ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਦਾ ਪਾਸਵਾਨ ਨੂੰ ਪੱਤਰ, ਕਣਕ ਦੀ ਵਾਪਸ ਮੰਗੀ ਗੈਰ ਵਾਜਬ ਕੀਮਤ ਕਟੌਤੀ

ਪ੍ਰਧਾਨ ਮੰਤਰੀ ਨੂੰ ਪਹਿਲਾਂ ਕੀਤੀ ਆਪਣੀ ਬੇਨਤੀ ਦੀ ਪੈਰਵੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਖਪਤਕਾਰ ਮਾਮਲਿਆਂ, ਜਨਤਕ ਵੰਡ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਪੱਤਰ ਲਿਖਿਆ, ਜਿਸ ਵਿੱਚ ਕਣਕ ਦੇ ਸੁੰਗੜੇ ਤੇ ਚਮਕ ਗੁਆ ਚੁੱਕੇ ਦਾਣਿਆਂ ਕਾਰਨ ਨਿਯਮਾਂ ਵਿਚ ਢਿੱਲ ਦੇ ਬਦਲੇ ਕਿਸਾਨਾਂ ਉੱਤੇ ਲਗਾਈਗੈਰ ਵਾਜਬਕੀਮਤ ਕਟੌਤੀ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ


ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ 28 ਅਪਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮੁਸ਼ਕਲ ਸਮੇਂ ਵਿਚ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਸੀ


ਕਿਸਾਨਾਂ ਦੀ ਕਮਾਈ ਦੇ ਹਿੱਤਾਂ ਦੀ ਰੱਖਿਆ ਲਈ ਇਸ ਕੀਮਤ ਕਟੌਤੀ ਦੇ ਮੁੱਦੇ 'ਤੇ ਮੁੜ ਵਿਚਾਰ ਕਰਨ ਲਈ ਸ੍ਰੀ ਪਾਸਵਾਨ ਦੇ ਤਤਕਾਲ ਦਖਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਕਿਸਾਨਾਂ ਦੇ ਨਿਯੰਤਰਣ ਤੋਂ ਬਾਹਰ ਕਾਰਨਾਂ ਕਰਕੇ ਕਿਸਾਨਾਂ ਦੀ ਕਮਾਈ 'ਤੇ ਕਟੌਤੀ ਲਗਾਉਣ ਨੂੰ ਨਾਜਾਇਜ਼ ਕਰਾਰ ਦਿੱਤਾ


ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਉਨ੍ਹਾਂ ਨਾਲ ਵਿਚਾਰ ਵਟਾਂਦਰੇ ਦੌਰਾਨ ਸੂਬਾ ਸਰਕਾਰ ਦੁਆਰਾ ਉਠਾਏ ਗਏ ਦੋ ਮਹੱਤਵਪੂਰਨ ਮੁੱਦਿਆਂ ਬਾਰੇ ਜਾਣੂ ਕਰਵਾਇਆ ਪਹਿਲਾ ਤਾਂ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਦਾਣਿਆਂ ਲਈ ਨਿਰਧਾਰਤ ਸ਼ਰਤਾਂ ' ਢਿੱਲ ਅਤੇ ਦੂਸਰਾ ਪ੍ਰਸ਼ਾਸਕੀ ਅਤੇ ਆੜਤੀਆ ਨੂੰ ਛੋਟ ਦੇਣਾ ਜਿਸ ਸਬੰਧੀ ਕੇਂਦਰੀ ਮੰਤਰਾਲੇ ਨੇ ਮੰਨ ਲਿਆ

 

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਵਿਚਾਰ ਵਟਾਂਦਰੇ ਤੋਂ ਬਾਅਦ ਉਨ੍ਹਾਂ ਨੇ ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਬਾਰੇ ਮੰਤਰਾਲੇ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ


ਪਾਸਵਾਨ ਦਾ ਉਨ੍ਹਾਂ ਦੇ ਮੰਤਰਾਲੇ ਵੱਲੋਂ ਪ੍ਰਸ਼ਾਸਨਿਕ ਤੇ ਆੜਤੀਆ ਦੇ ਰੋਕੇ ਗਏ ਖਰਚਿਆਂ ਵਿੱਚੋਂ 90 ਫੀਸਦੀ ਦੀ ਮਨਜ਼ੂਰੀ ਦੇਣ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਚਿੰਤਾ ਹੈ ਕਿ ਕਣਕ ਦੇ ਮੁੱਲ ਵਿੱਚ ਕਟੌਤੀ ਦੇ ਨਿਯਮਾਂ ਵਿਚ ਢਿੱਲ ਦੇਣ ਦੇ ਮੁੱਦੇ ਦਾ ਹਾਲੇ ਤਕ ਹੱਲ ਨਹੀਂ ਕੀਤਾ ਗਿਆ

 

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ 28 ਅਪਰੈਲ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਤੋਂ ਇਕ ਸੰਦੇਸ਼ ਮਿਲਿਆ ਸੀ ਜਿਸ ਵਿਚ ਮੰਤਰਾਲੇ ਨੇ ਸੁੰਗੜੇ ਅਤੇ ਚਮਕ ਗੁਆ ਚੁੱਕੇ ਕਣਕ ਦੇ ਮੁੱਲ 'ਤੇ ਭਾਰੀ ਕਟੌਤੀ ਲਗਾ ਦਿੱਤੀ ਸੀ


ਇਹ ਕਟੌਤੀ ਪੂਰੀ ਤਰ੍ਹਾਂ ਵਾਜਬ ਨਹੀਂ ਹੈ ਕਿਉਂਕਿ ਮਾਰਚ ਦੌਰਾਨ ਸੂਬੇ ਵਿੱਚ ਬੇਮੌਸਮੀ ਬਾਰਸ਼ਾਂ ਹੋਈਆਂ ਅਤੇ ਦੇਸ਼ ਭਰ ਵਿੱਚ ਲੌਕਡਾਊਨ ਦੇ ਨਤੀਜੇ ਵਜੋਂ ਕਿਸਾਨ ਕਣਕ ਦੀ ਫ਼ਸਲ ਨੂੰ ਬਚਾਉਣ ਲਈ ਰੋਕਥਾਮ ਉਪਾਅ ਨਹੀਂ ਕਰ ਸਕੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain s letter to Paswan demanded unreasonable price deduction of wheat