ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

GST ’ਤੇ ਬੋਲੇ ਕੈਪਟਨ, ਵਿੱਤੀ ਸਮੱਸਿਆਵਾਂ ’ਚੋਂ ਲੰਘ ਰਿਹੈ ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਮੁੱਖ ਸੈਸ਼ਨ ਦੌਰਾਨ ਕਿਹਾ ਕਿ ਹੋਰ ਸੂਬਿਆਂ ਵਾਂਗ ਪੰਜਾਬ ਨੂੰ ਜੀ.ਐਸ.ਟੀ. ਦਾ ਹਿੱਸਾ ਸਮੇਂ ਸਿਰ ਨਾ ਮਿਲਣ ਕਰ ਕੇ ਵਿੱਤੀ ਸਮੱਸਿਆਵਾਂ ਚੋਂ ਗੁਜ਼ਰਨਾ ਪੈ ਰਿਹਾ ਹੈ।

 

ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਦੇ ਸੂਬੇ ਨੂੰ ਅਗਸਤ 2019 ਤੋਂ ਜੀ.ਐਸ.ਟੀ. ਦਾ ਹਿੱਸਾ ਨਹੀਂ ਮਿਲਿਆ ਜੋ 6000 ਕਰੋੜ ਰੁਪਏ ਬਣਦਾ ਹੈ।

 

ਉਨਾਂ ਕਿਹਾ ਕਿ ਜੀ.ਐਸ.ਟੀ. ਦੇ ਲਾਗੂ ਹੋਣ ਨਾਲ ਸੂਬਾ ਮਾਲੀਆ ਉਤਪਾਦਨ ਵਾਲੇ ਸਾਰੇ ਵਸੀਲੇ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਸੌਂਪ ਦਿੰਦਾ ਹੈ ਜਿਸ ਕਾਰਨ ਸੂਬਿਆਂ ਲਈ ਅਜਿਹੀ ਸਥਿਤੀ ਪੈਦਾ ਹੋ ਜਾਂਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain speaks on GST said Punjab going through financial problems