ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉੱਘੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਦੇ ਦੇਹਾਂਤ 'ਤੇ ਕੈਪਟਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਉੱਘੇ ਪੰਜਾਬੀ ਲੇਖਕ, ਨਾਵਲਕਾਰ ਅਤੇ ਸਾਹਿਤ ਅਕਾਦਮੀ ਐਵਾਰਡ ਜੇਤੂ ਜਸਵੰਤ ਸਿੰਘ ਕੰਵਲ (101) ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਇੱਕ ਸੰਖੇਪ ਜਿਹੀ ਬਿਮਾਰੀ ਪਿੱਛੋ ਸ਼ਨਿੱਚਰਵਾਰ ਦੀ ਸਵੇਰ ਸ੍ਰੀ ਕੰਵਲ ਨੇ ਆਪਦੇ ਜੱਦੀ ਪਿੰਡ ਢੁੱਡੀਕੇ, ਮੋਗਾ ਵਿਖੇ ਆਖ਼ਰੀ ਸਾਹ ਲਿਆ।

 

 

ਆਪਣੇ ਸ਼ੋਗ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕੰਵਲ ਨੂੰ ਇੱਕ ਬਹੁਪੱਖੀ ਲੇਖਕ ਦੱਸਿਆ। ਉਨ੍ਹਾਂ ਕਿਹਾ ਕਿ ਕੰਵਲ ਨੂੰ ਉਨ੍ਹਾਂ ਦੇ ਲੱਖਾਂ ਪਾਠਕਾਂ ਵਲੋਂ ਉਨ੍ਹਾਂ ਦੀਆਂ ਉੱਤਮ ਤੇ ਸਾਰਥਕ ਲਿਖਤਾਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ, ਜਿਹੜੀਆਂ ਅਨੇਕ ਸਮਾਜਿਕ-ਆਰਥਿਕ ਤੰਗੀਆਂ ਨਾਲ ਜੂਝਦੇ ਆਮ ਆਦਮੀ ਦੀ ਦੁਰਦਸ਼ਾ ਨੂੰ ਬਿਆਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਹਿਤਕ ਹਲਕਿਆਂ ਵਿਚ ਕੰਵਲ ਦੀ ਮੌਤ ਨਾਲ ਇਕ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਨਾ ਮੁਸ਼ਕਲ ਹੈ।

 

 

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਨੂੰ ਵਿੱਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ। ਮੁੱਖ ਮੰਤਰੀ ਨੇ ਸਾਹਿਤਕ ਰਚਨਾਵਾਂ ਰਾਹੀਂ ਪੰਜਾਬੀ ਭਾਸ਼ਾ, ਕਲਾ ਅਤੇ ਸਾਹਿਤ ਦੇ ਪਸਾਰ ਲਈ ਕੰਵਲ ਦੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

 

 

ਦੱਸਣਯੋਗ ਹੈ ਕਿ ਉੱਘੇ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਨੇ ਪੰਜਾਬ ਦੇ ਪੇਂਡੂ ਜੀਵਨ ਨੂੰ ਦ੍ਰਿਸ਼ਟਮਾਨ ਕਰਦੀਆਂ ਲਗਭਗ 80 ਕਿਤਾਬਾਂ ਅਤੇ ਨਾਵਲ ਲਿਖੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:captain mourns passing away of punjabi writer jaswant singh kanwal