ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ‘ਖ਼ਫ਼ਾ ਤੇ ਪਰੇਸ਼ਾਨ’

​​​​​​​ਕੈਪਟਨ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ‘ਖ਼ਫ਼ਾ ਤੇ ਪਰੇਸ਼ਾਨ’

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅੱਜ–ਕੱਲ੍ਹ ਕੁਝ ‘ਖਫ਼ਾ ਤੇ ਪਰੇਸ਼ਾਨ’ ਚੱਲ ਰਹੇ ਹਨ। ਕੱਲ੍ਹ ਵੀਰਵਾਰ ਨੂੰ ਉਹ ਦਫ਼ਤਰ ਵੀ ਨਹੀਂ ਹੈ ਤੇ ਉਸ ਤੋਂ ਇੱਕ ਦਿਨ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਨੇ ਸਾਰੀਆਂ ਸਰਕਾਰੀ ਫ਼ਾਈਲਾਂ ਤੇ ਅਹਿਮ ਦਸਤਾਵੇਜ਼ ਆਪਣੇ ਦਫ਼ਤਰ ’ਚੋਂ ਹਟਵਾ ਦਿੱਤੇ ਸਨ। ਸੁਰੇਸ਼ ਕੁਮਾਰ ਅੱਜ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨੂੰ ਮਿਲ ਸਕਦੇ ਹਨ।

 

 

ਪੰਜਾਬ ਸਰਕਾਰ ਦੇ ਕੁਝ ਉੱਚ ਅਧਿਕਾਰੀਆਂ ਨੇ ਆਪਣੇ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ ਸ੍ਰੀ ਸੁਰੇਸ਼ ਕੁਮਾਰ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕਰ ਲਿਆ ਸੀ ਕਿਉਂਕਿ ਉਨ੍ਹਾਂ ਦੋ ਕੁ ਸਾਲ ਪਹਿਲਾਂ 2017 ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੀ ਨਿਯੁਕਤੀ ਨੂੰ ਲੈ ਕੇ ਜਿਹੜਾ ਕੇਸ ਦਾਇਰ ਹੋਇਆ ਸੀ; ਉਸ ਨੂੰ ‘ਠੀਕ ਢੰਗ ਨਾਲ ਸਿੱਝਿਆ ਨਹੀਂ ਜਾ ਰਿਹਾ।’

 

 

ਇਸ ਹਫ਼ਤੇ ਪਹਿਲਾਂ ਇਹ ਮਾਮਲਾ ਸੁਣਵਾਈ ਲਈ ਸੂਚੀਬੱਧ ਤਾਂ ਕੀਤਾ ਗਿਆ ਸੀ ਪਰ ਉਸ ਨੂੰ ਫਿਰ ਤਿੰਨ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

 

 

ਸੱਤਾ ਦੇ ਗਲਿਆਰਿਆਂ ਵਿੱਚ ਇਸ ਸਬੰਧੀ ਕੁਝ ਹੋਰ ਗੱਲਾਂ ਵੀ ਚੱਲ ਰਹੀਆਂ ਹਨ। ਦਰਅਸਲ, ਸ੍ਰੀ ਸੁਰੇਸ਼ ਕੁਮਾਰ ਨੂੰ ਪਿਛਲੇ ਕੁਝ ਸਮੇਂ ਦੌਰਾਨ ਕੁਝ ਤਿੱਖੀ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ ਸੀ; ਜਦੋਂ ਪੰਜਾਬ ਦੇ ਕੁਝ ਮੰਤਰੀਆਂ ਨੇ ਦੋਸ਼ ਲਾਇਆ ਸੀ ਕਿ ‘ਸ੍ਰੀ ਸੁਰੇਸ਼ ਕੁਮਾਰ ਨੇ ਕੁਝ ਅਹਿਮ ਮਾਮਲਿਆਂ ’ਚ ਠੀਕ ਤਰ੍ਹਾਂ ਕਾਰਵਾਈ ਨਹੀਂ ਕੀਤੀ; ਜਿਸ ਕਾਰਨ ਸਰਕਾਰ ਨੂੰ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ।’

 

 

ਹੁਣ ਸ੍ਰੀ ਸੁਰੇਸ਼ ਕੁਮਾਰ ਦੀ ਨਾਰਾਜ਼ਗੀ ਬਾਰੇ ਗੱਲਾਂ ਤੀਜੀ ਵਾਰ ਫੈਲਣ ਲੱਗੀਆਂ ਹਨ। ਐਤਕੀਂ ਤਾਂ ਉਨ੍ਹਾਂ ਦੇ ਅਸਤੀਫ਼ੇ ਤੱਕ ਦੀ ਗੱਲ ਵੀ ਚੱਲ ਪਈ ਹੈ।

 

[ ਇਸ ਤੋਂ ਅੱਗੇ ਪੜ੍ਹਨ ਲਈ ਇਸੇ ਸਤਰ ਉੱਤੇ ਕਲਿੱਕ ਕਰੋ ]

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain s Chief Principal Secretary Suresh Kumar aggrieved and upset