ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ 100 ਫੀਸਦੀ ਜਣੇਪਾ ਹਸਪਤਾਲਾਂ 'ਚ ਕਰਵਾਉਣ ਦਾ ਟੀਚਾ ਮਿੱਥਿਆ : ਪੰਨੂੰ

ਸਿਖਲਾਈ ਪ੍ਰਾਪਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਦੀ ਦੇਖਰੇਖ ਅਤੇ ਨਿਗਰਾਨੀ ਹੇਠ ਸੰਸਥਾਗਤ ਜਣੇਪਿਆਂ ਨਾਲ ਮਾਂ ਅਤੇ ਨਵਜਾਤ ਸ਼ਿਸ਼ੂ ਦੀ ਮੌਤ ਦਾ ਜੋਖ਼ਮ ਘੱਟਦਾ ਹੈ। ਇਸ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ 100 ਫੀਸਦੀ ਸੰਸਥਾਗਤ ਜਣੇਪਿਆਂ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦਿੱਤੀ।
 

ਉਨ੍ਹਾਂ ਦੱÎਸਿਆ ਕਿ ਸੂਬੇ ਵਿੱਚ ਮੌਜੂਦਾ ਵਿੱਤੀ ਸਾਲ ਦੌਰਾਨ ਸੰਸਥਾਗਤ ਜਣੇਪਿਆਂ 'ਚ 98.28 ਫੀਸਦੀ ਰਿਕਾਰਡ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਤੂਬਰ 2019 ਤੱਕ ਪੰਜਾਬ ਵਿੱਚ ਜਨਮੇ ਕੁੱਲ 207848 ਬੱਚਿਆਂ ਵਿੱਚੋਂ 3496 ਬੱਚਿਆਂ ਦਾ ਜਣੇਪਾ ਘਰ ਵਿੱਚ ਹੋਇਆ ਜੋ ਕਿ ਕੁੱਲ ਜਣੇਪਿਆਂ ਦਾ 1.7 ਫੀਸਦੀ ਹੈ।


 

ਪੰਨੂੰ ਨੇ ਕਿਹਾ ਕਿ ਇਹ ਪ੍ਰਤੀਸ਼ਤਤਾ ਪਿਛਲੇ ਸਾਲ ਇਸੇ ਸਮੇਂ ਦੌਰਾਨ 2.6 ਫੀਸਦੀ ਘਰੇਲੂ ਜਣੇਪਿਆਂ ਨਾਲੋਂ ਕਿਤੇ ਬਿਹਤਰ ਹੈ। ਪਰ ਸਾਡਾ ਉਦੇਸ਼ ਇਸ ਵਿੱਚ ਅੱਗੇ ਹੋਰ ਸੁਧਾਰ ਲਿਆਉਣਾ ਹੈ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਇਸਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ।
 

ਮਿਸ਼ਨ ਡਾਇਰੈਕਟਰ ਨੇ ਦੱਸਿਆ ਕਿ ਘਰੇਲੂ ਜਣੇਪਿਆਂ ਦੇ ਸਭ ਤੋਂ ਵੱਧ 4.7 ਫੀਸਦੀ ਮਾਮਲੇ ਫਿਰੋਜ਼ਪੁਰ ਵਿੱਚ ਦਰਜ ਕੀਤੇ ਗਏ ਹਨ ਅਤੇ ਇਸ ਤੋਂ ਬਾਅਦ ਫਾਜ਼ਿਲਕਾ ਵਿੱਚ 4.1 ਫੀਸਦੀ, ਲੁਧਿਆਣਾ ਅਤੇ ਬਠਿੰਡਾ ਵਿੱਚ 3.3 ਫੀਸਦੀ, ਤਰਨ ਤਾਰਨ ਵਿੱਚ 3.2 ਫੀਸਦੀ, ਫਤਿਹਗੜ੍ਹ ਸਾਹਿਬ ਵਿੱਚ 2.8 ਫੀਸਦੀ, ਐਸ.ਏ.ਐਸ. ਨਗਰ ਵਿੱਚ 2.7 ਫੀਸਦੀ, ਫਰੀਦਕੋਟ ਵਿੱਚ 2.5 ਫੀਸਦੀ, ਮੋਗਾ ਵਿੱਚ 1.6 ਫੀਸਦੀ ਅਤੇ ਅੰਮ੍ਰਿਤਸਰ ਵਿੱਚ 1.5 ਫੀਸਦੀ ਮਾਮਲੇ ਦਰਜ ਕੀਤੇ ਗਏ ਹਨ।


 

ਉਨ੍ਹਾਂ ਦੱÎਸਿਆ ਕਿ ਹਰੇਕ ਜ਼ਿਲ੍ਹੇ ਤੋਂ ਸੂਬੇ ਵਿੱਚ 100 ਫੀਸਦੀ ਸੰਸਥਾਗਤ ਜਣੇਪੇ ਹੋਣ ਨੂੰ ਯਕੀਨੀ ਬਣਾਉਣ ਦੀ ਉਮੀਦ ਕਰਦਿਆਂ ਸੰਸਥਾਗਤ ਜਣੇਪਿਆਂ ਦੀ ਕਤਾਰ ਵਿੱਚ ਪਛੜੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਸਿਵਲ ਸਰਜਨਾਂ, ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀਆਂ, ਏ.ਐਨ.ਐਮਜ਼/ਜੀ.ਐਨ.ਐਮਜ਼, ਸੀਨੀਅਰ ਮੈਡੀਕਲ ਅਧਿਕਾਰੀਆਂ, ਆਂਗਨਵਾੜੀ ਵਰਕਰਾਂ/ਹੈਲਪਰਾਂ ਅਤੇ ਆਸ਼ਾ ਵਰਕਰਾਂ ਨਾਲ ਮੀਟਿੰਗ ਕਰਕੇ ਇਸ ਮੁੱਦੇ ਸਬੰਧੀ ਜਾਗਰੂਕਤਾ ਦੀ ਘਾਟ 'ਤੇ ਧਿਆਨ ਕੇਂਦਰਿਤ ਕਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cent Percent institutional deliveries targeted under Tandrust Punjab Mission Kahan Singh Pannu