ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਿਖੇ 73ਵੇਂ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ 27,744 ਕੇਸ ਦਰਜ ਕੀਤੇ ਗਏ ਹਨ ਅਤੇ 33,622 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 767 ਕਿਲੋ ਹੈਰੋਈਨ ਦੀ ਬਰਾਮਦਗੀ ਅਤੇ ਵੱਡੀ ਮਾਤਰਾ 'ਚ ਹੋਰ ਵੀ ਨਸ਼ੀਲੇ ਪਦਾਰਥ ਫੜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਨਸ਼ੇ ਦੀ ਗ੍ਰਿਫਤ 'ਚ ਫਸੇ 87000 ਵਿਅਕਤੀਆਂ ਦਾ ਇਲਾਜ 178 ਓਟ (ਓ.ਓ.ਏ.ਟੀ) ਕਲੀਨਿਕਾਂ ਵਿਚ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦਾ ਰਵੱਈਆ ਸਖਤ ਹੈ ਅਤੇ ਕਿਸੇ ਵੀ ਕੀਮਤ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਲਈ ਸੂਬਾ ਸਰਕਾਰ ਵੱਚਨਬੱਧ ਹੈ।
.