ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਵਿਰੋਧ ਨਹੀਂ ਕਰਨਾ ਚਾਹੀਦਾ: ਬੈਂਸ

ਕੈਪਟਨ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਵਿਰੋਧ ਨਹੀਂ ਕਰਨਾ ਚਾਹੀਦਾ: ਬੈਂਸ

ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਸਿੱਖ ਆਗੂ ਵਜੋਂ ਨਹੀਂ ਬੋਲਦੇ, ਸਗੋਂ ਜਿਸ ਤਰ੍ਹਾਂ ਉਹ ਕਰਤਾਰਪੁਰ ਸਾਹਿਬ ਲਾਂਘੇ ਦਾ ਵਿਰੋਧ ਕਰ ਰਹੇ ਹਨ, ਉਸ ਤੋਂ ਇੰਝ ਜਾਪਦਾ ਹੈ ਜਿਵੇਂ ਉਹ ਭਾਜਪਾ ਦੇ ਕੋਈ ਆਗੂ ਹੋਣ।


ਸ੍ਰੀ ਬੈਂਸ ਅੱਜ ਇੱਥੇ ਸ੍ਰੀ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠਲੇ ਇਨਸਾਫ਼ ਮਾਰਚ `ਚ ਭਾਗ ਲੈਣ ਲਈ ਸੰਗਰੂਰ ਪੁੱਜੇ ਸਨ।


ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਰਾਹ ਚੁਣ ਲਿਆ ਹੈ। ਉਹ ਬੇਅੰਤ ਸਿੰਘ ਹੁਰਾਂ ਵਾਂਗ ਹੀ ਬੋਲਦੇ ਹਨ ਤੇ ਸਿੱਖ ਕੌਮ ਦੀਆਂ ਮੰਗਾਂ ਦਾ ਵਿਰੋਧ ਕਰਦੇ ਹਨ।


ਸ੍ਰੀ ਬੈਂਸ ਨੇ ਕਿਹਾ ਕਿ ਬਰਗਾੜੀ ਮੋਰਚਾ ਖ਼ਤਮ ਕਰਨ ਦਾ ਹੁਣ ਸਮੂਹ ਪੰਜਾਬੀ ਜ਼ੋਰਦਾਰ ਵਿਰੋਧ ਕਰ ਰਹੇ ਹਨ। ਇਹ ਰੋਸ ਮੁਜ਼ਾਹਰਾ ਕਾਂਗਰਸ ਦੇ ਇਸ਼ਾਰੇ `ਤੇ ਹੀ ਸ਼ੁਰੂ ਹੋਇਆ ਸੀ ਤੇ ਸੂਬਾ ਸਰਕਾਰ ਦੇ ਹੁਕਮ ਨਾਲ ਬੰਦ ਕਰ ਦਿੱਤਾ ਗਿਆ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain should not oppose Kartarpur sahib corridor Bains