----ਮਾਮਲਾ ਸਮਾਣਾ ਅਤੇ ਰਾਜਪੁਰਾ ਦੇ ਪੁਲਿਸ ਅਧਿਕਾਰੀਆਂ ’ਤੇ ਕੇਸ ਦਰਜ ਹੋਣ ਦਾ----
ਪੰਜਾਬ ਚ ਅਮਨ ਕਾਨੂੰਨ ਦੀ ਬਹਾਲੀ ਰੱਖਣਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਪਾਉਣ ਦੇ ਲਈ ਪੰਜਾਬ ਪੁਲਿਸ ਦੇ ਜਵਾਨ ਦਿਨ ਰਾਤ ਜੁਟੇ ਰਹਿੰਦੇ ਹਨ ਤਾਂਕਿ ਪੰਜਾਬ ਦੇ ਵਸਨੀਕ ਅਮਨ-ਚੈਨ ਦੀ ਨੀਂਦ ਸੌਂ ਸਕਣ ਇਹ ਗੱਲ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਹੀ।
ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਪਹਿਲਾਂ ਰਾਜਪੁਰੇ ਸੀਆਈ ਸਟਾਫ ਦੇ ਇੰਚਾਰਜ ਪੁਲੀਸ ਅਤੇ ਘਰ ਦੇ ਖਿਲਾਫ ਕੇਸ ਦਰਜ ਹੋਣਾ ਅਤੇ ਹੁਣ ਇੱਕ ਹੋਰ ਪੁਲਸ ਅਧਿਕਾਰੀ ਦੇ ਖਿਲਾਫ ਵੀ ਕੇਸ ਦਰਜ ਦਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਨਿੰਦਣਯੋਗ ਹੈ । ਇਸ ਨਾਲ ਪੰਜਾਬ ਪੁਲਸ ਦੇ ਜਵਾਨਾਂ ਦੇ ਹੌਸਲੇ ਪਸਤ ਹੋ ਰਹੇ ਹਨ ਅਤੇ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੇ ਲਈ ਮੁਸ਼ਕਿਲ ਪੇਸ਼ ਆ ਸਕਦੀ ਹੈ ਕਿਉਂਕਿ ਅਜਿਹੀ ਸੂਰਤ ਵਿੱਚ ਸਮਾਜ ਵਿੱਚ ਫਿਰਕੂ ਜ਼ਹਿਰ ਭਰਨ ਵਾਲੇ ਲੋਕ ਸਰਗਰਮ ਹੋ ਜਾਣਗੇ।
ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਹ ਅਪੀਲ ਕਰਦੇ ਹਨ ਕਿ ਉਹ ਖ਼ੁਦ ਇਸ ਮਾਮਲੇ ਵਿੱਚ ਪਹਿਲਕਦਮੀ ਕਰਦਿਆਂ ਆਪਣੇ ਕੁਝ ਵਿਧਾਇਕਾਂ ਤੇ ਲਗਾਮ ਲਗਾਉਣ ਜਿਹੜੇ ਪੁਲਸ ਦੇ ਕੰਮ ਵਿਚ ਅੜਿੱਕਾ ਬਣ ਰਹੇ ਹਨ ਤਾਂ ਕਿ ਬੜੀ ਮੁਸ਼ਕਿਲ ਨਾਲ ਪੰਜਾਬ ਵਿੱਚ ਆਈ ਅਮਨ ਅਤੇ ਸ਼ਾਂਤੀ ਦੀ ਫ਼ਿਜ਼ਾ ਨੂੰ ਕੋਈ ਵਿਰੋਧੀ ਅਨਸਰ ਗੰਧਲਾ ਕਰ ਸਕੇ।
ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਅਗਲੇ ਹਫ਼ਤੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਮੰਤਰੀ ਨੂੰ ਵੀ ਮਿਲ ਕੇ ਮੰਗ ਪੱਤਰ ਸੌਪਣਗੇ । ਉਨ੍ਹਾਂ ਕਿਹਾ ਕਿ ਉਹ ਸਪੱਸ਼ਟ ਤੌਰ ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ ਦੀ ਸ਼ਲਾਘਾ ਕਰੇ ਬਿਨਾਂ ਕਰਦੇ ਹਨ ਜਿਨ੍ਹਾਂ ਨੇ ਆਪਣੀ ਜਾਨ ਤਲੀ ਤੇ ਧਰ ਕੇ ਦੇਵੇ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇਸ਼ ਦੀਆਂ ਸਰਹੱਦਾਂ ਤੇ ਪਹਿਰਾ ਦਿੰਦੇ ਹਨ।
ਨਿਸ਼ਾਂਤ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਮਾਣਾ ਸੀਆਈ ਸਟਾਫ ਦੇ ਇੰਚਾਰਜ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਕਾਰਵਾਈ ਦੇ ਨਾਲ ਹੋਰਨਾਂ ਪੁਲਸ ਅਧਿਕਾਰੀਆਂ ਦਾ ਮਨੋਬਲ ਡਿੱਗਿਆ ਹੈ । ਨਿਸ਼ਾਂਤ ਸ਼ਰਮਾ ਨੇ ਕਿਹਾ ਪਿਛਲੇ ਸਮੇਂ ਦੌਰਾਨ ਨਸ਼ੀਲੀਆਂ ਦਵਾਈਆਂ ਦੇ ਕੰਮ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ।
ਇਸੇ ਤਰਾਂ ਹੀ ਜੇਕਰ ਰਾਜਪੁਰਾ ਸੀਏ ਸਟਾਫ ਦੇ ਇੰਚਾਰਜ ਦੀ ਕਾਰਗੁਜ਼ਾਰੀ ਤੇ ਝਾਤ ਮਾਰੀਏ ਤਾਂ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਉਸ ਨੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦੇ ਲਈ ਜਾਂਬਾਜ਼ ਕਾਰਵਾਈ ਕਰਦਿਆਂ ਮਿਸਾਲ ਪੇਸ਼ ਕੀਤੀ ਹੈ। ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਹੋਰ ਡਿੱਗ ਸਕਦੀ ਸੀ।
ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਨੌਜਵਾਨਾਂ ਦੇ ਕੈਰੀਅਰ ਨੂੰ ਖਰਾਬ ਹੋਣ ਤੋਂ ਰੋਕਿਆ ਹੈ ਸਗੋਂ ਉਨ੍ਹਾਂ ਦੇ ਬਜ਼ੁਰਗ ਮਾਂ ਬਾਪ ਨੂੰ ਵੀ ਰਾਹਤ ਦਿਵਾਈ ਹੈ ਅਜਿਹੇ ਪੁਲਿਸ ਅਧਿਕਾਰੀਆਂ ਦੀ ਅਜਿਹੀ ਕਾਰਵਾਈ ਤੋਂ ਅੱਜ ਸਾਰਾ ਪੰਜਾਬ ਪ੍ਰਭਾਵਤ ਹੈ। ਇਸ ਮੌਕੇ ਤੇ ਨਿਸ਼ਾਂਤ ਸ਼ਰਮਾ ਦੇ ਨਾਲ ਸ਼ਿਵ ਸੈਨਾ ਹਿੰਦ ਦੇ ਸੀਨੀਅਰ ਨੇਤਾ ਅਰਵਿੰਦ ਗੌਤਮ ਰਾਜਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।