ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲਾਂਘਾ ਖੋਲ੍ਹਣ ਦੇ ਪਾਕਿ ਦੇ ਨਾਪਾਕ ਇਰਾਦਿਆਂ ’ਤੇ ਖੁੱਲ੍ਹ ਕੇ ਬੋਲੇ ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਕਾਸ਼ ਪੁਰਬ ਦੇ ਸਤਿਕਾਰ ਚ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਸਮੇਤ ਪਾਕਿਸਤਾਨ ਸਰਕਾਰ ਵੱਲੋਂ ਕੀਤੇ ਹੋਰ ਉਪਰਾਲਿਆਂ ਦੇ ਸੰਦਰਭ ਵਿੱਚ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਵਿਰੁੱਧ ਚੌਕਸ ਰਹਿਣ ਦੀ ਲੋੜ ਨੂੰ ਦੁਹਰਾਇਆ।

 

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਪਿਛਲੇ 70 ਸਾਲਾਂ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੀ ਮੰਗ ਕਰਦੇ ਸਨ ਪਰ ਪਾਕਿਸਤਾਨ ਵੱਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣਾ ਪਾਕਿਸਤਾਨ ਦੇ ਛੁਪੇ ਹੋਏ ਇਰਾਦੇ ਦਾ ਸੰਕੇਤ ਹੈ ਜਿਸ ਦਾ ਮਕਸਦ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰ ਕੇ ਭਾਈਚਾਰੇ ਵਿੱਚ ਦਰਾੜ ਪੈਦਾ ਕਰਨਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਆਸ ਨਹੀਂ ਕਿ ਪਾਕਿਸਤਾਨ ਲਾਂਘੇ ਰਾਹੀਂ ਕੋਈ ਗਲਤੀ ਕਰਨ ਦੀ ਹਿੰਮਤ ਰੱਖਦਾ ਹੈ ਪਰ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਸਮੇਂ ਚੌਕਸ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਸਥਿਤੀ 'ਤੇ ਪੂਰੀ ਨਜ਼ਰ ਬਣਾਈ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain speaks openly on Pakistan s unclean intentions to open Kartarpur corridor