ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਲਿਆਂਵਾਲੀ ਖਿ਼ਲਾਫ਼ ਕੇਸ ਸਿਆਸੀ ਬਦਲਾਖੋਰੀ ਦਾ ਨਤੀਜਾ: ਬਾਦਲ

ਕੋਲਿਆਂਵਾਲੀ ਖਿ਼ਲਾਫ਼ ਕੇਸ ਸਿਆਸੀ ਬਦਲਾਖੋਰੀ ਦਾ ਨਤੀਜਾ: ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਰੀਬੀ ਸਾਥੀ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਮਾਮਲਾ ਸਿਰਫ਼ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਸ੍ਰੀ ਕੋਲਿਆਂਵਾਲੀ ਵਿਰੁੱਧ ਇਸੇ ਵਰ੍ਹੇ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਪਿੱਛੇ ਜਿਹੇ ਸੁਪਰੀਮ ਕੋਰਟ ਵੱਲੋਂ ਰੱਦ ਕੀਤੀ ਜਾ ਚੁੱਕੀ ਹੈ। ਉਹ ਹਾਲ ਦੀ ਘੜੀ ‘ਕਾਨੂੰਨ ਦੀ ਪਕੜ ਤੋਂ ਬਾਹਰ ਹਨ` ਹਨ।


ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦਾ ਨਾਂਅ ਭਰਤੀ ਘੁਟਾਲ਼ੇ `ਚ ਉੱਛਲਿ਼ਆ ਸੀ। ਉਨ੍ਹਾਂ `ਤੇ ਕਰਜ਼ਾ ਵਾਪਸ ਨਾਂਅ ਕਰਨ ਦੇ ਦੋਸ਼ ਵੀ ਲੱਗੇ ਸਨ।


ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਲਿਆਂਵਾਲੀ `ਚ ਅਕਾਲੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ,‘ਕਾਂਗਰਸ ਨੇ ਬਹੁਤ ਵਾਰ ਪਾਰਟੀ ਨੂੰ ਕਮਜ਼ੋਰ ਕਰਨ ਲਈ ਅਕਾਲੀ ਲੀਡਰਾਂ ਨੂੰ ਕਾਨੂੰਨੀ ਸਿ਼ਕੰਜੇ `ਚ ਫਸਾਉਣ ਦਾ ਜਤਨ ਕੀਤਾ ਹੈ ਪਰ ਅਸੀਂ ਹਰ ਵਾਰ ਹੌਸਲੇ ਨਾਲ ਲੜੇ ਹਾਂ। ਦਿਆਲ ਸਿੰਘ ਕੋਲਿਆਂਵਾਲੀ ਦਾ ਮਾਮਲਾ ਵੀ ਕੁਝ ਅਜਿਹਾ ਹੀ ਹੈ। ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ। ਅਸੀਂ ਕਾਨੂੰਨੀ ਜੰਗ ਲੜਾਂਗੇ।`


ਸ੍ਰੀ ਬਾਦਲ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਮੂੰਹ-ਤੋੜ ਜਵਾਬ ਦੇਣ ਲਈ ਲੋਕਾਂ ਨੂੰ ਹੁਣ ਅਕਾਲੀ ਉਮੀਦਵਾਰਾਂ ਨੂੰ ਵੋਟਾਂ ਪਾਉਣੀਆਂ ਚਾਹੀਦੀਆਂ ਹਨ ਕਿਉਂਕਿ ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਲਈ ਬਹੁਤ ਸਖ਼ਤ ਮਿਹਨਤ ਕੀਤੀ ਹੈ।


ਕਰਤਾਰਪੁਰ ਸਾਹਿਬ ਲਾਂਘੇ ਬਾਰੇ ਬੋਲਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਕੋਈ ਬਿਆਨ ਨਹੀਂ ਦੇਣੇ ਚਾਹੀਦੇ, ਜੋ ਇਸ ਪ੍ਰੋਜੈਕਟ ਦੇ ਰਾਹ `ਚ ਰੋੜੇ ਅਟਕਾਉਂਦੇ ਹੋਣ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਪਾਰਟੀ ਦੇ ਗਿੱਦੜਬਾਹਾ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿਲੋਂ ਮੌਜੂਦ ਸਲ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:case against Kolianwali due to political vendetta Badal