ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਾਲੀ ਸਾੜਣ ਦੀ ਸਮੱਸਿਆ ’ਤੇ ਕੈਪਟਨ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ

ਪਰਾਲੀ ਸਾੜਣ ਦੀ ਸਮੱਸਿਆ ਦੇ ਸਥਾਈ ਹੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਮੋਦੀ ਸਰਕਾਰ ਦੀ ਸੁਸਤ ਰਵੱਈਏ 'ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿੱਚ ਹੈ ਜਿਸ ਨੂੰ ਇਸ ਸਮੱਸਿਆ ਦਾ ਹੱਲ ਕੱਢਣ ਲਈ ਠੋਸ ਫੈਸਲੇ ਲੈਣੇ ਚਾਹੀਦੇ ਹਨ।

 

ਉਨ੍ਹਾਂ ਨੇ ਪਰਾਲੀ ਸਾੜਣ ਦੇ ਖ਼ਤਰਨਾਕ ਰੁਝਾਨ ਨੂੰ ਖਤਮ ਕਰਨ ਲਈ ਕੇਂਦਰ ਵੱਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ 75 ਫੀਸਦੀ ਕਿਸਾਨ ਦੋ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ ਹਨ ਜਿਸ ਕਰਕੇ ਉਨ੍ਹਾਂ ਵੱਲੋਂ ਵਿਗਿਆਨਿਕ ਢੰਗ ਨਾਲ ਪਰਾਲੀ ਦਾ ਨਿਪਟਾਰਾ ਕਰਨਾ ਆਰਥਿਕ ਤੌਰ 'ਤੇ ਸੰਭਵ ਨਹੀਂ ਹੈ।

 

ਨਵੇਂ ਚੁਣੇ ਕਾਂਗਰਸੀ ਵਿਧਾਇਕਾਂ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਲੋਕ ਭਲਾਈ ਸਕੀਮਾਂ ਤੇ ਉਪਰਾਲਿਆਂ ਨੂੰ ਹੋਰ ਅੱਗੇ ਲਿਜਾਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਕਿ ਇਨ੍ਹਾਂ ਨੂੰ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਇਆ ਜਾ ਸਕੇ।

 

ਇੱਥੇ ਇਹ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿਧਾਨ ਸਭਾ ਵਿੱਚ ਹੋਰ ਮਜ਼ਬੂਤ ਹੋਈ ਹੈ ਅਤੇ ਕੁੱਲ 117 ਵਿਧਾਇਕਾਂ ਵਿੱਚੋਂ 80 ਵਿਧਾਇਕ ਸੱਤਾਧਾਰੀ ਪਾਰਟੀ ਦੇ ਹਨ।

 

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਵੇਂ ਚੁਣੇ ਵਿਧਾਇਕਾਂ ਰਮਿੰਦਰ ਸਿੰਘ ਆਂਵਲਾ (ਜਲਾਲਾਬਾਦ), ਬਲਵਿੰਦਰ ਸਿੰਘ ਧਾਲੀਵਾਲ (ਫਗਵਾੜਾ) ਅਤੇ ਇੰਦੂ ਬਾਲਾ ਜੋ ਮੁਕੇਰੀਆਂ ਜ਼ਿਮਨੀ ਚੋਣ ਵਿੱਚ ਜਿੱਤ ਕੇ ਆਏ ਹਨ, ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain raises questions on Modi government over the problem of burning of straw