ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ, ਜਾਖੜ, ਕੇਜਰੀਵਾਲ ਤੇ ਹੋਰਨਾਂ ਵੱਲੋਂ ਨਿਰੰਕਾਰੀ ਸਭਾ `ਤੇ ਹਮਲੇ ਦੀ ਨਿਖੇਧੀ

ਕੈਪਟਨ, ਜਾਖੜ, ਕੇਜਰੀਵਾਲ ਤੇ ਹੋਰਨਾਂ ਵੱਲੋਂ ਨਿਰੰਕਾਰੀ ਸਭਾ `ਤੇ ਹਮਲੇ ਦੀ ਨਿਖੇਧੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਮੁਖੀ ਸੁਨੀਲ ਜਾਖੜ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਹੋਰਨਾਂ ਬਹੁਤ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਅੰਮ੍ਰਿਤਸਰ ਜਿ਼ਲ੍ਹੇ ਦੇ ਰਾਜਸਾਂਸੀ ਲਾਗਲੇ ਪਿੰਡ ਆਦੀਵਾਲ ਸਥਿਤ ਨਿਰੰਕਾਰੀ ਭਵਨ `ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਉਹ ਇਸ ਬੰਬ ਧਮਾਕੇ ਦੀ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ, ਡੀਜੀਪੀ-ਇੰਟੈਲੀਜੈਂਸ ਅਤੇ ਡੀਜੀਪੀ-ਕਾਨੂੰਨ ਤੇ ਵਿਵਸਥਾ ਨੂੰ ਤੁਰੰਤ ਘਟਨਾ ਸਥਾਨ `ਤੇ ਪੁੱਜਣ ਦੀ ਹਦਾਇਤ ਜਾਰੀ ਕੀਤੀ ਹੈ।


ਪੰਜਾਬ ਕਾਂਗਰਸ ਦੇ ਮੁਖੀ ਸ੍ਰੀ ਸੁਨੀਲ ਜਾਖੜ ਨੇ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖ਼ਮੀਆਂ ਨਾਲ ਡੂੰਘੀ ਹਮਦਰਦੀ ਦਾ ਇਜ਼ਹਹਾਰ ਕੀਤਾ ਹੈ। ਉਨ੍ਹਾਂ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਸਖ਼ਤ ਚੌਕਸੀ ਰੱਖਣ ਦੇ ਹੁਕਮ ਵੀ ਜਾਰੀ ਕੀਤੇ ਹਨ।


ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਰਾਜਸਾਂਸੀ ਦੀ ਇਸ ਘਟਨਾ ਨੂੰ ਬੁਜ਼ਦਿਲਾਨਾ ਕਾਰਵਾਈ ਕਰਾਰ ਦਿੱਤਾ ਹੈ।


ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਤੁਰੰਤ ਘਟਨਾ ਸਥਾਨ `ਤੇ ਪੁੱਜਿਆ; ਉੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਵਾਰਦਾਤ ਨੂੰ ਸਿਰਫ਼ ਤੇ ਸਿਰਫ਼ ਸੁਰੱਖਿਆ ਏਜੰਸੀਆਂ ਦੀ ਲਾਪਰਵਾਹੀ ਹੀ ਆਖਿਆ ਜਾਵੇਗਾ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Jakhar Kejriwal condemn Rajasansi blast