ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੈਪਟਨ ਵਾਹਗਾ ਬਾਰਡਰ ’ਤੇ ਕਰਨਗੇ ਅਭਿਨੰਦਨ ਦਾ ਸੁਆਗਤ

​​​​​​​ਕੈਪਟਨ ਵਾਹਗਾ ਬਾਰਡਰ ’ਤੇ ਕਰਨਗੇ ਅਭਿਨੰਦਨ ਦਾ ਸੁਆਗਤ

ਭਾਰਤੀ ਹਵਾਈ ਫ਼ੌਜ ਦੇ ਪਾਇਲਟ ਅਭਿਨੰਦਨ ਵਰਤਮਾਨ ਦਾ ਸੁਆਗਤ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਅਭਿਨੰਦਨ ਨੂੰ ਰਿਹਾਅ ਕੀਤੇ ਜਾਣ ਦਾ ਸੁਆਗਤ ਵੀ ਕੀਤਾ ਸੀ।

 

 

ਸ੍ਰੀ ਅਭਿਨੰਦਨ ਨੂੰ ਕੱਲ੍ਹ ਬੁੱਧਵਾਰ ਨੂੰ ਮਕਬੂਜ਼ਾ ਕਸ਼ਮੀਰ ਵਿੱਚ ਉਦੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਉਨ੍ਹਾਂ ਦਾ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ।

 

 

ਅੱਜ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਵੇਲੇ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ‘ਹੁਣੇ ਪਤਾ ਲੱਗਾ ਹੈ ਕਿ ਪਾਕਿਸਤਾਨ ਸਰਕਾਰ ਅਭਿਨੰਦਨ ਵਰਤਮਾਨ ਨੂੰ ਰਿਹਾਅ ਕਰ ਰਹੀ ਹੈ ਤੇ ਉਸ ਨੇ ਵਾਹਗਾ ਸਰਹੱਦ ਰਾਹੀਂ ਭਾਰਤ ਵਿੱਚ ਦਾਖ਼ਲ ਹੋਣਾ ਹੈ। ਇਹ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ ਕਿ ਮੈਂ ਉਸ ਪਾਇਲਟ ਦਾ ਸੁਆਗਤ ਕਰਾਂ ਕਿਉਂਕਿ ਉਹ ਤੇ ਉਸ ਦੇ ਪਿਤਾ ਵੀ ਮੇਰੇ ਵਾਂਗ ਐੱਨਡੀਏ ਦੇ ਗ੍ਰੈਜੂਏਟ ਹਨ।’

 

ਇਸ ਵੇਲੇ ਸੂਬੇ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਪੁਲਵਾਮਾ (ਕਸ਼ਮੀਰ) ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਪੈਦਾ ਹੋਏ ਤਣਾਅ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਸਰਹੱਦੀ ਖੇਤਰਾਂ ਦੇ ਵਸਨੀਕਾਂ ਦਾ ਮਨੋਬਲ ਵਧਾਉਣ ਦਾ ਫ਼ੈਸਲਾ ਕੀਤਾ ਸੀ। ਉਹ ਅਗਲੇ ਤਿੰਨ ਦਿਨ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੀ ਰਹਿਣਗੇ।

 

 

ਕੈਪਟਨ ਅਮਰਿੰਦਰ ਸਿੰਘ ਨੇ ਰਾਤ ਅੰਮ੍ਰਿਤਸਰ ਸ਼ਹਿਰ ਵਿੱਚ ਬਿਤਾਈ।

ਕੈਪਟਨ ਵਾਹਗਾ ਬਾਰਡਰ ’ਤੇ ਕਰਨਗੇ ਅਭਿਨੰਦਨ ਦਾ ਸੁਆਗਤ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain will Welcome Abhinandan at Wagha Border