ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਦੇਵੇ ਮੁਆਵਜ਼ਾ: ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪਰਾਲੀ ਸਾੜਨ ਨੂੰ ਰੋਕਣ ਦੇ ਇਨਾਂ ਹਾਲਤਾਂ ਚ ਕੇਂਦਰ ਸਰਕਾਰ ਵੱਲੋਂ ਮੁਆਵਜ਼ਾ ਦੇਣਾ ਹੀ ਇਕਮਾਤਰ ਹੱਲ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੇਂਦ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਹੈ ਕਿਉਂਕਿ ਬਹੁਤੇ ਸੂਬਿਆਂ ਦੀ ਆਰਥਿਕ ਹਾਲਤ ਠੀਕ ਨਹੀਂ ਹੈ ਅਤੇ ਉਨਾਂ ਦਾ ਆਪਣੇ ਸੂਬੇ ਸਿਰ ਕਰਜ਼ੇ ਦੀ ਪੰਡ ਬਹੁਤ ਭਾਰੀ ਹੈ।

 

ਉਨਾਂ ਕਿਹਾ ਕਿ ਵਿੱਤੀ ਸਥਿਤੀ ਨੂੰ ਜੀ.ਐਸ.ਟੀ. ਨਾਲ ਜੋੜ ਦਿੱਤਾ ਗਿਆ ਜਿਸ ਨਾਲ ਆਰਥਿਕ ਸਮੱਸਿਆਵਾਂ ਨੇ ਹੋਰ ਸਿਰ ਚੁੱਕ ਲਿਆ।

 

ਪਾਕਿਸਤਾਨ ਵੱਲੋਂ ਆਉਂਦੀਆਂ ਹਵਾਵਾਂ ਸਮੇਤ ਪੱਛਮੀ ਚਕਰਵਾਤ ਨਾਲ ਦਿੱਲੀ ਵਿੱਚ ਧੁਆਂਖੀ ਧੁੰਦ ਲਈ ਪੰਜਾਬ ਦੇ ਯੋਗਦਾਨ ਨੂੰ ਕਬੂਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰਾ ਦੋਸ਼ ਸਿਰਫ ਉਨਾਂ ਦੇ ਸੂਬੇ ਸਿਰ ਮੜ ਦੇਣਾ ਪੂਰੀ ਤਰਾਂ ਗਲਤ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Center give compensation to prevent farmers from burning straw: Capt Amarinder