ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦਾ ਨਵਜੋਤ ਸਿੱਧੂ ਨੁੰ ਇੱਕ ਹੋਰ ਝਟਕਾ, ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪੁੱਜੇ ਸਿੱਧੂ

ਕੈਪਟਨ ਦਾ ਨਵਜੋਤ ਸਿੱਧੂ ਨੁੰ ਇੱਕ ਹੋਰ ਝਟਕਾ, ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪੁੱਜੇ ਸਿੱਧੂ

ਕ੍ਰਿਕੇਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਕਿਸੇ ਨਾ ਕਿਸੇ ਕਾਰਨ ਮੀਡੀਆ ਦੀਆਂ ਸੁਰਖ਼ੀਆਂ ' ਬਣੇ ਹੀ ਰਹਿੰਦੇ ਹਨ। ਹੁਣ ਉਹ ਆਪਣਾ ਮਹਿਕਮਾ ਬਦਲੇ ਜਾਣ ਤੋਂ ਕੁਝ ਖ਼ਫ਼ਾ ਚੱਲ ਰਹੇ ਹਨ। ਉੱਪਰੋਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਸਿੱਧੂ ਨੂੰ ਇੱਕ ਹੋਰ ਝਟਕਾ ਦੇ ਦਿੱਤਾ ਹੈ। ਉਨ੍ਹਾਂ ਨੂੰ ਹੁਣ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕਰਨ ਵਾਲੀ ਕਿਸੇ ਵੀ ਕਮੇਟੀ ਵਿੱਚ ਸ਼ਾਮਲ ਨਹੀਂ ਰੱਖਿਆ ਗਿਆ। ਉਨ੍ਹਾਂ ਨੂੰ ਅਜਿਹੀਆਂ 8 ਕਮੇਟੀਆਂ ’ਚੋਂ ਬਾਹਰ ਰੱਖਿਆ ਗਿਆ ਹੈ।

 

 

ਇਸ ਦੌਰਾਨ ਪਤਾ ਲੱਗਾ ਹੈ ਕਿ ਸ੍ਰੀ ਸਿੱਧੂ ਇਸ ਵੇਲੇ ਦਿੱਲੀ ' ਹਨ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣਾ ਚਾਹੁੰਦੇ ਹਨ

 

 

ਉਹ ਪੰਜਾਬ ਕੈਬਿਨੇਟ ' ਆਪਣਾ ਵਿਭਾਗ ਬਦਲੇ ਜਾਣ ਦੀ ਸ਼ਿਕਾਇਤ ਸ੍ਰੀ ਰਾਹੁਲ ਗਾਂਧੀ ਨੂੰ ਕਰਨੀ ਚਾਹੁੰਦੇ ਹਨ। ਪਰ ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਰਾਹੁਲ ਗਾਂਧੀ ਇਸ ਵੇਲੇ ਦਿੱਲੀ ' ਨਹੀਂ ਹਨ ਤੇ ਉਨ੍ਹਾਂ ਦੇ ਐਤਵਾਰ ਦੁਪਹਿਰ ਨੂੰ ਹੀ ਕਿਸੇ ਵੇਲੇ ਪੁੱਜਣ ਦੀ ਆਸ ਹੈ

 

 

ਪਰ ਇਹ ਵੀ ਪਤਾ ਨਹੀਂ ਹੈ ਕਿ ਸ੍ਰੀ ਰਾਹੁਲ ਗਾਂਧੀ ਬਾਹਰੋਂ ਕੇ ਸ੍ਰੀ ਸਿੱਧੂ ਨੂੰ ਮਿਲਣ ਦਾ ਸਮਾਂ ਦੇਣਗੇ ਵੀ ਕਿ ਨਹੀਂ। ਕਿਉਂਕਿ ਪਿਛਲੇ ਹਫ਼ਤੇ ਵੀ ਉਹ ਸ੍ਰੀ ਰਾਹੁਲ ਗਾਂਧੀ ਨੂੰ ਮਿਲਣ ਤਾਂ ਪੁੱਜੇ ਸਨ ਪਰ ਦੋ ਦਿਨਾਂ ਦੀ ਉਡੀਕ ਤੋਂ ਬਾਅਦ ਵੀ ਉਨ੍ਹਾਂ ਨੂੰ ਸ੍ਰੀ ਰਾਹੁਲ ਗਾਂਧੀ ਨੂੰ ਮਿਲਣ ਦਾ ਸਮਾਂ ਨਹੀਂ ਮਿਲਿਆ ਸੀ

 

 

ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਵਿੱਚ ਕੁਝ ਫੇਰਬਦਲ ਕੀਤਾ ਸੀ। ਸ੍ਰੀ ਸਿੱਧੂ ਕੋਲ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਸੀ ਪਰ ਹੁਣ ਉਨ੍ਹਾਂ ਨੂੰ ਬਿਜਲੀ ਤੇ ਨਵਿਆਉਣਯੋਗ ਊਰਜਾ ਦਾ ਵਿਭਾਗ ਦੇ ਦਿੱਤਾ ਗਿਆ ਹੈ

 

 

ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਸਿੱਧੂ ਨੇ ਹਾਲੇ ਤੱਕ ਬਿਜਲੀ ਵਿਭਾਗ ਦਾ ਕਾਰਜਭਾਰ ਨਹੀਂ ਸੰਭਾਲਿਆ। ਉੱਧਰ ਪੰਜਾਬ ਮਾਮਲਿਆਂ ਦੇ ਪਾਰਟੀਇੰਚਾਰਜ ਆਸ਼ਾ ਕੁਮਾਰੀ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਦੇ ਵਿਭਾਗ ਪਾਰਟੀ ਹਾਈਕਮਾਡ ਦੀ ਸਲਾਹ ਨਾਲ ਹੀ ਬਦਲੇ ਹਨ। ਕਿਹਾ ਇਹੋ ਜਾ ਰਿਹਾ ਹੈ ਕਿ ਜੋ ਕੁਝ ਵੀ ਕੀਤਾ ਗਿਆ ਹੈ, ਉਹ ਪੰਜਾਬ ਤੇ ਪਾਰਟੀ ਦੀ ਬਿਹਤਰੀ ਲਈ ਕੀਤਾ ਗਿਆ ਹੈ

 

 

ਸਿਆਸੀ ਗਲਿਆਰਿਆਂ ਵਿੱਚ ਕੁਝ ਅਜਿਹੀਆਂ ਵੀ ਕਨਸੋਆਂ ਹਨ ਕਿ ਜੇ ਸ੍ਰੀ ਸਿੱਧੂ ਨੂੰ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੋਬਾਰਾ ਨਾ ਦਿੱਤਾ ਗਿਆ, ਤਾਂ ਉਹ ਮੰਤਰੀ ਦਾ ਅਹੁਦਾ ਛੱਡ ਸਕਦੇ ਹਨ। ਪਰ ਇਸ ਦੀ ਕੋਈ ਪੁਸ਼ਟੀ ਨਹੀਂ ਕਰ ਰਿਹਾ। ਇਹ ਗੱਲ ਸ੍ਰੀ ਸਿੱਧੂ ਦੇ ਕੁਝ ਨੇੜਲੇ ਸੂਤਰ ਹੀ ਉਡਾ ਰਹੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain s another jolt to Navjot Sidhu he is in Delhi to meet Rahul Gandhi