਧੀ ਇਸਲਾਮਾਬਾਦ ਨੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ। 


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਸ਼ਾਂਤੀ ਚਾਹੁੰਦਾ ਹੈ ਪਰ ਇਹ ਉਦੋਂ ਤੱਕ ਨਹੀਂ ਹੋ ਸਕਦੀ ਜਦੋਂ ਤੱਕ ਭਾਰਤੀ ਫੌਜੀਆਂ ਨੂੰ ਕਸ਼ਮੀਰ ਵਿਚ ਨਿਸ਼ਾਨਾ ਬਣਾਇਆ ਜਾਂਦਾ ਹੈ। ਇੱਕ ਸਾਬਕਾ ਫੌਜੀ ਹੋਣ ਦੇ ਨਾਤੇ ਉਨ੍ਹਾਂ ਸ਼ੰਕਾ ਪ੍ਰਗਟ ਕੀਤੀ ਕਿ ਪਾਕਿਸਤਾਨ ਦਾ ਨਵਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਫੌਜ ਦੇ ਪਰਛਾਵੇਂ ਤੋਂ ਬਾਹਰ ਆ ਸਕੇਗਾ।


ਕੈਪਟਨ ਅਮਰਿੰਦਰ ਸਿੰਘ ਦਾ ਰਵੱਈਆ ਅੱਜ ਨਵਜੋਤ ਸਿੰਘ ਸਿੱਧੂ ਪ੍ਰਤੀ ਕਾਫ਼ੀ ਨਰਮ ਵਿਖਾਈ ਦਿੱਤਾ। ਸੱਤਾ ਦੇ ਗਲਿਆਰਿਆਂ `ਚ ਇਹ ਨਿਸ਼ਚਤ ਤੌਰ `ਤੇ ਉਨ੍ਹਾਂ ਦੀ ਵੱਡੀ ਤਬਦੀਲੀ ਸਮਝੀ ਜਾ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain is optimistic about Kartarpur Sahib Corridor