ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰੀ ਹੜ੍ਹਾਂ ਦੇ ਮੱਦੇਨਜ਼ਰ ਘੱਗਰ ਦਰਿਆ ਦਾ ਪੱਕਾ ਹੱਲ ਕਰੇ ਕੇਂਦਰ: ਪ੍ਰਨੀਤ ਕੌਰ

ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਮਿਲਕੇ ਪਟਿਆਲਾ ਤੇ ਸੰਗਰੂਰ ਜ਼ਿਲਿਆਂ ' ਬਰਸਾਤਾਂ ਦੇ ਮੌਸਮ ਭਾਰੀ ਹੜ੍ਹਾਂ ਦਾ ਕਾਰਨ ਬਣਦੇ ਘੱਗਰ ਦਰਿਆ ਦੇ ਪੱਕੇ ਹੱਲ ਦੀ ਮੰਗ ਕੀਤੀ ਹੈ

 

ਉਨ੍ਹਾਂ ਕੇਂਦਰੀ ਮੰਤਰੀ ਨੂੰ ਕਿਹਾ ਕਿ ਮਕਰੋੜ ਸਾਹਿਬ ਤੋਂ ਕੜੇਲ ਤੱਕ ਘੱਗਰ ਦੇ 17.5 ਕਿਲੋਮੀਟਰ ਦੇ ਦੂਸਰੇ ਪੜਾਅ (ਫੇਸ-2) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਦਿਵਾਉਣ ਵਾਸਤੇ ਭਾਰਤ ਸਰਕਾਰ ਤੁਰੰਤ ਦਖਲ ਦੇਵੇ

 

ਘੱਗਰ ਦੇ ਸਥਾਈ ਹੱਲ ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਮਿਲਣ ਵਾਲੇ ਪੰਜਾਬ ਦੇ ਲੋਕ ਸਭਾ ਮੈਂਬਰਾਂ ਦੇ ਇਸ ਵਫਦ ' ਸ੍ਰੀਮਤੀ ਪਰਨੀਤ ਕੌਰ ਤੋਂ ਇਲਾਵਾ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਹਾਜ਼ਰ ਸਨ

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Center to resolve river Ghaggar in the wake of heavy floods says Praneet Kaur