ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦਿੱਲੀ ’ਚ ਅਮਿਤ ਸ਼ਾਹ ਨੂੰ ਮਿਲੇ, ਸਾਹਮਣੇ ਰੱਖੇ ਕਈ ਕੌਮੀ ਤੇ ਸੂਬਾਈ ਮਸਲੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੌਮੀ ਤੇ ਸੂਬਾਈ ਸੁਰੱਖਿਆ ਦੇ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਗ੍ਰਹਿ ਮੰਤਰੀ ਕੋਲ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਦੇ ਜਬਰੀ ਧਰਮ ਪਰਿਵਰਤਨ ਦਾ ਮਾਮਲਾ ਕੇਂਦਰ ਸਰਕਾਰ ਉਥੋਂ ਦੀ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖ ਕੁੜੀ ਦਾ ਮਾਮਲਾ ਪਾਕਿਸਤਾਨੀ ਅਧਿਕਾਰੀਆਂ ਨਾਲ ਉਚ ਪੱਧਰ 'ਤੇ ਉਠਾਉਣਾ ਚਾਹੀਦਾ ਹੈ।

 

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਜਨਤਕ ਤੌਰ 'ਤੇ ਬਿਆਨ ਜਾਰੀ ਕਰ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਮੁੱਦਾ ਉਠਾਉਣ ਦੀ ਮੰਗ ਕਰ ਚੁੱਕੇ ਹਨ।

 

ਪਾਕਿਸਤਾਨ ਵਿੱਚ ਵਾਪਰਦੀਆਂ ਅਜਿਹੀਆਂ ਘਟਨਾਵਾਂ ਬਾਰੇ ਮੀਡੀਆ ਕਰਮੀਆਂ ਵੱਲੋਂ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਨਕਾਣਾ ਸਾਹਿਬ ਸ਼ਹਿਰ ਵਿੱਚ ਗ੍ਰੰਥੀ ਸਿੰਘ ਦੀ ਬੇਟੀ ਨੂੰ ਅਗਵਾ ਕਰ ਕੇ ਜਬਰੀ ਇਸਲਾਮ ਬਣਾਉਣ ਦੀ ਇਸ ਘਟਨਾ ਤੋਂ ਇਲਾਵਾ ਹੋਰ ਕੋਈ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ।

 

ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਦਿੱਤੇ ਚਾਰ ਮਹੀਨੇ ਦੇ ਸਮੇਂ ਬਾਰੇ ਪੁੱਛੇ ਜਾਣ 'ਤੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪਹਿਲਾ ਹੀ ਦੋਵਾਂ ਸੂਬਿਆਂ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਗੱਲਬਾਤ ਰਾਹੀਂ ਸੁਖਾਵਾਂ ਹੱਲ ਕੱਢਣ ਲਈ ਆਪਣੇ ਅਧਿਕਾਰੀ ਨਾਮਜ਼ਦ ਕਰਨ ਨੂੰ ਕਿਹਾ ਗਿਆ ਸੀ।

 

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਧੀਆ ਸੰਭਵ ਹੱਲ ਲਈ ਪੰਜਾਬ ਦੇ ਮੁੱਖ ਸਕੱਤਰ ਪਹਿਲਾਂ ਹੀ ਹਰਿਆਣਾ ਦੇ ਮੁੱਖ ਸਕੱਤਰ ਨਾਲ ਰਾਬਤਾ ਕਾਇਮ ਰੱਖ ਰਹੇ ਹਨ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਾਂਘੇ ਦੇ ਚੱਲ ਰਹੇ ਕੰਮ ਉਤੇ ਤਸੱਲੀ ਹੈ ਜਿਹੜਾ ਆਪਣੇ ਤੈਅ ਸਮੇਂ 'ਤੇ ਖੁੱਲ੍ਹ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਦੋਵੇਂ ਮੁਲਕਾਂ ਦੇ ਅਧਿਕਾਰੀਆਂ ਵਿਚਾਲੇ ਮੁਲਾਕਾਤ ਵੀ ਹੋਣ ਜਾ ਰਹੀ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain meets Amit Shah in Delhi several national and provincial issues in front