ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19 ਸੰਕਟ: ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਚਿੱਠੀ ਲਿਖ ਕੀਤੀ ਮੰਗ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਵਿੱਚ ਕੰਪਨੀਆਂ ਨੂੰ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਦੇ ਫੰਡ ਵਰਤਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬਾ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕੌਮੀ ਹਿੱਤ ਵਿੱਚ ਕੰਪਨੀਜ਼ ਐਕਟ-2013 ਵਿੱਚ ਸੀ.ਐਸ.ਆਰ. ਦੀ ਸੂਚੀ ਵਿੱਚ ਮੁੱਖ ਮੰਤਰੀ ਰਾਹਤ ਫੰਡ ਨੂੰ ਸ਼ਾਮਲ ਕਰਨ ਲਈ ਉਹ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਨੂੰ ਨਿਰਦੇਸ਼ ਦੇਣ।

ਮੁੱਖ ਮੰਤਰੀ ਨੇ ਲਿਖਿਆ ਕਿ ਇਹ ਕਦਮ ਕੋਵਿਡ-19 ਦੀ ਮਹਾਮਾਰੀ ਦੀ ਚੁਣੌਤੀ ਨਾਲ ਵਧੇਰੇ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸੂਬਾ ਸਰਕਾਰ ਲਈ ਬਹੁਤ ਸਹਾਈ ਸਿੱਧ ਹੋਣ ਦੇ ਨਾਲ-ਨਾਲ ਕੌਮੀ ਤਾਲਾਬੰਦੀ ਦੇ ਮੱਦੇਨਜ਼ਰ ਗਰੀਬ ਤੇ ਲੋੜਵੰਦ ਨਾਗਰਿਕਾਂ ਅਤੇ ਪਰਵਾਸੀ ਮਜ਼ਦੂਰਾਂ ਨੂੰ ਮੈਡੀਕਲ ਅਤੇ ਹੋਰ ਸਹਾਇਤਾ ਹਾਸਲ ਹੋ ਸਕੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮਾਨਵਤਾਵਾਦੀ ਸੰਕਟ ਨਾਲ ਨਜਿੱਠਣ ਅਤੇ ਆਫਤ ਦੀ ਗੰਭੀਰਤਾ ਨੂੰ ਸਮਝਦਿਆਂ ਇਸ ਸਬੰਧ ਵਿੱਚ ਫੌਰੀ ਫੈਸਲਾ ਲੈਣ ਦੀ ਅਪੀਲ ਕੀਤੀ।

ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਹਾਲਤਾਂ ਵਿੱਚ ਪੰਜਾਬ ' ਕੰਪਨੀਆਂ ਕੋਵਿਡ-19 ਵਿਰੁੱਧ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਉਣ ਲਈ ਆਪਣਾ ਸੀ.ਐਸ.ਆਰ. ਫੰਡ ਵਰਤਣ ਦੀ ਇਜਾਜ਼ਤ ਮੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿਉਂਕਿ ਮੁਲਕ ਪਹਿਲਾਂ ਹੀ ਗੰਭੀਰ ਅਤੇ ਅਣਕਿਆਸੀ ਆਫਤ ਨਾਲ ਜਕੜਿਆ ਹੋਇਆ ਹੈ।

ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ 7 ਜੂਨ, 2018 ਨੂੰ ਕੰਪਨੀਜ਼ ਐਕਟ-2013 ਦੀ ਅਨੁਸੂਚੀ-6 ਵਿੱਚ ਦਰਜ ਗਤੀਵਿਧੀਆਂ ਵਿੱਚ ਮੁੱਖ ਮੰਤਰੀ ਰਾਹਤ ਫੰਡ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ ਕੇਂਦਰੀ ਵਿੱਤ ਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨੇ 9 ਅਗਸਤ, 2018 ਨੂੰ ਪੱਤਰ ਦੇ ਜਵਾਬ ਵਿੱਚ ਆਖਿਆ ਕਿ ਇਸ ਨੂੰ ਸ਼ਾਮਲ ਕਰਨ ਦੀ ਕੋਈ ਪ੍ਰਮਾਣਿਕਤਾ ਨਹੀਂ ਬਣਦੀ।

ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਮੌਜੂਦਾ ਸਥਿਤੀ ਪੂਰੀ ਤਰ੍ਹਾਂ ਅਣਕਿਆਸੀ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਅਣਕਿਆਸੇ ਕਦਮ ਚੁੱਕਣ ਦੀ ਲੋੜ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cavid-19 Crisis: Capt Amarinder Singh writes letter to PM Modi