ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

1 / 2ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

2 / 2ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

PreviousNext

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 23 ਨਵੰਬਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1227 ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ ਕੀਤਾ ਗਿਆ। ਜਥੇ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਤੇ ਬੀਬੀ ਸਵਰਨ ਕੌਰ ਤੇੜਾ ਦੀ ਅਗਵਾਈ ਹੇਠ ਰਵਾਨਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨਾਲ ਜਨਰਲ ਪ੍ਰਬੰਧਕ ਵਜੋਂ ਕਰਨਜੀਤ ਸਿੰਘ ਇੰਚਾਰਜ ਯਾਤਰਾ ਵਿਭਾਗ ਗਏ ਹਨ। ਜਥੇ ਨੂੰ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਆਗੂਆਂ ਨੂੰ ਸਿਰੋਪਾਓ ਦਿੱਤੇ।


ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1630 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 403 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਏ ਹਨ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ 400 ਤੋਂ ਵੱਧ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ, ਕਿਉਂਕਿ ਇਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ, ਪਰੰਤੂ ਪਾਕਿਸਤਾਨ ਦੂਤਾਵਾਸ ਨੇ ਭੇਜੇ ਗਏ ਪਾਸਪੋਰਟਾਂ ਵਿੱਚੋਂ ਵੀ ਵੀਜ਼ੇ ਰੱਦ ਦਿੱਤੇ ਹਨ, ਜਿਸ ਨਾਲ ਸਿੱਖ ਸੰਗਤਾਂ `ਚ ਰੋਸ ਹੈ। 

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਗਲੇ ਸਾਲ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਇਕ ਵਫ਼ਦ ਭੇਜਿਆ ਜਾਵੇਗਾ, ਜਦਕਿ ਇਸ ਜਥੇ ਦੇ ਆਗੂ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਦੇ ਨੁਮਾਇੰਦਿਆਂ ਨਾਲ ਗੱਲ ਕਰਨਗੇ। ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਸਬੰਧੀ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਤੱਕ ਇਸ ਸਬੰਧ ਵਿਚ ਕਈ ਵਾਰ ਪਹੁੰਚ ਕੀਤੀ ਹੈ ਅਤੇ ਉਹ ਭਵਿੱਖ ਵਿਚ ਵੀ ਇਸ ਸਬੰਧੀ ਯਤਨ ਜਾਰੀ ਰੱਖਣਗੇ।

 

ਸ਼੍ਰੋਮਣੀ ਕਮੇਟੀ ਵੱਲੋਂ ਜਥੇ ਰਾਹੀਂ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਲਈ ਧਾਰਮਿਕ ਲਿਟਰੇਚਰ ਤੋਂ ਇਲਾਵਾ ਨਿਸ਼ਾਨ ਸਾਹਿਬ ਚੋਲੇ, ਹਾਰਮੋਨੀਅਮ ਤੇ ਤਬਲਾ ਦੇ ਸੈੱਟ, ਕਕਾਰ, ਲੋਈਆਂ, ਸਿਰੋਪਾਓ, ਗੁਟਕਾ ਸਾਹਿਬ ਤੇ ਰੁਮਾਲੇ ਭੇਜੇ ਗਏ ਹਨ। 

 

ਫੋਟੋ : ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:celebrate the birth anniversary