ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਤੋਂ ਕਰਤਾਰਪੁਰ ਲਾਂਘੇ ਲਈ ਚਾਰਜ ਰੱਦ ਕਰਾਵੇ ਕੇਂਦਰ ਜਾਂ ਭਰੇ ਖੁੱਦ: ਰੰਧਾਵਾ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ’ਤੇ ਪਾਕਿਸਤਾਨ ਸਰਕਾਰ ਵੱਲੋਂ ਪ੍ਰਸਤਾਵਿਤ ਸਰਵਿਸ ਚਾਰਜ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ

ਰੰਧਾਵਾ ਨੇ ਕਿਹਾ ਕਿ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਵਿੱਛੜੇ ਹੋਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਕੀਤੀ ਜਾ ਰਹੀ ਸੀ ਜੋ ਹੁਣ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਪੂਰੀ ਹੋਣ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਦਰਸ਼ਨ ਕਰਨ ਲਈ 20 ਡਾਲਰ ਰੁਪਏ ਸਰਵਿਸ ਚਾਰਜ ਦੀ ਸ਼ਰਤ ਸ਼ਰਧਾਲੂਆਂ ਉਤੇ ਜਜ਼ੀਆ ਲਗਾਉਣ ਸਮੇਤ ਹੈ ਜਿਸ ਨੂੰ ਹਰ ਹੀਲੇ ਖ਼ਤਮ ਕਰਨਾ ਚਾਹੀਦਾ ਹੈ

ਰੰਧਾਵਾ ਨੇ ਕਿਹਾ ਕਿ ਇਸ ਸ਼ਰਤ ਨੂੰ ਖਤਮ ਕਰਵਾਉਣ ਲਈ ਭਾਰਤ ਸਰਕਾਰ ਪਾਕਿਸਤਾਨ ਉਤੇ ਦਬਾਅ ਪਾਵੇ ਅਤੇ ਜੇਕਰ ਫੇਰ ਵੀ ਉਹ ਪਾਕਿਸਤਾਨ ਤੋਂ ਸ਼ਰਤ ਨਹੀਂ ਹਟਵਾ ਸਕਦੀ ਤਾਂ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖ਼ੁਦ ਸਰਵਿਸ ਚਾਰਜ ਅਦਾ ਭਰੇ ਉਨ੍ਹਾਂ ਕਿਹਾ ਕਿ ਬਹੁਤ ਨਾਨਕ ਨਾਮ ਲੇਵਾ ਸੰਗਤ ਅਜਿਹੀ ਹੈ ਜਿਹੜੀ ਇੰਨੀ ਵੱਡੀ ਰਕਮ ਅਦਾ ਨਹੀਂ ਕਰ ਸਕਦੀ ਉਨ੍ਹਾਂ ਕਿਹਾ ਕਿ ਸਰਵਿਸ ਚਾਰਜ ਦੀ ਮੋਟੀ ਰਕਮ ਕਰ ਕੇ ਕੋਈ ਵੀ ਸ਼ਰਧਾਲੂ ਦਰਸ਼ਨਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ

ਕੈਬਨਿਟ ਮੰਤਰੀ ਰੰਧਾਵਾ ਜੋ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਹਨ, ਨੇ ਕੇਂਦਰੀ ਸੱਤਾ ਵਿੱਚ ਭਾਈਵਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਜੇ ਉਹ ਆਪਣੇ ਆਪ ਨੂੰ ਸਿੱਖਾਂ ਦੇ ਹਿੱਤਾਂ ਦਾ ਰਾਖਾ ਸਮਝਦੇ ਹਨ ਤਾਂ ਉਹ ਭਾਰਤ ਸਰਕਾਰ ਤੋਂ ਸਰਵਿਸ ਚਾਰਜ ਰੱਦ ਕਰਵਾਉਣ ਜਾਂ ਫੇਰ ਅਦਾ ਕਰਵਾਉਣ ਲਈ ਦਬਾਅ ਬਣਾਉਣਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਅੱਗੇ ਸਿੱਖ ਹੱਕਾਂ ਦੀ ਤਿਲਾਂਜਲੀ ਦਿੱਤੀ ਹੋਈ ਹੈ

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪੰਜਾਬ ਵਿੱਚ ਸਿਆਸੀ ਬਿਆਨਬਾਜ਼ੀ ਕਰਨ ਦੱਸੋ ਬਜਾਏ ਆਪਣੇ ਅਹੁਦੇ ਦਾ ਲਾਹਾ ਲੈਂਦੀ ਹੋਈ ਇਹ ਮਸਲਾ ਹੱਲ ਕਰਵਾਉਣ ਵਿੱਚ ਗੰਭੀਰਤਾ ਦਿਖਾਵੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਰਧਾਲੂਆਂ ਦੀ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਇੱਛਾ ਪੂਰੀ ਕਰਨ ਲਈ ਮੋਦੀ ਸਰਕਾਰ ’ਤੇ ਦਬਾਅ ਪਾਵੇ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Center to cancel charge for Kartarpur crossing from Pakistan or fill it up: Randhawa