ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਕੋਵਿਡ-19 ਖਿਲਾਫ 15000 ਕਰੋੜ ਨੂੰ ਦਸਿਆ ਨਾਕਾਫੀ, ਨਾਲੇ ਦੱਸੇ ਕਾਰਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਤੇ ਦਿਨ ਮੁਲਕ ਅੰਦਰ ਕੋਰੋਨਾ ਵਾਇਰਸ ਨਾਲ ਲੜਨ ਲਈ ਜਾਰੀ ਕੀਤੇ ਗਏ 15000 ਕਰੋੜ ਨੂੰ ਬਹੁਤ ਘੱਟ ਕਰਾਰ ਦਿੱਤਾ ਅਤੇ ਇਸ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ ਇਹ ਕਿਸੇ ਤਰੀਕੇ ਵੀ ਭਾਰਤ ਦੇ 1.4 ਬਿਲੀਅਨ ਲੋਕਾਂ ਲਈ ਇਹ ਰਕਮ ਕਾਫੀ ਨਹੀਂ ਹੈ

 

ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜ ਕੋਲ ਇੰਨੇ ਸਰੋਤ ਨਹੀਂ ਕਿ ਉਹ ਕੇਂਦਰ ਦੀ ਸਹਾਇਤਾ ਬਿਨਾਂ ਕੋਰੋਨਾ ਖਿਲਾਫ ਇਹ ਜੰਗ ਲੜ ਸਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਿਆਂ ਨੂੰ ਇਹ ਜੰਗ ਲੜਨ ਦੇ ਕਾਬਿਲ ਬਣਾਉਣ ਲਈ ਵਧੇਰੇ ਫੰਡ ਜਾਰੀ ਕਰਨ ਦਾ ਮਾਮਲਾ ਜ਼ੋਰਦਾਰ ਤਰੀਕੇ ਨਾਲ ਉਠਾਉਣਗੇ


ਮੁੱਖ ਮੰਤਰੀ ਨੇ ਇਸ ਸੰਕਟ ਨਾਲ ਨਜਿੱਠਣ ਲਈ ਪੰਜਾਬ ਖਾਤਰ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਨੂੰ ਦਹੁਰਾਉਂਦਿਆਂ ਆਖਿਆ, ਕੇਂਦਰ ਵੱਲੋਂ ਪੰਜਾਬ ਦੇ ਜੀਐਸਟੀ ਦੇ ਲੰਬਿਤ ਪਏ ਬਕਾਏ ਦੇ ਇੱਕ ਹਿੱਸੇ ਨੂੰ ਜਾਰੀ ਕੀਤਾ ਗਿਆ ਹੈ ਜੋ ਕਿ ਸੂਬੇ ਦੀਆਂ ਤਨਖਾਹਾਂ ਆਦਿ ਦੀਆਂ ਜ਼ਰੂਰਤਾਂ ਨੂੰ ਵੀ ਮੁਸ਼ਕਿਲ ਨਾਲ ਹੀ ਪੂਰਾ ਕਰੇਗਾ

 

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੇਂਦਰ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਲਈ ਅੱਗੇ ਆਵੇ ਉਨ੍ਹਾਂ ਕਿਹਾ ਇਹ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿਉਂ ਜੋ ਸੂਬਿਆਂ ਉਪਰ ਲੋੜਵੰਦ ਲੋਕਾਂ ਲਈ ਖਾਧ ਪਦਾਰਥ ਅਤੇ ਰੈਣ ਬਸੇਰਿਆਂ ਆਦਿ ਦੇ ਪ੍ਰਬੰਧਾਂ ਦੀ ਜ਼ਿੰਮੇਵਾਰੀ ਵੀ ਹੈ

 

ਉਨ੍ਹਾਂ ਕਿਹਾ ਕਿ ਇਸ ਸੰਕਟ ਦੌਰਾਨ ਪੰਜਾਬ ਵਿੱਚ ਫਸੇ ਹੋਏ ਲੱਖਾਂ ਪਰਵਾਸੀ ਮਜ਼ਦੂਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਦਾ ਖਿਆਲ ਕੀਤਾ ਜਾ ਰਿਹਾ ਹੈ ਉਨ੍ਹਾਂ ਨਾਲ ਹੀ ਕਿਹਾ ਕਿ ਉਦਯੋਗਿਕ ਯੂਨਿਟਾਂ ਵੱਲੋਂ ਬਿਨਾਂ ਵਿੱਤੀ ਸਹਾਇਤਾ ਮਜ਼ਦੂਰਾਂ ਅਤੇ ਵਰਕਰਾਂ ਨੂੰ ਅਸੀਮਤ ਸਮੇਂ ਲਈ ਤਨਖਾਹ ਜਾਰੀ ਕਰਨੀ ਬਹੁਤ ਮੁਸ਼ਕਿਲ ਹੋਵੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain says 15000 crores is not enough against Covid-19 and given reasons