ਚੀਨ ਦੇ ਹੁਵੇਈ ਸੂਬੇ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੇ ਕਹਿਰ ਨੇ ਇਸ ਵੇਲੇ ਪੂਰੀ ਦੁਨੀਆ ’ਚ ਤਰਥੱਲੀ ਮਚਾਈ ਹੋਈ ਹੈ। ਪੰਜਾਬ ’ਚ ਇਸ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਉਂਝ ਤਾਂ ਕਾਫ਼ੀ ਹੈ ਪਰ ਕੋਰੋਨਾ–ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵੀ ਹੁਣ 9 ਤੱਕ ਪੁੱਜ ਗਈ ਹੈ। ਪੂਰੇ ਦੇਸ਼ ’ਚ ਇਨ੍ਹਾਂ ਮਰੀਜ਼ਾਂ ਦੀ ਗਿਣਤੀ 298 ਤੱਕ ਪੁੱਜ ਗਈ ਹੈ।
ਪਿਛਲੇ ਦੋ–ਚਾਰ ਦਿਨਾਂ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਬਹੁਤ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੇ ਵੇਲੇ ਕੇਂਦਰ ਤੇ ਪੰਜਾਬ ਦੀ ਸੂਬਾ ਸਰਕਾਰ ਵੱਲੋਂ ਜਨਤਾ ਨੂੰ ਕੋਰੋਨਾ ਤੋਂ ਬਚਣ ਦੇ ਤਰੀਕੇ ਵਾਰ–ਵਾਰ ਦੱਸੇ ਜਾ ਰਹੇ ਹਨ।
ਹੁਣ ਪੰਜਾਬ ਪੁਲਿਸ ਨੇ ਇੱਕ ਮੌਲਿਕ ਤੇ ਉਸਾਰੂ ਗੀਤ ਰਾਹੀਂ ਕੋਰੋਨਾ ਤੋਂ ਸਾਵਧਾਨ ਰਹਿਣ ਦੇ ਤਰੀਕੇ ਦੱਸੇ ਹਨ; ਜਿਸ ਵਿੱਚ ਦੱਸਿਆ ਗਿਆ ਹੈ ਕਿ ਜੇ ਖੰਘ ਆਉਂਦੀ ਤਾਂ ਕਿਵੇਂ ਬਾਂਹ ਅੱਗੇ ਕਰ ਕੇ ਖੰਘਣਾ ਹੈ। ਕਿਸੇ ਨਾਲ ਹੱਥ ਨਹੀਂ ਮਿਲਾਉਣਾ, ਸਗੋਂ ਦੂਰੋਂ ਸਤਿ ਸ੍ਰੀ ਅਕਾਲ ਜਾਂ ਨਮਸਤੇ ਆਖੋ।
Innovative messaging by @PunjabPoliceInd on necessary precautions to fight #COVID19. We all need strict adherence of precautionary guidelines. All foreign travellers must observe full home quarantine, hygiene & avoid contact with others. Share this video with more & more people. pic.twitter.com/OmRJ2lRg5d
— Capt.Amarinder Singh (@capt_amarinder) March 21, 2020
ਇੰਝ ਹੀ ਸੈਨੇਟਾਇਜ਼ਰ ਨਾਲ ਹੱਥ ਧੋਣ ਦੀ ਸਲਾਹ ਦਿੱਤੀ ਗਈ ਹੈ। ਵਿਡੀਓ ਵਿੱਚ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਭੰਗੜਾ ਪਾ ਕੇ ਕੋਰੋਨਾ ਤੋਂ ਬਚਾਅ ਦੇ ਤਰੀਕੇ ਦੱਸਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਹੈਂਡਲ ’ਤੇ ਇਸ ਗੀਤ ਦੀ ਵਿਡੀਓ ਸ਼ੇਅਰ ਕੀਤੀ ਹੈ। ਪਹਿਲਾਂ ਪੰਜਾਬ ਪੁਲਿਸ ਨੇ ਇਹੋ ਵਿਡੀਓ ਸ਼ੇਅਰ ਕੀਤੀ ਹੋਈ ਹੈ ਤੇ ਮੁੱਖ ਮੰਤਰੀ ਨੇ ਉਹ ਵਿਡੀਓ ਰੀ–ਟਵੀਟ ਕੀਤੀ ਹੋਈ ਹੈ।
ਕੈਪਟਨ ਨੇ ਪੰਜਾਬ ਪੁਲਿਸ ਦੀ ਇਸ ਵਿਡੀਓ ਨੂੰ ਬਹੁਤ ਨਵੀਨਤਮ ਤੇ ਮੌਲਿਕ ਸੁਨੇਹਾ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਕੋਵਿਡ–19 ਭਾਵ ਕੋਰੋਨਾ ਵਾਇਰਸ ਨਾਲ ਟੱਕਰ ਲੈਣ ਲਈ ਲੋੜੀਂਦੀਆਂ ਸਾਵਧਾਨੀਆਂ ਰੱਖਣੀਆਂ ਜ਼ਰੂਰੀ ਹਨ।
ਕੈਪਟਨ ਦਾ ਕਹਿਣਾ ਹੈ ਕਿ ਸਭ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦੇਸ਼ੀ ਯਾਤਰੀਆਂ ਨੂੰ ਕਿਹਾ ਹੈ ਕਿ ਉਹ ਖੁਦ ਨੂੰ ਵੱਖ ਰੱਖਣ ਤੇ ਹੋਰਨਾਂ ਦੇ ਸੰਪਰਕ ਵਿੱਚ ਨਾ ਆਉਣ। ਮੈਡੀਕਲ ਚੈੱਕਅਪ ਕਰਵਾਉਣ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੀ ਇਸ ਵਿਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਆਮ ਲੋਕਾਂ ਨੂੰ ਅਪੀਲ ਕੀਤੀ ਹੈ।