ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਤੇ ਬਰਗਾੜੀ ਕਾਂਡ ’ਚ ਸੀਬੀਆਈ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ

ਬਹਿਬਲ ਕਲਾਂ ਤੇ ਬਰਗਾੜੀ ਕਾਂਡ ’ਚ ਸੀਬੀਆਈ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ

ਸੀਬੀਆਈ ਨੇ ਬਹਿਬਲ ਕਲਾਂ ਤੇ ਬਰਗਾੜੀ ਬੇਅਦਬੀ ਕਾਂਡ ਬਾਰੇ ਸੁਪਰੀਮ ਕੋਰਟ ’ਚ ਇੱਕ ਰੀਵਿਊ ਪਟੀਸ਼ਨ ਦਾਇਰ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸੀਬੀਆਈ ਤੋਂ ਇਸ ਕੇਸ ਦੀ ਜਾਂਚ ਸੀਬੀਆਈ ਤੋਂ ਵਾਪਸ ਲਏ ਜਾਣ ਨੂੰ ਦਰੁਸਤ ਕਰਾਰ ਦਿੱਤਾ ਗਿਆ ਸੀ।

 

 

ਚੇਤੇ ਰਹੇ ਕਿ ਪੰਜਾਬ ਸਰਕਾਰ ਨੇ ਇਸ ਵਿਵਾਦਗ੍ਰਸਤ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਸਬੰਧੀ ਬਾਕਾਇਦਾ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ।

 

 

ਮੋਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਮੈਜਿਸਟ੍ਰੇਟ ਸਾਹਵੇਂ ਤਾਜ਼ਾ ਅਰਜ਼ੀ ਉੱਤੇ ਸੁਣਵਾਈ ਦੋਬਾਰਾ ਸ਼ੁਰੂ ਹੋਈ। ਸਪੈਸ਼ਲ ਮੈਜਿਸਟ੍ਰੇਟ ਜੀਐੱਸ ਸੇਖੋਂ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਹਨ।

 

 

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲਿਆਂ ਬਾਰੇ ਕਲੋਜ਼ਰ–ਰਿਪੋਰਟ ਨੂੰ ਫ਼ਿਲਹਾਲ ਮੁਲਤਵੀ ਰੱਖਿਆ ਜਾਵੇ ਕਿਉਂਕਿ ਸੀਬੀਆਈ ਨੇ ਇੱਕ ਜਾਇਜ਼ਾ ਪਟੀਸ਼ਨ ਦਾਇਰ ਕੀਤੀ ਹੋਈ ਹੈ।

 

 

ਇਸੇ ਲਈ ਅਦਾਲਤ ਨੇ ਅੱਜ ਮਾਮਲਾ 1 ਅਪ੍ਰੈਲ, 2020 ਤੱਕ ਲਈ ਮੁਲਤਵੀ ਕਰ ਦਿੱਤਾ। ਸੀਬੀਆਈ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪਿਛਲੇ ਵਰ੍ਹੇ 25 ਜਨਵਰੀ ਵਾਲੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

 

 

ਪਿਛਲੇ ਵਰ੍ਹੇ 4 ਜੁਲਾਈ ਨੂੰ ਸੀਬੀਆਈ ਨੇ ਕਲੋਜ਼ਰ ਰਿਪੋਰਟ ਦਾਇਰ ਕੀਤੀ ਸੀ; ਜਿਸ ਵਿੱਚ ਡੇਰਾ ਸਿਰਸਾ ਦੇ ਸ਼ਰਧਾਲੂ ਮਹਿੰਦਰ ਪਾਲ ਬਿੱਟੂ , ਸੁਖਜਿੰਦਰ ਸਿੰਘ ਉਰਫ਼ ਸੰਨੀ ਤੇ ਸ਼ਕਤੀ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਸੀ। ਚੇਤੇ ਰਹੇ ਮਹਿੰਦਰ ਪਾਲ ਬਿੱਟੂ ਦਾ ਕਤਲ ਪਿਛਲੇ ਸਾਲ ਨਾਭਾ ਜੇਲ੍ਹ ’ਚ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBI challenges Punjab and Haryana High Court s Order over Behbal Kalan and Bargari case