ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਦੀ ਯਾਤਰਾ ਦੇ ਮੁੱਦੇ 'ਤੇ ਕੈਪਟਨ ਨੇ ਪਾਕਿ ਕੋਲ ਪ੍ਰਗਟਾਇਆ ਰੋਸ

ਪਾਕਿ ਨੇ ਕਰਤਾਰਪੁਰ ਸਾਹਿਬ ਦੀ ਯਾਤਰਾ ਕੀਤੀ ਸਿੱਖਾਂ ਤੱਕ ਸੀਮਤ, ਕੈਪਟਨ ਨੇ ਪ੍ਰਗਟਾਇਆ ਰੋਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦੇਣ ਸਬੰਧੀ ਪਾਕਿਸਤਾਨ ਦੇ ਪ੍ਰਸਤਾਵ 'ਤੇ ਸਖ਼ਤ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਬ–ਵਿਆਪਕ ਗੁਰੂ ਹਨ ਜਿਨ੍ਹਾਂ ਦੇ ਸ਼ਰਧਾਲੂ ਸਾਰੇ ਧਰਮਾਂ ਖਾਸ ਤੌਰ 'ਤੇ ਹਿੰਦੂ ਧਰਮ ਨਾਲ ਵੀ ਜੁੜੇ ਹੋਏ ਹਨ

 


ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਆਪਣੇ ਅਧਿਕਾਰ ਖੇਤਰ ਵਿੱਚ ਪ੍ਰਵੇਸ਼ ਨੂੰ ਨਿਯਮਤ ਕਰਨ ਲਈ ਸਮਝੌਤੇ ਦਾ ਖਰੜਾ ਭੇਜਿਆ ਜਾਵੇਗਾ ਤਾਂ ਉਸ ਵੇਲੇ ਇਹ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇ

 


ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੇਸ਼ਕ ਪਾਕਿਸਤਾਨ ਨੂੰ ਆਪਣੇ ਅਧਿਕਾਰ ਖੇਤਰ ਦੀ ਸੁਰੱਖਿਆ ਨਾਲ ਸਬੰਧਤ ਸ਼ਰਤਾਂ ਤੈਅ ਕਰਨ ਦਾ ਪੂਰਾ ਹੱਕ ਹੈ ਪਰ ਇਸ ਪੱਖ ਨੂੰ ਵੀ ਵਿਚਾਰਨਾ ਚਾਹੀਦਾ ਹੈ ਕਿ ਪਹਿਲੇ ਪਾਤਿਸ਼ਾਹ ਦੀ ਵਿਚਾਰਧਾਰਾ ਸਿਰਫ਼ ਸਿੱਖਾਂ ਤੱਕ ਮਹਿਦੂਦ ਨਹੀਂ ਸਗੋਂ ਸਾਰੇ ਧਰਮਾਂ ਦੇ ਲੋਕ ਉਨ੍ਹਾਂ ਵੱਲੋਂ ਦਰਸਾਏ ਮਾਰਗ 'ਤੇ ਚਲਦੇ ਹਨ

 


ਕਰਤਾਰਪੁਰ ਲਾਂਘੇ ਰਾਹੀਂ ਪ੍ਰਵੇਸ਼ ਕਰਨ ਬਾਰੇ ਪਾਕਿਸਤਾਨ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਖਰੜਾ ਪ੍ਰਸਤਾਵ ਸਬੰਧੀ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦੇ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗਿਣਤੀ ਵੀ ਪਾਕਿਸਤਾਨ ਵੱਲੋਂ ਤੈਅ ਕਰਨ ਦੀ ਸ਼ਰਤ 'ਤੇ ਸਖ਼ਤ ਇਤਰਾਜ਼ ਕੀਤਾ ਉਨ੍ਹਾਂ ਕਿਹਾ ਕਿ ਇਕ ਗਰੁੱਪ ਵਿੱਚ 15 ਵਿਅਕਤੀਆਂ ਨੂੰ ਸੀਮਤ ਕਰਨਾ ਵਾਜਬ ਨਹੀਂ ਹੈ ਅਤੇ ਸ਼ਰਧਾਲੂਆਂ ਨੂੰ ਵਿਅਕਤੀਗਤ ਤੌਰ 'ਤੇ ਜਾਣ ਦੀ ਆਗਿਆ ਹੋਣੀ ਚਾਹੀਦੀ ਹੈ ਸ਼ਰਧਾਲੂਆਂ ਲਈ 'ਖੁੱਲ੍ਹ ਕੇ ਦਰਸ਼ਨ ਦੀਦਾਰੇ' ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਇਕ ਦਿਨ ਵਿੱਚ 500 ਸ਼ਰਧਾਲੂਆਂ ਦੇ ਜਾਣ ਦੀ ਬੰਦਿਸ਼ ਨਹੀਂ ਹੋਣੀ ਚਾਹੀਦੀ ਅਤੇ ਖਾਸ ਤੌਰ 'ਤੇ ਉਸ ਵੇਲੇ ਜਦੋਂ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ

 


ਮੁੱਖ ਮੰਤਰੀ ਨੇ ਕਿਹਾ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹੋਣ ਦੀ ਧਾਰਾ ਸਬੰਧੀ ਰਿਪੋਰਟ 'ਤੇ ਚਿੰਤਾ ਜ਼ਾਹਰ ਕੀਤੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਹੁਤੀ ਪੇਂਡੂ ਵਸੋਂ ਕੋਲ ਪਾਸਪੋਰਟ ਨਹੀਂ ਹੈ ਜਿਸ ਕਰਕੇ ਅਜਿਹੇ ਕਦਮ ਨਾਲ ਉਹ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain protests against Pak over Kartarpur sahib pilgrimage