ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅੱਜ ਸੁਲਤਾਨਪੁਰ ਲੋਧੀ ’ਚ ਕਰਨਗੇ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ

ਕੈਪਟਨ ਅੱਜ ਸੁਲਤਾਨਪੁਰ ਲੋਧੀ ’ਚ ਕਰਨਗੇ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਰਕਾਰੀ ਸਮਾਰੋਹਾਂ ਦੀ ਸ਼ੁਰੂਆਤ ਇੱਥੇ ਅੱਜ ਹੋ ਜਾਣੀ ਹੈ। ਪ੍ਰਕਾਸ਼ ਉਤਸਵ ਭਾਵੇਂ ਇੱਕ ਹਫ਼ਤੇ ਬਾਅਦ 12 ਨਵੰਬਰ ਨੂੰ ਹੋਵੇਗਾ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਨ੍ਹਾਂ ਸਮਾਰੋਹਾਂ ਦੀ ਸ਼ੁਰੂਆਤ ਕਰ ਦੇਣਗੇ। ਕੌਮਾਂਤਰੀ ਨਗਰ ਕੀਰਤਨ ਵੀ ਅੱਜ ਹੀ ਸੁਲਤਾਨਪੁਰ ਲੋਧੀ ਵਿਖੇ ਪੁੱਜ ਕੇ ਸੰਪੰਨ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸਮਾਰੋਹ ਬੀਤੀ 1 ਨਵੰਬਰ ਤੋਂ ਹੀ ਸ਼ੁਰੂ ਕਰ ਦਿੱਤੇ ਗਏ ਸਨ।

 

 

ਪਰਸੋਂ ਕੈਬਿਨੇਟ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਸਮਾਰੋਹ ਲਈ ਤਿਆਰ ਕੀਤੇ ਪੰਡਾਲ ਦਾ ਜਾਇਜ਼ਾ ਲਿਆ ਸੀ। ਅੱਜ ਮੁੱਖ ਮੰਤਰੀ ਤੇ ਹੋਰ ਪਾਰਟੀਆਂ ਦੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਸਹਿਜ ਪਾਠ ਭੋਗ ਨਾਲ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਸ਼ੁਰੂਆਤ ਹੋ ਜਾਵੇਗੀ।

 

 

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਮੁੱਖ ਮੰਤਰੀ ਭਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਤੇ ਆਧਾਰਤ ਪ੍ਰਦਰਸ਼ਨੀਆਂ ਦਾ ਉਦਘਾਟਨ ਕਰਨਗੇ। ਪੰਜਾਬ ਦੇ ਸੈਰਸਪਾਟਾ ਵਿਭਾਗ ਨੇ ਗੁਰੂ ਸਾਹਿਬ ਦੇ ਜੀਵਨ ਉੱਤੇ ਇੱਕ ਪ੍ਰਦਰਸ਼ਨੀ ਲਾਉਣੀ ਹੈ। ਇੱਥੇ ਇੱਕ NGO (ਗ਼ੈਰਸਰਕਾਰੀ ਸੰਗਠਨ) ਪੰਜਾਬ ਡਿਜੀਟਲ ਲਾਇਬਰੇਰੀ ਦੇ ਕਿਊਰੇਟਰਗੁਰੂ ਨਾਨਕ ਸਾਹਿਬ: ਪ੍ਰਕਾਸ਼ ਤੇ ਪ੍ਰੇਮਨਾਂਅ ਦੀ ਪ੍ਰਦਰਸ਼ਨੀ ਲਾਉਣਗੇ।

 

 

ਇਸ ਪ੍ਰਦਰਸ਼ਨੀ ਵਿੱਚ ਪੰਜਾਬ ਦੇ ਉਨ੍ਹਾਂ 70 ਪਿੰਡਾਂ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਹੋਣਗੀਆਂ; ਜਿਨ੍ਹਾਂ ਗੁਰੂ ਜੀ ਗਏ ਸਨ। ਇਸ ਤੋਂ ਇਲਾਵਾ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ (PSIEC) ਵੱਲੋਂ ਵੀ ਇੱਕ ਪ੍ਰਦਰਸ਼ਨੀ ਲਾਈ ਜਾ ਰਹੀ ਹੈ; ਜਿੱਥੇ 148 ਸਟਾਲ ਲੱਗੇ ਹੋਣਗੇ; ਜਿੱਥੇ 31 ਸਰਕਾਰੀ ਵਿਭਾਗ ਤੇ ਪੰਜਾਬ ਦੇ ਦਸਤਕਾਰੀ ਦੇ ਮਾਹਿਰ ਕਾਰੀਗਰ ਤੇ ਕਲਾਕਾਰ ਆਪੋਆਪਣੇ ਉਤਪਾਦ ਵੀ ਪ੍ਰਦਰਸ਼ਿਤ ਕਰਨਗੇ।

 

 

ਇਸ ਤੋਂ ਇਲਾਵਾ ਸਰਕਾਰ ਨੇ ਇੱਕ ਵਿਸ਼ਾਲ ਮਲਟੀਮੀਡੀਆ ਰੌਸ਼ਨੀ ਤੇ ਆਵਾਜ਼ (ਲਾਈਟ ਐਂਡ ਸਾਊਂਡ) ਸ਼ੋਅ ਵੀ ਪ੍ਰਦਰਸ਼ਿਤ ਕਰਨਾ ਹੈ। ਇਸ ਵਿੱਚ ਡਿਜੀਟਲ ਤਕਨੀਕਾਂ ਅਪਣਾਈਆਂ ਜਾਣਗੀਆ ਤੇ ਪੰਜਾਬੀ ਦੇ ਉੱਘੇ ਗਾਇਕ ਤੇ ਹੋਰ ਕਲਾਕਾਰ ਆਪੋਆਪਣੀਆਂ ਪੇਸ਼ਕਾਰੀਆਂ ਦੇਣਗੇ।

 

 

ਇਹਲਾਈਟ ਐਂਡ ਸਾਊਂਡ ਸ਼ੋਅਅੱਜ 4 ਨਵੰਬਰ ਤੋਂ ਲੈ ਕੇ 9 ਨਵੰਬਰ ਤੱਕ ਅਤੇ ਫਿਰ 13 ਤੋਂ 15 ਨਵੰਬਰ ਤੱਕ ਸ਼ਾਮੀਂ 7 ਵਜੇ ਤੋਂ ਲੈ ਕੇ ਰਾਤੀਂ 9:15 ਵਜੇ ਤੱਕ ਪ੍ਰਦਰਸ਼ਿਤ ਹੋਇਆ ਕਰੇਗਾ। ਆਉਂਦੀ 10, 11 ਅਤੇ 12 ਨਵੰਬਰ ਨੂੰ ਕਿਉਂਕਿ ਇੱਥੇ ਲੱਖਾਂ ਸ਼ਰਧਾਲੂਆਂ ਦੀ ਭੀੜ ਰਹੇਗੀ; ਇਸ ਲਈ ਇਹ ਇਨ੍ਹਾਂ ਤਿੰਨ ਦਿਨਾਂ ਦੌਰਾਨ ਸ਼ਾਮੀਂ 7 ਵਜੇ ਤੋਂ ਰਾਤੀਂ 10:30 ਵਜੇ ਤੱਕ ਚੱਲਿਆ ਕਰੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain to inaugurate Parkash Purb functions today