ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਨੂੰ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਸਹੀ ਕਰਨ ਦੀ ਅਪੀਲ

ਕੇਂਦਰ ਨੂੰ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੀਆਂ ਸੜਕਾਂ ਸਹੀ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਜਹਾਜ਼ਰਾਨੀ, ਸੜਕੀ ਆਵਾਜਾਈ ਤੇ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਚਿੱਠੀ ਲਿਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਸੂਬੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ ' ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ
 


ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦੀ ਇਤਿਹਾਸਕ ਤੇ ਧਾਰਮਿਕ ਮਹਤੱਤਾ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਸ੍ਰੀ ਗਡਕਰੀ ਦੇ ਨਿੱਜੀ ਦਖਲ ਦੀ ਵੀ ਮੰਗ ਕੀਤੀ
 


ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਬਿਆਸ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਹੁੰ-ਮਾਰਗੀ ਕਰਨ ਤੋਂ ਇਲਾਵਾ ਇਸ ਨੂੰ ਕੌਮੀ ਮਾਰਗ ਐਲਾਨਣ ਦੀ ਮੰਗ ਕੀਤੀ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਵਿੱਚ ਸੜਕੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਸੈਂਟਰਲ ਰੋਡ ਫੰਡ (ਸੀ.ਆਰ.ਐਫ) ਯੋਜਨਾ ਤਹਿਤ 150 ਕਰੋੜ ਰੁਪਏ ਦੇ ਵਾਧੂ ਫੰਡ ਦੇਣ ਦੀ ਵੀ ਬੇਨਤੀ ਕੀਤੀ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਕਪੂਰਥਲਾ-ਸੁਲਤਾਨਪੁਰ ਲੋਧੀ-ਲੋਹੀਆਂ ਰੋਡ (ਐਨ.ਐਚ-703 ) ਨੂੰ ਚਹੁ-ਮਾਰਗੀ ਕਰਨ ਲਈ ਛੇਤੀ ਪ੍ਰਵਾਨਗੀ ਦੇਣ ਦੀ ਵੀ ਮੰਗ ਕੀਤੀਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗਡਕਰੀ ਨੂੰ ਲਿਖੇ ਪੱਤਰ ਵਿੱਚ ਤਰਨ ਤਾਰਨ-ਗੋਇੰਦਵਾਲ ਸਾਹਿਬ-ਕਪੂਰਥਲਾ ਸੜਕ ਨੂੰ ਚਾਰ-ਮਾਰਗੀ ਬਣਾਉਣ ਤੋਂ ਇਲਾਵਾ ਇਸ ਸੜਕ ਨੂੰ ਕੌਮੀ ਮਾਰਗ ਐਲਾਨਣ 'ਤੇ ਜ਼ੋਰ ਦਿੱਤਾਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸੂਬੇ ਵਿੱਚ ਸੜਕੀ ਢਾਂਚੇ ' ਸੁਧਾਰ ਕਰਨ ਦੇ ਸਬੰਧ ਵਿੱਚ ਸ੍ਰੀ ਗਡਕਰੀ ਨੂੰ 25 ਨਵੰਬਰ, 2018 ਨੂੰ ਇਕ ਅਰਧਸਰਕਾਰੀ ਪੱਤਰ ਵੀ ਲਿਖਿਆ ਸੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain urges Centre to improve road projects in Pb