ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਪਾਲ ਸਿੰਘ ਖਹਿਰਾ ਸਣੇ ਸਮਰੱਥਕਾਂ ਵਿਰੁਧ ਜਲੰਧਰ 'ਚ ਕੇਸ ਦਰਜ

ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਵਾਲੇ ਸਨ ਕਿ ਪੁਲਿਸ ਨੇ ਖਹਿਰਾ ਤੇ ਉਸ ਦੇ 20 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਡੀ.ਸੀ.ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਨੇ ਕੈਂਡਲ ਮਾਰਚ ਕੱਢਣ ਦੀ ਆਗਿਆ ਨਹੀਂ ਲਈ ਸੀ। 

 

ਇਸ ਤੋਂ ਪਹਿਲਾਂ ਡੀਸੀਪੀ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਉਥੇ ਪਹੁੰਚੀ ਅਤੇ ਉਨ੍ਹਾਂ ਨੂੰ ਫੜ ਕੇ  ਥਾਣੇ ਵਿਖੇ ਲੈ ਗਈ। ਉਥੇ ਹੀ ਪੁਲਿਸ ਨੇ ਵਿਧਾਇਕ ਸੁਖਪਾਲ ਖਹਿਰਾ ਵਿਰੁਧ ਕੇਸ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਖਹਿਰਾ ਨੇ ਕੋਰੋਨਾ ਵਾਇਰਸ ਦੇ ਮਹਾਂਮਾਰੀ ਨੂੰ ਲੈ ਕੇ ਕਰਫਿਊ ਵਿੱਚ ਲੋਕਾਂ ਦੀ ਜਾਨ ਲਈ ਖ਼ਤਰਾ ਪੈਦਾ ਕੀਤਾ ਹੈ। ਖਹਿਰਾ ਨੇ ਆਪਦਾ ਪ੍ਰਬੰਧਨ ਐਕਟ ਅਤੇ ਮਹਾਂਮਾਰੀ ਸੰਬੰਧੀ ਐਕਟ ਦੀ ਉਲੰਘਣਾ ਕੀਤੀ ਹੈ। 
 

ਡੀਸੀਪੀ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਇਕੱਠ ‘ਤੇ ਪਾਬੰਦੀ ਲਗਾਈ ਹੈ। ਇਸ ਦੇ ਬਾਵਜੂਦ, ਕੈਂਡਲ ਮਾਰਚ ਦੇ ਪ੍ਰਬੰਧਕਾਂ ਨੇ ਪੁਲਿਸ ਤੋਂ ਕੋਈ ਪ੍ਰਵਾਨਗੀ ਨਹੀਂ ਲਈ। ਡੀਸੀਪੀ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਵੀ ਪੁਲਿਸ ਅਤੇ ਐਸਡੀਐਮ ਜੈਇੰਦਰ ਸਿੰਘ ਨੇ ਸੁਚੇਤ ਕੀਤਾ ਸੀ ਕਿ ਉਹ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇੱਕ ਪ੍ਰਦਰਸ਼ਨ ਲਈ ਲੋਕਾਂ ਨੂੰ ਇਕੱਠੇ ਨਾ ਕਰਨ। 

 

ਇਸ ਦੇ ਬਾਵਜੂਦ ਵਿਧਾਇਕ ਖਹਿਰਾ ਨੇ ਗ਼ੈਰ ਜ਼ਿੰਮੇਵਾਰਾਨਾ ਅਤੇ ਨਿੰਦਣਯੋਗ ਕਾਰਜ ਕੀਤੇ ਹਨ। ਉਨ੍ਹਾਂ ਨੇ ਜਾਣ ਬੁੱਝ ਕੇ ਤਾਲਾਬੰਦੀ ਦੀ ਉਲੰਘਣਾ ਕੀਤੀ ਹੈ। ਖਹਿਰਾ ਖ਼ਿਲਾਫ਼ ਥਾਣਾ ਡਵੀਜ਼ਨ ਚਾਰ ਵਿੱਚ ਧਾਰਾ 188 ਆਈਪੀਸੀ, 51 ਆਫ਼ਤ ਪ੍ਰਬੰਧਨ ਐਕਟ ਅਤੇ 3 (2) ਮਹਾਂਮਾਰੀ ਰੋਗ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਦੇ ਤੀਹ ਸਮਰਥਕਾਂ ਵਿਰੁਧ ਵੀ ਕੇਸ ਦਰਜ ਕੀਤਾ ਗਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Case registered against Sukhpal Singh Khaira and supporters in Jalandhar