ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਰਗਾੜੀ ਘਟਨਾ, ਮਾਫੀਆ, ਸਰਕਾਰੀ ਨੌਕਰੀਆਂ, ਬਿਜਲੀ-ਦਰਾਂ, ਪਾਰਦਰਸ਼ਤਾ ਸਮੇਤ ਕਈ ਮੁੱਦਿਆਂ ’ਤੇ ਬੋਲੇ ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਬਰਗਾੜੀ ਘਟਨਾ ਦੇ ਦੋਸ਼ੀਆਂ ਨੂੰ ਹਰ ਹੀਲੇ ਸਜ਼ਾਵਾਂ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਸੂਬੇ ਵਿੱਚ ਕਿਸੇ ਵੀ ਕਿਸਮ ਦੇ ਮਾਫੀਆ ਅਤੇ ਅਜਾਰੇਦਾਰੀ ਨੂੰ ਮੁਕੰਮਲ ਖਤਮ ਦਾ ਵਾਅਦਾ ਕੀਤਾ

 

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਖਣਨ, ਸ਼ਰਾਬ, ਨਸ਼ਾ ਤੇ ਟਰਾਂਸਪੋਰਟ ਮਾਫੀਆ ਜਾਂ ਗੁੰਡਿਆਂ, ਗੈਂਗਸਟਰਾਂ ਤੇ ਅਤਿਵਾਦੀਆਂ ਨੂੰ ਸੂਬੇ ਦੀ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ ਉਨ੍ਹਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਆਪਣੇ ਆਪ ਨੂੰ ਸਾਬਕਾ ਫੌਜੀ ਦੱਸਦਿਆਂ ਕਿਹਾ, ''ਮੈਂ ਬਿਲਕੁਲ ਕਠੋਰ ਹੋਵਾਂਗਾ''

 

ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟਰਾਂਸਪੋਰਟ ਅਤੇ ਹੋਰਨਾਂ ਖੇਤਰਾਂ ਵਿੱਚ ਹਰੇਕ ਨੂੰ ਵੱਧ ਤੋਂ ਵੱਧ ਮੌਕੇ ਦਿੱਤੇ ਜਾਣਗੇ

 

ਸੂਬੇ ਵਿੱਚ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਨ ਦੀ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਸ ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ ਉਨ੍ਹਾਂ ਇਸ ਕੰਮ ਲਈ ਆਪਣੇ ਕੈਬਨਿਟ ਦੇ ਸਾਥੀਆਂ ਅਤੇ ਅਧਿਕਾਰੀਆਂ ਵੱਲੋਂ ਬਿਹਤਰੀਨ ਕੰਮ ਕਰਨ ਲਈ ਸ਼ਲਾਘਾ ਕਰਦਿਆਂ ਨਾਲ ਹੀ ਕਿਹਾ, ''ਪਰ ਇਨ੍ਹਾਂ ਗੱਲਾਂ ਨੂੰ ਸਮਾਂ ਲੱਗਦਾ ਹੈ, ਅਸੀਂ ਆਪਣਾ ਸਰਵੋਤਮ ਕਰ ਰਹੇ ਹਾਂ ਅਤੇ ਅਸੀਂ ਇਸ ਸਥਿਤੀ ਨੂੰ ਦੇਖਦਿਆਂ ਇਸ ਤੋਂ ਬਿਹਤਰ ਨਹੀਂ ਕਰ ਸਕਦੇ ਸੀ''

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਹਿਲਾਂ ਹੀ ਬਣਾਈ ਤਜਵੀਜ਼ ਅਨੁਸਾਰ ਉਹ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਵੱਡੇ ਗੈਂਗਸਟਰਾਂ ਨੂੰ ਤਬਦੀਲ ਕਰਨ ਲਈ ਨਿੱਜੀ ਤੌਰ 'ਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲ ਕਰਨਗੇ
 

ਅਗਲੇ ਦੋ ਸਾਲਾਂ ਦੌਰਾਨ ਬੇਮਿਸਾਲ ਕੰਮ ਅਤੇ ਮੈਨੀਫੈਸਟੋ ਵਿੱਚ ਕੀਤੇ ਸਾਰੇ ਐਲਾਨ ਪੂਰੇ ਕਰਨ ਦਾ ਵਾਅਦਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਈ ਐਲਾਨ ਕੀਤੇ ਜੋ ਸੂਬੇ ਦੀ ਤਰੱਕੀ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਣਗੇ ਬੇਰੋਜ਼ਗਾਰੀ ਨੂੰ ਸਭ ਤੋਂ ਵੱਡੀ ਚਿੰਤਾ ਦੱਸਦਿਆਂ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ ਇਕ ਲੱਖ ਸਰਕਾਰੀ ਅਸਾਮੀਆਂ ਭਰੀਆਂ ਜਾਣਗੀਆਂ ਜਿਨ੍ਹਾਂ ਦੀ ਚੋਣ ਦਾ ਕੰਮ ਪਾਰਦਰਸ਼ਤਾ ਅਤੇ ਮੈਰਿਟ ਆਧਾਰ ਹੋਵੇਗਾ ਉਨ੍ਹਾਂ ਕਿਹਾ ਕਿ 2022 ਤੱਕ ਕੁੱਲ 20 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ ਪੂਰਾ ਕੀਤਾ ਜਾਵੇਗਾ

 

ਟਰਾਂਸਪੋਰਟ ਮਾਫੀਆ 'ਤੇ ਵੱਡੇ ਪੱਧਰ ਉਤੇ ਕਾਰਵਾਈ ਕਰਨ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਹੂਬਹੂ ਲਾਗੂ ਕਰੇਗੀ ਜਿਸ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ

 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੇ ਗੈਰ ਕਾਨੂੰਨੀ ਪਰਮਿਟ ਰੱਦ ਕੀਤੇ ਜਾਣਗੇ ਉਨ੍ਹਾਂ ਆਮ ਬੱਸਾਂ ਉਤੇ ਰੋਡ ਟੈਕਸ 'ਤੇ ਲੱਗਣ ਵਾਲਾ ਸੈਸ 3.08 ਰੁਪਏ ਤੋਂ ਘਟਾ ਕੇ 2.96 ਰੁਪਏ ਕਰਨ ਦਾ ਐਲਾਨ ਕੀਤਾ ਅਤੇ ਨਾਲ ਹੀ ਟਰਾਂਸਪੋਰਟਰਾਂ ਵੱਲੋਂ ਸਰਕਾਰੀ ਬਕਾਏ ਦੀ ਅਦਾਇਗੀ 'ਤੇ ਜੁਰਮਾਨੇ ਦੇ ਵਿਆਜ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਯਕਮੁਸ਼ਤ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਛੋਟੀਆਂ ਬੱਸਾਂ ਲਈ 5000 ਨਵੇਂ ਪਰਮਿਟ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਵਪਾਰਕ ਤੌਰ 'ਤੇ ਵਿਵਹਾਰਕ ਰੂਟਾਂ ਉਤੇ 2000 ਵੱਡੀਆਂ ਬੱਸਾਂ ਲਈ ਪਰਮਿਟ ਦਿੱਤੇ ਜਾਣਗੇ

 

ਦਿੱਲੀ ਹਵਾਈ ਅੱਡੇ ਤੋਂ ਪੰਜਾਬ ਤੱਕ ਰੂਟ ਉਤੇ ਇਕੋ ਪਰਿਵਾਰ ਦੀਆਂ ਬੱਸਾਂ ਦੀ ਅਜਾਰੇਦਾਰੀ ਬਾਰੇ ਪੁੱਛਣ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਨੂੰ ਹੱਲ ਕਰਨ ਲਈ ਕੰਮ ਕਰ ਰਹੀ ਹੈ ਪਰ ਦਿੱਲੀ ਸਰਕਾਰ ਨੂੰ ਵੀ ਕੋਈ ਫੈਸਲਾ ਲੈਣਾ ਹੋਵੇਗਾ
 

ਰੇਤੇ ਦੀ ਨਜਾਇਜ਼ ਖਣਨ ਜਾਰੀ ਰਹਿਣ ਦੀਆਂ ਸ਼ਿਕਾਇਤਾਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਜਲ ਸਰੋਤ ਮੰਤਰੀ ਨੂੰ ਚੰਗੀ ਤਰ੍ਹਾਂ ਪੜਤਾਲ ਕਰਨ ਅਤੇ ਇਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਕਿਹਾ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਠੇਕੇਦਾਰਾਂ ਤੇ ਗੈਰ ਕਾਨੂੰਨੀ ਮਾਈਨਰਾਂ ਵੱਲੋਂ ਕੀਤੀਆਂ ਜਾ ਰਹੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਤਕਨਾਲੋਜੀ ਦੀ ਵਰਤੋਂ ਨਾਲ ਰੋਕਣਾ ਅਤੇ ਸਸਤੀਆਂ ਦਰਾਂ ਉਤੇ ਰੇਤੇ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣਾ ਹੈ

 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਉਂਦੇ 2-3 ਹਫਤਿਆਂ ਵਿੱਚ ਖਣਨ ਦੀਆਂ ਨਵੀਆਂ ਤਜਵੀਜ਼ਾਂ ਐਲਾਨ ਕੀਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਰੇਤੇ ਦੀਆਂ ਖਾਣਾਂ ਨਿਲਾਮੀ ਰਾਹੀਂ ਵੇਚਣ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ ਅਤੇ ਇਸ ਸਾਲ 120 ਕਰੋੜ ਰੁਪਏ ਦੀ ਆਮਦਨ ਹੋਈ ਹੈ ਅਤੇ ਰੇਤੇ ਦੀਆਂ ਕੀਮਤਾਂ ਵੀ ਘਟੀਆਂ ਹਨ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਸ਼ਾਸਨ ਵਿਚ ਪੂਰੀ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਸਦਕਾ ਜਲਦ ਹੀ ਨਵੇਂ ਲੋਕਪਾਲ ਬਿੱਲ (ਜੋ ਮੁੱਖ ਮੰਤਰੀ ਸਣੇ ਸਾਰੇ ਸਰਕਾਰੀ ਕਾਰਜਕਰਤਾਵਾਂ ਨੂੰ ਕਵਰ ਕਰਦਾ ਹੈ) ਦੇ ਨਾਲ-ਨਾਲ ਪੰਜਾਬ ਐਂਟੀ ਰੈਡ ਟੇਪ ਲੈਜੀਸਲੇਸ਼ਨ ਅਤੇ ਇਕ ਲੈਂਡ ਲੀਜਿੰਗ ਐਂਡ ਟੈਨੈਂਸੀ ਐਕਟ ਲਿਆਂਦਾ ਜਾਵੇਗਾ

 

ਘਰੇਲੂ ਖਪਤਕਾਰਾਂ ਲਈ ਕਿਫਾਇਤੀ ਬਿਜਲੀ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਅੰਤਿਮ ਵੇਰਵੇ ਰੈਗੂਲੇਟਰੀ ਅਥਾਰਟੀ ਦੀ ਮਨਜ਼ੂਰੀ ਤੋਂ ਬਾਅਦ ਹੀ ਸਾਂਝੇ ਕੀਤੇ ਜਾਣਗੇ ਪਰ ਉਨ੍ਹਾਂ ਦੀ ਸਰਕਾਰ ਨੇ ਬਿਜਲੀ ਦੇ ਰੇਟਾਂ ਨੂੰ ਇਸ ਤਰੀਕੇ ਨਾਲ ਤਰਕਸੰਗਤ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਆਮ ਆਦਮੀ ਦਾ ਬੋਝ ਘੱਟ ਹੋਵੇਗਾ ਅਤੇ ਬਿਜਲੀ ਹੋਰ ਕਿਫਾਇਤੀ ਬਣ ਜਾਵੇਗੀ ਉਨ੍ਹਾਂ ਕਿਹਾ ਕਿ ਸੂਬੇ ਦੇ ਬਿਜਲੀ ਖੇਤਰ ਵਿਚ ਵ੍ਹਾਈਟ ਪੇਪਰ ਜਲਦੀ ਹੀ ਪੇਸ਼ ਕੀਤਾ ਜਾਵੇਗਾ

 

ਮੁੱਖ ਮੰਤਰੀ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਅਤੇ ਨੌਜਵਾਨਾਂ ਦੀ ਸਿਹਤ ਵਿੱਚ ਸੁਧਾਰ ਲਈ ਤਰਨਤਾਰਨ ਵਿੱਚ ਇੱਕ ਵਿਸ਼ਵ ਪੱਧਰੀ ਲਾਅ ਯੂਨੀਵਰਸਿਟੀ ਸਥਾਪਤ ਕਰਨ ਲਈ 750 ਪੇਂਡੂ ਖੇਡ ਸਟੇਡੀਅਮ ਸਥਾਪਤ ਕਰਨ ਦਾ ਐਲਾਨ ਵੀ ਕੀਤਾ ਹੈ

 

ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਭਰ ਵਿੱਚ ਮਾਰਕੀਟ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਵਰਕਰ ਇਨ੍ਹਾਂ ਕਮੇਟੀਆਂ ਦੇ ਗਠਨ ਲਈ ਜ਼ਮੀਨੀ ਕੰਮ ਵਿੱਚ ਲੱਗੇ ਹੋਏ ਹਨ ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਪਣੀ ਸਰਕਾਰ ਦੁਆਰਾ ਸੂਬੇ ਵਿਚ ਪੰਜਾਬੀ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਉਪਰਾਲਾ ਕਰਨ ਦਾ ਵਾਅਦਾ ਕੀਤਾ ਪਰ ਅਜੋਕੇ ਸਮੇਂ ਵਿੱਚ ਸੰਸਾਰ ਭਰ ਵਿੱਚ ਅੰਗਰੇਜ਼ੀ 'ਤੇ ਧਿਆਨ ਕੇਂਦਰਿਤ ਕਰਨ ਦੀ ਜਰੂਰਤ 'ਤੇ ਵੀ ਜ਼ੋਰ ਦਿੱਤਾ

 

ਮੁੱਖ ਮੰਤਰੀ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹੱਦਬੰਦੀ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮਿਉਂਸਪਲ ਇਕਾਈਆਂ ਦੀਆਂ ਚੋਣਾਂ ਜਲਦ ਹੀ ਕਰਵਾਈਆਂ ਜਾਣਗੀਆਂ ਉਨ੍ਹਾਂ ਇਸ ਗੱਲ ਨਾਲ ਸਹਿਮਤੀ ਪ੍ਰਗਟਾਈ ਕਿ ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਖਤਮ ਕਰਨਾ ਇੱਕ ਚਿੰਤਾ ਦਾ ਵਿਸ਼ਾ ਹੈ ਅਤੇ ਕੇਂਦਰ ਨੂੰ ਅਜਿਹੇ ਕਿਸੇ ਵੀ ਕਦਮ 'ਤੇ ਵਿਚਾਰ ਨਾ ਕਰਨ ਦੀ ਅਪੀਲ ਕੀਤੀ

 

ਬੇਰੁਜ਼ਗਾਰ ਅਧਿਆਪਕਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਘਿਰਾਓ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਸਮੱਸਿਆ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਉਨ੍ਹਾਂ ਅੱਗੇ ਕਿਹਾ, ''ਅਸੀਂ ਕਿਸੇ ਦਬਾਅ ਵਿਚ ਨਹੀਂ ਆਵਾਂਗੇ''

 

ਆਪਣੀ ਕੈਬਨਿਟ ਸਹਿਯੋਗੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪਿਛਲੇ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਅਤੇ ਉਪਰਾਲਿਆਂ 'ਤੇ ਤਸੱਲੀ ਪ੍ਰਗਟਾਈ

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਚੋਣ ਮੈਨੀਫੈਸਟੋ ਵਿਚਲੇ 424 ਵਾਅਦਿਆਂ ਵਿਚੋਂ 225 ਪਹਿਲਾਂ ਹੀ ਪੂਰੇ ਕਰ ਦਿੱਤੇ ਗਏ ਹਨ, 96 ਨੂੰ ਅੰਸ਼ਿਕ ਰੂਪ ਵਿਚ ਲਾਗੂ ਕੀਤਾ ਗਿਆ ਹੈ ਉਨ੍ਹਾਂ ਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਬਾਕੀ 103 ਅਗਲੇ ਦੋ ਸਾਲਾਂ ਵਿਚ ਲਾਗੂ ਕਰ ਦਿੱਤੇ ਜਾਣਗੇ

 

ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਅਤੇ ਵਿਵਸਥਾ, ਨਸ਼ਿਆਂ, ਖੇਤੀਬਾੜੀ, ਉਦਯੋਗ, ਸਿਹਤ, ਸਿੱਖਿਆ ਆਦਿ ਸਮੇਤ ਸਾਰੇ ਪ੍ਰਮੁੱਖ ਖੇਤਰਾਂ ਵਿਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ

 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਐਨ.ਐਸ.ਜੀ. ਦੀ ਮਦਦ ਲਏ ਬਗੈਰ ਵਿਸ਼ੇਸ਼ ਆਪ੍ਰੇਸ਼ਨ ਸਮੂਹਾਂ ਦੀ ਸਹਾਇਤਾ ਨਾਲ ਆਈ.ਐਸ.ਆਈ. ਨਾਲ ਸਬੰਧਿਤ ਅਤਿਵਾਦੀਆਂ ਦੇ ਵੱਧ ਰਹੇ ਖਤਰੇ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਉਨ੍ਹਾਂ ਕਿਹਾ ਕਿ ਇਸ ਸਾਲ ਸ਼ੁਰੂ ਕੀਤੀ 'ਵਨ ਵਿਲੇਜ ਵਨ ਪੁਲਿਸ ਅਫਸਰ' ਯੋਜਨਾ ਸਰਹੱਦੀ ਇਲਾਕਿਆਂ ਨੂੰ ਸੁਰੱਖਿਅਤ ਕਰਨ ਲਈ ਵਧੀਆ ਕੰਮ ਕਰ ਰਹੀ ਹੈ

 

ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਡਰੱਗ ਮਾਫੀਆ ਦਾ ਲੱਕ ਪਹਿਲਾਂ ਹੀ ਤੋੜ ਦਿੱਤਾ ਹੈ ਨਾਰਕੋ ਅਤਿਵਾਦੀ ਡਰੋਨ ਅਤੇ ਨਵੇਂ ਰਸਤਿਆਂ ਰਾਹੀਂ ਨਸ਼ਿਆਂ ਨੂੰ ਰਾਜ ਵਿਚ ਧੱਕਣ ਲਈ ਨਵੇਂ ਢੰਗ ਤਰੀਕੇ ਵਰਤ ਰਹੇ ਸਨ ਪਰ ਅਸੀਂ ਉਨ੍ਹਾਂ ਨਾਲ ਨਜਿੱਠਣ ਲਈ ਤਿਆਰ ਹਾਂ

 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਦੀ ਸਰਹੱਦ ਤੋਂ ਇਲਾਵਾ ਗੁਜਰਾਤ ਦੀ ਬੰਦਰਗਾਹ ਤੋਂ ਸਮੁੰਦਰੀ ਰਸਤੇ ਦੇ ਨਾਲ-ਨਾਲ ਨੇਪਾਲ, ਬਰਮਾ, ਉੜੀ (ਕਸ਼ਮੀਰ), ਚੰਬਾ (ਹਿਮਾਚਲ ਪ੍ਰਦੇਸ਼) ਅਤੇ ਇਥੋਂ ਤਕ ਕਿ ਦਿੱਲੀ ਦੇ ਰਸਤਿਆਂ ਦੀ ਵਰਤੋਂ ਕੀਤੀ ਜਾ ਰਹੀ ਸੀ

 

ਉਨ੍ਹਾਂ ਕਿਹਾ ਕਿ ਪੰਜਾਬ ਹਰ ਪਾਸਿਓਂ ਨਸ਼ਾ ਤਸਕਰਾਂ ਲਈ ਇੱਕ ਮਾਰਕੀਟ ਬਣ ਗਿਆ ਸੀ ਅਤੇ ਅੱਗੇ ਕਿਹਾ ਕਿ ਸਰਕਾਰ ਜਲਦੀ ਹੀ ਐਸ.ਟੀ.ਐਫ. ਅਤੇ ਪੰਜਾਬ ਪੁਲਿਸ ਨੂੰ ਇਸ ਸਮੱਸਿਆ ਨਾਲ ਨਜਿੱਠਣ ਵਾਸਤੇ ਹੋਰ ਅਧਿਕਾਰ ਅਤੇ ਸ਼ਕਤੀਆਂ ਦੇਣ ਲਈ ਸਟੇਟ ਡਰੱਗ ਕਾਨੂੰਨ ਲਿਆਵੇਗੀ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਮਾਫੀਆ ਖਿਲਾਫ਼ ਸਾਂਝੀ ਲੜਾਈ ਲੜਨ ਲਈ ਉਨ੍ਹਾਂ ਦੀ ਸਰਕਾਰ ਹੋਰਨਾਂ ਉਤਰੀ ਰਾਜਾਂ ਨਾਲ ਤਾਲਮੇਲ ਨੂੰ ਮਜ਼ਬੂਤ ਕਰੇਗੀ

 

ਪਿਛਲੀਆਂ 6 ਫ਼ਸਲਾਂ ਦੀ ਨਿਰਵਿਘਨ ਖਰੀਦ 'ਤੇ ਤਸੱਲੀ ਜ਼ਾਹਰ ਕਰਦਿਆਂ ਉਨ੍ਹਾਂ ਨੇ ਭੰਡਾਰਨ ਨੂੰ ਇਕ ਵੱਡੀ ਸਮੱਸਿਆ ਕਰਾਰ ਦਿੱਤਾ ਜਿਸ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਨੂੰ ਕੇਂਦਰ ਕੋਲ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ ਕਰਜ਼ਾ ਮੁਆਫੀ 'ਤੇ ਉਨ੍ਹਾਂ ਕਿਹਾ ਕਿ ਬੇਜ਼ਮੀਨੇ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਜਿਸ ਨੂੰ ਕਰੋਨਾ ਬਿਮਾਰੀ ਦੇ ਪ੍ਰਕੋਪ ਕਰਕੇ ਮੁਲਤਵੀ ਕਰਨਾ ਪਿਆ, ਜਲਦੀ ਹੀ ਸ਼ੁਰੂ ਕੀਤੀ ਜਾਏਗੀ

 

ਨਿਵੇਸ਼ ਦੇ ਖੇਤਰ ਵਿੱਚ ਹੋਈ ਵੱਡੀ ਪ੍ਰਗਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਾਰੋਬਾਰ-ਪੱਖੀ ਰਾਈਟ ਟੂ ਬਿਜ਼ਨਸ ਐਕਟ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ

 

ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਹੋਣ ਦੇ ਸੰਕੇਤਾਂ ਬਾਰੇ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਖੁਰਾਕ ਖਾਤੇ ' 31,000 ਕਰੋੜ ਰੁਪਏ ਦਾ ਕਰਜ਼ਾ ਲੈਣ ਨੂੰ ਲੋਕਾਂ ਨਾਲ ਕੋਝਾ ਮਜ਼ਾਕ ਦੱਸਿਆ ਕਿਉਂਕਿ ਇਸ ਵਿੱਚ 20 ਸਾਲਾਂ ਲਈ ਸਲਾਨਾ 3240 ਕਰੋੜ ਰੁਪਏ ਦੀ ਅਦਾਇਗੀ ਕਰਨੀ ਹੋਵੇਗੀ

 

ਕੈਪਟਨ ਅਮਰਿੰਦਰ ਨੇ ਸਰਬੱਤ ਸਿਹਤ ਬੀਮਾ ਯੋਜਨਾ, ਨਵੇਂ ਮੈਡੀਕਲ ਕਾਲਜਾਂ ਅਤੇ ਹੈਲਥ ਐਂਡ ਵੈਲਨੈੱਸ ਕਲੀਨਿਕਾਂ ਸਮੇਤ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲ ਕੀਤੀ ਉਨ੍ਹਾਂ ਆਪਣੀ ਸਰਕਾਰ ਵੱਲੋਂ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ, ਸ਼ਹਿਰੀ ਵਿਕਾਸ, ਸਕੂਲ ਸਿੱਖਿਆ, ਬੁਨਿਆਦੀ ਢਾਂਚੇ ਦੇ ਵਿਕਾਸ, ਸਮਾਜ ਭਲਾਈ ਪ੍ਰੋਗਰਾਮਾਂ ਅਤੇ ਵਿਧਾਨਕ ਸੁਧਾਰਾਂ ਨੂੰ ਦਿੱਤੀ ਜਾ ਰਹੀ ਨਿਰੰਤਰ ਮਹੱਤਤਾ ਉੱਤੇ ਜ਼ੋਰ ਦਿੱਤਾ

 

ਇਸ ਦੌਰਾਨ ਸੁਨੀਲ ਜਾਖੜ ਨੇ ਆਪਣੇ ਸੰਬੋਧਨ ਵਿੱਚ ਰਾਜ ਦੀ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਵੱਡੀਆਂ ਪ੍ਰਾਪਤੀਆਂ ਅਤੇ ਕਾਇਦੇ-ਕਾਨੂੰਨ ਵਾਲੇ ਸ਼ਾਸਨ ਨੂੰ ਬਹਾਲ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਬਰਗਾੜੀ ਅਤੇ ਚਿੱਟੇ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਸੁੱਟਣ ਲਈ ਕੈਪਟਨ ਅਮਰਿੰਦਰ ਸਰਕਾਰ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:captain speaks on Bargari incident mafia jobs power tariffs transparency