ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਾਲੀ ਦੇ ਪੱਕੇ ਹੱਲ ਵਜੋਂ ਕੇਂਦਰ ਦੇਵੇ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ: ਕੈਪਟਨ

ਪਰਾਲੀ ਸਾੜਣ ਨਾਲ ਹਵਾ ਪ੍ਰਦੂਸ਼ਣ ਹੋਣ ਦੇ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਲੱਭਣ ਦੇ ਯਤਨ ਕਰਨੇ ਚਾਹੀਦੇ ਹਨ। ਉਨਾਂ ਨੇ ਪਰਾਲੀ ਸਾੜਣ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਵੱਖਰੇ ਤੌਰ ’ਤੇ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।

 

ਕੈਪਟਨ ਨੇ ਇਸ ਸਮੱਸਿਆ ਨੂੰ ਮੁਕਾਉਣ ਲਈ  ਲੰਮੇ ਸਮੇਂ ਚ ਫਸਲੀ ਵਿਭਿੰਨਤਾ ਦੀ ਅਹਿਮੀਅਤ ਨੂੰ ਵੀ ਦਰਸਾਇਆ ਤੇ ਕਿਹਾ ਕਿ ਉਹ ਆਪਣੀ ਅਗਲੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕੋਲ ਫਿਰ ਇਸ ਮੁੱਦੇ ਨੂੰ ਉਠਾਉਣਗੇ।

 

ਉਨਾਂ ਕਿਹਾ ਕਿ ਜੇਕਰ ਇਸ ਨੂੰ ਕਿਸਾਨਾਂ ਲਈ ਫਾਇਦੇਮੰਦ ਬਣਾ ਦੇਣ ਤਾਂ ਯਕੀਨਨ ਤੌਰ ’ਤੇ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਬਾਕੀ ਫਸਲਾਂ ਨੂੰ ਵੀ ਅਪਣਾ ਲੈਣਗੇ ਕਿਉਂ ਜੋ ਕਿਸਾਨਾਂ ਨੇ 60ਵੇਂ ਦਹਾਕੇ ਦੌਰਾਨ ਵੀ ਇਸੇ ਤਰਾਂ ਝੋਨੇ ਦਾ ਉਤਪਾਦਨ ਕਰਨਾ ਸ਼ੁਰੂ ਕਰ ਦਿੱਤਾ ਸੀ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕਰਨਾ ਵੀ ਜ਼ਰੂਰੀ ਹੈ ਅਤੇ ਕਣਕ ਤੇ ਝੋਨੇ ਦੇ ਵਾਧੂ ਉਤਪਾਦਨ ਨਾਲ ਸੂਬੇ ’ਤੇ ਆਰਥਿਕ ਬੋਝ ਪੈ ਰਿਹਾ ਹੈ ਕਿਉਂਕਿ ਭਾਰਤੀ ਖੁਰਾਕ ਨਿਗਮ ਵੱਲੋਂ ਸਮੇਂ ਸਿਰ ਅਨਾਜ ਚੁੱਕਿਆ ਨਹੀਂ ਜਾਂਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Center to pay Rs 100 per quintal compensation as permanent solution to straw: Captain