ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਕੈਪਟਨ ਨੇ ਕੀਤੀ ਅਪੀਲ

ਡੇਰਾ ਬਾਬਾ ਨਾਨਕ ਵਿਖੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਕੰਮ 30 ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਪਾਕਿਸਤਾਨ ਵਾਲੇ ਪਾਸੇ ਵਿਕਾਸ ਦੀ ਗਤੀ ’ਤੇ ਚਿੰਤਾ ਜ਼ਾਹਰ ਕੀਤੀ।

 

ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤੇ ਉਨਾਂ ਆਪਣੀ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਕਰਤਾਰਪੁਰ ਲਾਂਘੇ ਨਾਲ ਸੁਰੱਖਿਆ ਚੁਣੌਤੀ ਪੈਦਾ ਹੋਣ ਬਾਰੇ ਸਵਾਲ ਦੇ ਦੇ ਜਵਾਬ ਚ ਕੈਪਟਨ ਨੇ ਕਿਹਾ ਕਿ ਇਸ ਸਬੰਧ ਨਿਰੰਤਰ ਚੌਕਸੀ ਰੱਖਣ ਦੀ ਲੋੜ ਹੈ।

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਖਰੇਵਿਆਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਚੱਲ ਰਹੀ ਹੈ ਅਤੇ ਉਨਾਂ ਦੇ ਕੈਬਨਿਟ ਸਾਥੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਮਸਲਿਆਂ ਨੂੰ ਸੁਖਾਵੇਂ ਢੰਗ ਨਾਲ ਸੁਲਝਾਉਣ ਲਈ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ।

 

ਮੁੱਖ ਮੰਤਰੀ ਨੇ ਇਕ ਵਾਰ ਫੇਰ ਇਸ ਇਤਿਹਾਸਕ ਦਿਹਾੜੇ ਦੀ ਅਹਿਮੀਅਤ ਨੂੰ ਸਨਮੁਖ ਰੱਖਦਿਆਂ ਸੌੜੇ ਸਿਆਸੀ ਹਿੱਤ ਲਾਂਭੇ ਰੱਖ ਕੇ ਇਸ ਨੂੰ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਪਾਣੀ ਅਤੇ ਹਵਾ ਦੀ ਸੰਭਾਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਦੀ ਵੀ ਅਪੀਲ ਕੀਤੀ।

 

ਡੇਰਾ ਬਾਬਾ ਨਾਨਕ ਦੀ ਫੇਰੀ ਨੂੰ ਵਿਸ਼ੇਸ਼ ਮੌਕਾ ਦੱਸਦਿਆਂ ਮੁੱਖ ਮੰਤਰੀ ਨੇ ਸਾਲ 1965 ਦੀ ਭਾਰਤ-ਪਾਕਿ ਜੰਗ ਦੌਰਾਨ ਸਰਹੱਦੀ ਇਲਾਕੇ ’ਚ ਫੌਜ ਵਿੱਚ ਨਿਭਾਈ ਸੇਵਾ ਨੂੰ ਵੀ ਚੇਤੇ ਕੀਤਾ।

 

ਉਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਬਹਾਦਰ ਸੈਨਿਕ ਬਾਹਰੀ ਅਤੇ ਅੰਦਰੂਨੀ ਹਮਲਿਆਂ ਤੋਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਪਰ ਉਨਾਂ ਦੀਆਂ ਲਗਾਤਾਰ ਕੁਰਬਾਨੀਆਂ ਨਾਲ ਬਹੁਤ ਪੀੜਾ ਤੇ ਬੇਚੈਨੀ ਹੁੰਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain s Appeal To Be jointly celebrate to 550th prakash purab