ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਚੋਣ ਜ਼ਾਬਤੇ ਦੌਰਾਨ 283 ਕਰੋੜ ਦੀ ਨਕਦੀ ਜ਼ਬਤ

ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਅੱਜ ਵੀਰਵਾਰ ਨੂੰ ਦਸਿਆ ਕਿ ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ ਮਈ 2019 ਤੱਕ ਕੁਲ 283 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ। ਇਸ ਦੌਰਾਨ 32.7 ਦੀ ਕਰੋੜ ਨਗਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 1351369 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 10 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰਾਂ ਸੂਬੇ ਵਿੱਚ 8102 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨਾਂ ਦੀ ਕੀਮਤ 218 ਕਰੋੜ ਬਣਦੀ ਹੈ।ਇਸ ਤੋਂ ਇਲਾਵਾ ਸੂਬੇ ਵਿੱਚ 32.7 ਕਰੋੜ ਰੁਪਏ ਦੀ ਨਕਦ ਅਤੇ 22.54 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

 

ਇਸ ਤੋਂ ਇਲਾਵਾ ਸੂਬੇ ਵਿੱਚ 3743 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨਾਂ ਵਿਚੋਂ 3749 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 400 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 4855 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 97 ਫੀਸਦ ਲਾਈਸੈਂਸੀ ਹਥਿਆਰ ਜਮਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 142 ਗ਼ੈਰ ਲਾਈਸੈਂਸੀ ਹਥਿਆਰ ਫੜੇ ਗਏ ਹਨ ਜਦਕਿ 873 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ। ਡਾ. ਰਾਜੂ ਨੇ ਦੱਸਿਆ ਕਿ ਸੀਵਿਜ਼ਲ ਐਪ ਉੱਤੇ ਹੁਣ ਤੱਕ 3855 ਸ਼ਿਕਾਇਤਾਂ ਪ੍ਰਾਪਤ ਹੋਇਆਂ ਹਨ ਜਿਨਾਂ ਚੋਂ 2277 ਦਰੁਸਤ ਪਾਈਆਂ ਗਈਆਂ ਹਨ।  

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cash seizure of Rs 283 crores during elections in Punjab