ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਨੌਜਵਾਨਾਂ ਨੂੰ ਮੁੜ ਚੇਤੇ ਕਰਵਾਇਆ ਸਮਾਰਟਫ਼ੋਨ ਦੇਣ ਦਾ ਚੋਣ-ਵਾਅਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲੰਧਰ ਵਿਖੇ 73ਵੇਂ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਐਲਾਨ ਕੀਤਾ ਕਿ ਡਿਜੀਟਲ ਪੰਜਾਬ ਉਪਰਾਲੇ ਤਹਿਤ ਨੌਜਵਾਨਾਂ ਨੂੰ ਛੇਤੀ ਹੀ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾ ਕੇ ਚੋਣਾਂ ਵਿਚ ਕੀਤਾ ਗਿਆ ਵਾਅਦਾ ਪੂਰਾ ਕੀਤਾ ਜਾਵੇਗਾ


ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਲੋਕਾਂ ਨੂੰ ਸੂਬੇ ਦੇ ਕੁੱਲ 12,700 ਪਿੰਡਾਂ ਵਿੱਚੋਂ ਹਰੇਕ ਪਿੰਡ ਵਿਚ 550 ਬੂਟੇ ਲਾਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਹੁਣ ਤੱਕ 3500 ਪਿੰਡਾਂ ਵਿਚ 40 ਲੱਖ ਬੂਟੇ ਲਾਏ ਜਾ ਚੁੱਕੇ ਹਨ ਤਾਂ ਕਿ ਸਾਡਾ ਸੂਬਾ ਸਾਫ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਹੋਵੇ


ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਨੂੰ ਬਹੁਤ ਹੁੰਗਾਰਾ ਮਿਲਿਆ ਹੈ ਅਤੇ ਇਸ ਨਾਲ 50,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿਚ ਆਉਣ ਲਈ ਰਾਹ ਪੱਧਰਾ ਹੋਇਆ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain said the youngsters will soon get smart mobiles