ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵੇਂ ਅਫ਼ਸਰ ਦੀ ਅਗਵਾਈ ’ਚ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਕਰੇਗੀ CBI

ਨਵੇਂ ਅਫ਼ਸਰ ਦੀ ਅਗਵਾਈ ’ਚ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਕਰੇਗੀ CBI

ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ (CBI) ਦੀ ਇੱਕ ਵਿਸ਼ੇਸ਼ ਟੀਮ ਕਰੇਗੀ। ਇਹ ਉਹੀ ਮਾਮਲਾ ਹੈ, ਜਿਸ ਨੂੰ ਬੰਦ ਕਰਨ ਬਾਰੇ ਸੀਬੀਆਈ ਨੇ ਆਪਣੀ (ਕਲੋਜ਼ਰ) ਰਿਪੋਰਟ ਬੀਤੀ 4 ਜੁਲਾਈ ਨੂੰ ਪੇਸ਼ ਕੀਤੀ ਸੀ। ਪਰ ਹੁਣ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਨਵਾਂ ਜਾਂਚ ਅਧਿਕਾਰੀ ਵੀ ਨਿਯੁਕਤ ਕੀਤਾ ਹੈ।

 

 

ਬਰਗਾੜੀ ਬੇਅਦਬੀ ਕੇਸ ਨਾਲ ਜੁੜੇ ਸਮੁੱਚੇ ਮਾਮਲੇ ਵਿਚ ਸੀ.ਬੀ.ਆਈ. ਦੀ ਸ਼ੱਕੀ ਭੂਮਿਕਾ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬੀਤੇ ਦਿਨੀਂ ਕਿਹਾ  ਸੀ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਵੱਲੋਂ ਨਿਭਾਈ ਗਈ ਭੂਮਿਕਾ ਨਾਲ ਜੁੜੇ ਤੱਥਾਂ ਦੀ ਪੜਤਾਲ ਕਰਕੇ ਹੀ ਇਸ ਜਾਂਚ ਨੂੰ ਕਿਸੇ ਤਰਕਸੰਗਤ ਸਿੱਟੇਤੇ ਲਿਜਾਇਆ ਜਾ ਸਕਦਾ ਹੈ ਨਾ ਕਿ ਪੰਜਾਬ ਪੁਲਿਸ ਵੱਲੋਂ ਸੀ.ਬੀ.ਆਈ. ਨੂੰ ਇਸ ਮਾਮਲੇ ਦੀ ਜਾਂਚ ਦੌਰਾਨ ਰਹਿ ਗਈਆਂ ਕਮੀਆਂ ਨੂੰ ਉਜਾਗਰ ਕਰਦਿਆਂ ਲਿਖੇ ਗਏ ਪੱਤਰ ਦਾ ਗਲਤ ਅਰਥ ਕੱਢਣ ਨਾਲ ਇਸ ਮਸਲੇ ਦਾ ਕੋਈ ਸਾਜ਼ਗਾਰ ਹੱਲ ਨਿਕਲਣ ਵਾਲਾ ਹੈ

 

 

.ਜੀ. ਨੇ ਕਿਹਾ ਸੀ ਕਿ ਸੀ.ਬੀ.ਆਈ. ਦੁਆਰਾ ਉਸ ਦੀ ਕਲੋਜ਼ਰ ਰਿਪੋਰਟਤੇ ਸਟੇਅ ਦੀ ਮੰਗ ਕਰਨ ਵਾਲੇ ਪੰਜਾਬ ਪੁਲਿਸ ਵੱਲੋਂ ਲਿਖੇ ਪੱਤਰ ਦਾ ਹਵਾਲਾ ਦੇਣ ਨਾਲ ਪੰਜਾਬ ਸਰਕਾਰ ਦੇ ਸਟੈਂਡ ਵਿੱਚ ਕੋਈ ਬਦਲਾਅ ਨਹੀਂ ਆਇਆ ਜੋ ਕਿ ਅੱਜ ਵੀ ਬਰਗਾੜੀ ਮਾਮਲੇ ਵਿਚ ਪੜਤਾਲ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ

 

 

ਐਡਵੋਕੇਟ ਜਨਰਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਜਾਂਚ ਨੂੰ ਕਿਸੇ ਤਣ-ਪੱਤਣ ਲਾਉਣ ਦਾ ਜ਼ਾਹਰਾ ਤੌਰ ਪ੍ਰਗਟਾਵਾ ਕੀਤਾ ਸੀ ਕਿਉਂ ਜੋ ਇਹ ਮਾਮਲਾ ਸਮੁੱਚੇ ਸਿੱਖ ਭਾਈਚਾਰੇ ਦੇ ਵਿਸ਼ਵਾਸ ਤੇ ਸ਼ਰਧਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਡੂੰਘੀ ਆਸਥਾ ਰੱਖਣ ਵਾਲੇ ਲੋਕਾਂ ਨਾਲ ਜੁੜਿਆ ਹੋਇਆ ਹੈ

 

 

ਉਨ੍ਹਾਂ ਦੱਸਿਆ ਸੀ ਕਿ ਸੀ.ਬੀ.ਆਈ. ਬਰਗਾੜੀ ਮਾਮਲੇ ਨਾਲ ਜੁੜੇ ਦਸਤਾਵੇਜ਼ ਸੂਬਾ ਸਰਕਾਰ ਨੂੰ ਨਹੀਂ ਸੌਂਪ ਰਹੀ ਸੀ ਅਤੇ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਵਿਸ਼ੇਸ਼ ਜਾਂਚ ਟੀਮ ਦੇ ਹੱਥ ਪੂਰੀ ਤਰ੍ਹਾਂ ਬੰਨ੍ਹੇ ਹੋਏ ਹਨ ਸ੍ਰੀ ਨੰਦਾ ਨੇ ਤਦ ਕਿਹਾ ਸੀ ਕਿ ਉਹ ਏਜੰਸੀ ਨੂੰ ਸਿਰਫ਼ ਸੀ.ਬੀ.ਆਈ. ਦੁਆਰਾ ਹੁਣ ਤੱਕ ਕੀਤੀ ਜਾਂਚ ਵਿਚਲੀਆਂ ਕਮੀਆਂ ਤੇ ਊਣਤਾਈਆਂ ਅਤੇ ਕੇਂਦਰੀ ਜਾਂਚ ਏਜੰਸੀ ਦੁਆਰਾ ਅਣਦੇਖੇ ਕੀਤੇ ਗਏ ਕਈ ਮਹੱਤਵਪੂਰਨ ਤੱਥਾਂ ਬਾਰੇ ਦੱਸਣਾ ਚਾਹੁੰਦੇ ਹਨ ਅਤੇ ਇਸ ਮਾਮਲੇ ਨੂੰ ਅਰਥਪੂਰਨ ਸਿੱਟੇਤੇ ਪਹੁੰਚਾਉਣ ਲਈ ਸਾਰੇ ਪੱਖਾਂ ਦੀ ਜਾਂਚ ਬੇਹੱਦ ਜ਼ਰੂਰੀ ਹੈ

 

 

ਇਸ ਮਾਮਲੇ ਦਾ ਹੋਰ ਵਿਸਥਾਰ ਦਿੰਦਿਆਂ ਸ੍ਰੀ ਨੰਦਾ ਨੇ ਦੱਸਿਆ ਸੀ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਉਪਰੋਕਤ ਪੱਤਰ 7 ਜੂਨ, 2019 ਨੂੰ ਪ੍ਰਾਪਤ ਹੋਣ ਤੋਂ ਪਹਿਲਾਂ ਹੀ ਇਸ ਮਾਮਲੇ ਵਿਚ 4 ਜੂਨ, 2019 ਨੂੰ ਸੀ.ਬੀ.ਆਈ ਨੇ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ ਸ੍ਰੀ ਨੰਦਾ ਨੇ ਕਿਹਾ ਸੀ ਕਿ ਜੋ ਹੈਰਾਨੀਜਨਕ ਹੈ ਕਿ ਸੀ.ਬੀ.ਆਈ ਨੇ ਕਲੋਜ਼ਰ ਰਿਪੋਰਟ ਦੀ ਕਾਪੀ ਦੇਣ ਤੋਂ ਵੀ ਸੂਬੇ ਨੂੰ ਇਨਕਾਰ ਕਰ ਦਿੱਤਾ ਅਤੇ ਇਸ ਲਈ ਇਹ ਬਹਾਨਾ ਘੜਿਆ ਕਿ ਇਨ੍ਹਾਂ ਮਾਮਲਿਆਂ ਵਿਚ ਪੰਜਾਬ ਸਰਕਾਰ ਅਜਨਬੀ ਹੈ

 

 

ਉਨ੍ਹਾਂ ਅੱਗੇ ਕਿਹਾ ਸੀ ਕਿ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਸੂਬਾ ਸਰਕਾਰ ਦੀ ਅਪੀਲ ਨੂੰ ਅਦਾਲਤ ਵੱਲੋਂ ਰੱਦ ਕਰਨ ਦੇ ਹੁਕਮ ਸੂਬੇ ਵੱਲੋਂ ਦਾਇਰ ਕੀਤੀ ਕਾਰਵਾਈ ਦੇ ਵਿਸ਼ੇ ਨਾਲ ਸਬੰਧਤ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CBI will investigate Bargari sacrilege case under new officer