ਅਗਲੀ ਕਹਾਣੀ

ਬਰਗਾੜੀ ਕੇਸ ਦੀ CBI ਨੇ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਚ ਆਪਣੀ ਗੱਲ ਰੱਖਦਿਆਂ ਕਿਹਾ ਕਿ ਬਰਗਾੜੀ ਕੇਸ ਦੀ ਸੀ.ਬੀ.ਆਈ. ਨੇ ਜਾਂਚ ਸਹੀ ਢੰਗ ਨਾਲ ਨਹੀਂ ਕੀਤੀ। ਉਨਾਂ ਕਿਹਾ ਕਿ ਤਤਕਾਲੀ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸੀ.ਬੀ.ਆਈ. ਨੇ ਜਾਣ-ਬੁੱਝ ਕੇ ਜਾਂਚ ਅੱਗੇ ਨਹੀਂ ਤੋਰੀ। ਸਦਨ ਵਿੱਚ ਅਕਾਲੀਆਂ ਨੂੰ ਸੰਬੋਧਿਤ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ,‘‘ਤੁਹਾਡੇ ਕਰਕੇ ਸੀ.ਬੀ.ਆਈ. ਨੇ ਜਾਂਚ ਨਹੀਂ ਕੀਤੀ।’’

 

ਮੁੱਖ ਮੰਤਰੀ ਨੇ ਦੱਸਿਆ ਕਿ ਸੀ.ਬੀ.ਆਈ. ਨੇ ਤਾਂ ਬਰਗਾੜੀ ਕੇਸ ਉਸ ਪਾਸੋਂ ਵਾਪਸ ਲੈਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਿੱਚ ਦਿਲਚਸਪੀ ਦਿਖਾਈ ਸੀ ਪਰ ਬਾਅਦ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨ ਦਾ ਅਚਾਨਕ ਅਤੇ ਅਸਪੱਸ਼ਟ ਫੈਸਲਾ ਲਿਆ ਗਿਆ।

 

ਮੁੱਖ ਮੰਤਰੀ ਨੇ ਚਰਨਜੀਤ ਸਿੰਘ ਤੇ ਹੋਰ ਬਨਾਮ ਸਟੇਟ ਆਫ਼ ਪੰਜਾਬ ਦੇ ਕੇਸ ਵਿੱਚ 25 ਜਨਵਰੀ, 2019 ਨੂੰ ਦਿੱਤੇ ਫੈਸਲੇ ਦੇ ਕੁਝ ਹਿੱਸੇ ਨੂੰ ਪੜਦਿਆਂ ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ਵਿੱਚ ਕੋਈ ਪ੍ਰਗਤੀ ਕਰਨ ਵਿੱਚ ਸੀ.ਬੀ.ਆਈ. ਦੀ ਨਾਕਾਮੀ ਦੇ ਤੱਥ ਦਾ ਨੋਟਿਸ ਲੈਣ ਦਾ ਵੀ ਜ਼ਿਕਰ ਕੀਤਾ।

 

ਕੈਪਟਨ ਅਮਰਿੰਦਰ ਸਿੰਘ ਨੇ ਇਸ ਤੱਥ ਦਾ ਵੀ ਜ਼ਿਕਰ ਕੀਤਾ ਕਿ ਅਦਾਲਤ ਨੇ ਸੂਬਾ ਸਰਕਾਰ ਵੱਲੋਂ ਕਾਇਮ ਕੀਤੀ ਐਸ.ਆਈ.ਟੀ. ਨੂੰ ਜਾਂਚ ਨਾਲ ਨਜਿੱਠਣ ਲਈ ਸਮਰਥਵਾਨ ਦੱਸਿਆ। ਉਨਾਂ ਨੇ ਅਦਾਲਤ ਦੇ ਹਵਾਲੇ ਦਾ ਜ਼ਿਕਰ ਕਰਦਿਆਂ ਦੱਸਿਆ,‘‘ਇਸ ਅਦਾਲਤ ਨੂੰ ਕਾਨੂੰਨ ਸਿੱਟੇ ’ਤੇ ਪਹੁੰਚਣ ਦੇ ਉਦੇਸ਼ ਵਿੱਚ ਕੋਈ ਸੰਦੇਹ ਨਹੀਂ। ਐਸ.ਆਈ.ਟੀ. ਆਪਣੀ ਜਾਂਚ ਲਈ ਸਾਰੇ ਪੜਤਾਲੀਆ ਹੁਨਰ ਅਤੇ ਫੌਰੈਂਸਿਕ ਤਰੀਕਿਆਂ ਦੀ ਵਰਤੋਂ ਕਰੇਗੀ।’’

 

ਮੁੱਖ ਮੰਤਰੀ ਨੇ ਸਦਨ ਵਿੱਚ ਇਨਾਂ ਤੱਥਾਂ ਤੇ ਹਾਲਾਤ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਹ ਹੋਰ ਵੀ ਸਪੱਸ਼ਟ ਹੈ ਕਿ ਬਰਗਾੜੀ ਕੇਸ ਵਿੱਚ ਕਲੋਜ਼ਰ ਰਿਪੋਰਟ ਦਾਇਰ ਕਰਨਾ ਗਲਤ ਅਤੇ ਨਿਆਂ ਦੇ ਹਿੱਤ ਵਿੱਚ ਨਹੀਂ ਸੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBI baragari case was not properly investigated says Capt Amarinder