ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਨਸਾ ’ਚ ਰਿਸ਼ਵਤ ਲੈਂਦੀ CDP ਅਫਸਰ ਤੇ ਸੇਵਾਦਾਰ ਗ੍ਰਿਫਤਾਰ

ਪੰਜਾਬ ਦੇ ਮਾਨਸਾ ਵਿਖੇ ਬਲਾਕ ਝੂਨੀਰ ਚ ਤਾਇਨਾਤ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ (ਸੀ.ਡੀ.ਪੀ.) ਕਿਰਨ ਰਾਣੀ ਅਤੇ ਉਸਦੇ ਸੇਵਾਦਾਰ ਬਲਵਿੰਦਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

 

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੀ.ਡੀ.ਪੀ. ਅਤੇ ਸੇਵਾਦਾਰ ਨੂੰ ਸ਼ਿਕਾਇਤਕਰਤਾ ਮਹਿੰਦਰ ਕੌਰ, ਆਂਗਨਵਾੜੀ ਹੈਲਪਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਤਰੱਕੀ ਬਤੌਰ ਆਂਗਨਵਾੜੀ ਹੈਲਪਰ ਵਜੋ ਹੋਈ ਹੈ ਅਤੇ ਉਸ ਨੂੰ ਦਫਤਰ ਵਿਖੇ ਜੁਆਈਨ ਕਰਾਉਣ ਵਿਚ ਮਦਦ ਕਰਨ ਬਦਲੇ ਉਕਤ ਸੀ.ਡੀ.ਪੀ. ਵਲੋ 30,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25,000 ਵਿਚ ਤੈਅ ਹੋਇਆ ਹੈ।

 

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸੀ.ਡੀ.ਪੀ. ਅਤੇ ਸੇਵਾਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

 

ਉਨਾਂ ਦੱਸਿਆ ਕਿ ਉਕਤ ਕੇਸ ਚ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਹੇਠ ਵਿਜੀਲੈਂਸ ਦੇ ਪੁਲਿਸ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਕੇਸ ਹੋਰ ਤਫ਼ਤੀਸ਼ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CDP officer and serviceman arrested with Bribe in Mansa