ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਵੱਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਨੂੰ 5 ਲੱਖ ਦੀ ਮਦਦ

ਕੈਪਟਨ ਵੱਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਨੂੰ 5 ਲੱਖ ਦੀ ਮਦਦ

ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਹਾਕੀ ਖੇਡ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ ਦੀ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਮ੍ਰਿਤ ਗਿੱਲ ਨੇ ਅੱਜ ਪੀ.ਜੀ.ਆਈ. ਵਿਖੇ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਦੋਹਤੇ ਕਬੀਰ ਸਿੰਘ ਨੂੰ ਪੰਜ ਲੱਖ ਰੁਪਏ ਦਾ ਚੈਕ ਸੌਂਪਿਆ

 


ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸ਼ਾਂ ਉਤੇ ਉਹ ਅੱਜ ਬਲਬੀਰ ਸਿੰਘ ਸੀਨੀਅਰ ਦਾ ਪਤਾ ਲੈਣ ਲਈ ਪੀ.ਜੀ.ਆਈ. ਵਿਖੇ ਗਏ ਸਨ, ਜਿੱਥੇ ਉਨ੍ਹਾਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਪਰਿਵਾਰ ਨੂੰ ਸੌਂਪਿਆ। ਉਥੇ ਮੁੱਖ ਮੰਤਰੀ ਦੀ ਤਰਫੋਂ ਪਰਿਵਾਰ ਨੂੰ ਹਰ ਸੰਭਵ ਮੱਦਦ ਦਾ ਵਿਸ਼ਵਾਸ ਵੀ ਦਿਵਾਇਆ

 

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਕੀ ਦੇ ਇਸ ਮਹਾਨ ਖਿਡਾਰੀ ਦੀ ਸਿਹਤਯਾਬੀ ਲਈ ਦੁਆਂ ਕਰਦਿਆਂ ਖੇਡ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ

 


ਬਲਬੀਰ ਸਿੰਘ ਸੀਨੀਅਰ ਦੀ ਉਮਰ 94 ਸਾਲ ਹੈਉਨ੍ਹਾਂ ਭਾਰਤ ਵੱਲੋਂ ਖੇਡਦਿਆਂ ਹਾਕੀ ਖੇਡ ਵਿੱਚ ਤਿੰਨ ਓਲੰਪਿਕ ਸੋਨ ਤਮਗੇ ਜਿੱਤੇ ਇਹ ਸੋਨ ਤਮਗੇ 1948 ਦੀਆਂ ਲੰਡਨ ਓਲੰਪਿਕਸ, 1952 ਦੀਆਂ ਹੈਲਸਿੰਕੀ ਓਲੰਪਿਕਸ ਤੇ 1956 ਦੀਆਂ ਮੈਲਬਰਨ ਓਲੰਪਿਕਸ ਵਿੱਚ ਜਿੱਤੇ

 

 

1956 ਦੀਆਂ ਓਲੰਪਿਕ ਖੇਡਾਂ ਵਿੱਚ ਉਹ ਭਾਰਤੀ ਹਾਕੀ ਟੀਮ ਦੇ ਕਪਤਾਨ ਸਨ ਅਤੇ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ 1975 ਵਿੱਚ ਇਕਲੌਤਾ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੇ ਉਹ ਮੈਨੇਜਰ ਵੀ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain provides Rs 5 lakh assistance to Hockey Olympian Balbir Singh Senior