ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਲਈ ਭਾਰਤ ਤੇ ਪਾਕਿ ਸਰਕਾਰਾਂ ਦਾ ਧੰਨਵਾਦ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਲਈ ਭਾਰਤ ਤੇ ਪਾਕਿ ਸਰਕਾਰਾਂ ਦਾ ਧੰਨਵਾਦ

• ਸੁਲਤਾਨਪੁਰ ਲੋਧੀ `ਚ ਏਕਤਾ ਦੇ ਸੱਦੇ ਨਾਲ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ

• ਡਾ. ਮਨਮੋਹਨ ਸਿੰਘ ਵੱਲੋਂ ਨਫ਼ਰਤ ਤੇ ਫਿਰਕਾਪ੍ਰਸਤੀ ਤੋਂ ਉਪਰ ਉਠ ਕੇ ਸਾਂਝੇ ਤੌਰ 'ਤੇ ਸਮਾਰੋਹ ਮਨਾਉਣ ਦੀ ਅਪੀਲ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦੇ ਸ਼ਬਦਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉਠ ਕੇ ਇਨ੍ਹਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਨਾਲ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ।


ਅੱਜ ਇੱਥੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪੁਰਬ ਦੇ ਪਵਿੱਤਰ ਦਿਹਾੜੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਹੈ ਅਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਅਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਇਨ੍ਹਾਂ ਸਮਾਰੋਹਾਂ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ। 
ਕੁਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਸੁਨੀਲ ਜਾਖੜ ਸਮੇਤ ਹੋਰ ਉੱਘੇ ਕਾਂਗਰ


ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਦਿੱਲੀ ਅਧਾਰਿਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਮੂਰਤੀਮਾਨ ਕਰਦੀ ਪ੍ਰਦਰਸ਼ਨੀ 'ਰਬਾਬ ਤੋਂ ਨਗਾੜਾ' ਦਾ ਉਦਘਾਟਨ ਵੀ ਕੀਤਾ।


ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ। ਉਨ੍ਹਾਂ ਨੇ ਇਹ ਸਮਾਰੋਹ ਮਨਾਉਣ ਲਈ ਸਭਨਾਂ ਲੋਕਾਂ ਨੂੰ ਸਿਆਸੀ ਅਤੇ ਹੋਰ ਵਖਰੇਵੇਂ ਛੱਡ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ। 


ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਨਸਲ ਅਤੇ ਨਾ-ਬਰਾਬਰੀ ਸਾਡੇ ਸਮਾਜ ਵਿੱਚ ਮੁੜ ਪੈਰ ਪਾਸਾਰ ਰਹੀ ਹੈ ਅਤੇ ਸਾਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਇਨ੍ਹਾਂ ਤੋਂ ਉਪਰ ਉਠਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੇ ਦੇਸ਼ ਵਿੱਚ ਮੁੜ ਸਰਵੋਤਮ ਸਥਾਨ ਪ੍ਰਾਪਤ ਕਰਨਾ ਹੈ ਤਾਂ ਸਾਨੂੰ ਭਾਈਚਾਰਾ ਅਤੇ ਆਪਸੀ ਸਾਂਝ ਬਣਾਈ ਰੱਖਣ ਅਤੇ ਵੱਖ-ਵੱਖ ਲੀਹਾਂ 'ਤੇ ਆਪਸ ਵਿੱਚ ਨਾ ਵੰਡੀਆਂ ਨਾ ਪਾਉਣ ਨੂੰ ਯਕੀਨੀ ਬਣਾਉਣ ਦੀ ਲੋੜ ਹੈ। 


ਇਨ੍ਹਾਂ ਵਿਸ਼ੇਸ਼ ਸਮਾਰੋਹਾਂ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਸਮਰਥਨ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਨ 'ਤੇ ਦੁਨੀਆਂ ਭਰ ਦੇ ਪੰਜਾਬੀਆਂ ਤੇ ਪੰਜਾਬ ਦੇ ਲੋਕਾਂ ਦੀ ਤਰਫ਼ੋਂ ਸ੍ਰੀ ਨਰੇਂਦਰ ਮੋਦੀ ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ 'ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ, ਜਦੋਂ ਉਹ ਅਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ।


ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਇਸ ਸੁਭਾਗੀ ਘੜੀ ਦਾ ਹਿੱਸਾ ਬਣਨ ਦਾ ਮੌਕਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਅਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ। 

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਲਈ ਭਾਰਤ ਤੇ ਪਾਕਿ ਸਰਕਾਰਾਂ ਦਾ ਧੰਨਵਾਦ


ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ 'ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। 


ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਇਸ ਪਵਿੱਤਰ ਮੌਕੇ ਇਸ ਸਮਾਰੋਹ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਦੇ ਮੁੱਖ ਸੰਦੇਸ਼ ਤਹਿਤ ਵਿਸ਼ਵਵਿਆਪੀ ਭਾਈਚਾਰੇ ਦਾ ਸੱਦਾ ਦਿੱਤਾ। ਆਪਣੇ ਭਾਸ਼ਣ ਵਿੱਚ ਸ੍ਰੀ ਜਾਖੜ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸੰਤ ਸਮਾਜ ਦੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਰੋਹਾਂ ਨੂੰ ਮਨਾਉਣ ਲਈ ਏਕਤਾ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਵਿੱਚ ਏਕਤਾ ਦਾ ਸੰਦੇਸ਼ ਫੈਲਾਉਣ ਲਈ ਅਕਾਲ ਪੁਰਖ ਨੇ ਸਾਨੂੰ ਇਹ ਮੌਕਾ ਬਖਸ਼ਿਆ ਹੈ। 


ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ ਨੇ ਡਾ. ਮਨਮੋਹਨ ਸਿੰਘ, ਵੀ.ਪੀ. ਸਿੰਘ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਸ਼ਵ ਦੇ 100 ਗੁਰਦੁਆਰਿਆਂ 'ਤੇ ਅਧਾਰਿਤ ਆਪਣੀ ਪੁਸਤਕ 'ਵੂਈ ਦਾ ਸਿੱਖਜ਼ ਅਰਾਊਂਡ ਦਾ ਵਰਲਡ' ਭੇਟ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain thanks India and Pak Govt for Kartarpur Corridor