ਅਗਲੀ ਕਹਾਣੀ

ਕੇਂਦਰ ਸਰਕਾਰ ਨੇ ਕਾਲ਼ੀ ਸੂਚੀ ’ਚੋਂ ਹਟਾਏ 274 ਸਿੱਖਾਂ ਦੇ ਨਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਦਸਿਆ ਕਿ ਕੇਂਦਰ ਸਰਕਾਰ ਨੇ ਅਕਾਲੀ ਦਲ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਕੈਨੇਡਾ, ਅਮਰੀਕਾ, ਬਰਤਾਨੀਆਂ ਅਤੇ ਜਰਮਨੀ ਵਰਗੇ ਮੁਲਕਾਂ ਅੰਦਰ ਭਾਰਤੀ ਦੂਤਾਵਾਸਾਂ ਵੱਲੋਂ ਬਣਾਈਆਂ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਨੂੰ ਖ਼ਤਮ ਕਰ ਦਿੱਤਾ ਹੈ

 

 

ਉਨ੍ਹਾਂ ਕਿਹਾ ਕਿ ਦੂਤਾਵਾਸਾਂ ਵੱਲੋਂ ਬਣਾਈਆਂ ਸਥਾਨਕ ਸੂਚੀਆਂ ਕਰਕੇ ਹਜ਼ਾਰਾਂ ਸਿੱਖਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਨ੍ਹਾਂ ਕਿਹਾ ਕਿ ਇੱਥੋਂ ਤਕ ਕਿ 314 ਵਿਅਕਤੀਆਂ ਦੀ ਸਰਕਾਰੀ ਕਾਲੀ ਸੂਚੀ ਨੂੰ ਵੀ ਛਾਂਗ ਕੇ 40 ਵਿਅਕਤੀਆਂ ਦੀ ਸੂਚੀ ਬਣਾ ਦਿੱਤਾ ਹੈ ਉੁਨ੍ਹਾਂ ਕਿਹਾ ਕਿ ਕਾਲੀ ਸੂਚੀ ਵਿਚ ਪਾਏ ਵਿਅਕਤੀਆਂ ਦੇ ਪਰਿਵਾਰਾਂ ਉੱਤੇ ਯਾਤਰਾ ਸੰਬੰਧੀ ਲੱਗੀਆਂ ਪਾਬੰਦੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ ਅਤੇ ਹੁਣ ਉਹ ਭਾਰਤ ਸਕਦੇ ਹਨ

 

ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਵੱਖ ਵੱਖ ਜੇਲ੍ਹਾਂ ਵਿਚ ਸੜ੍ਹ ਰਹੇ ਸਿੱਖ ਕੈਦੀਆਂ ਦੀ ਰਿਹਾਈ ਸੰਬੰਧੀ ਅਕਾਲੀ ਦਲ ਵੱਲੋਂ ਕੀਤੀ ਬੇਨਤੀ ਉੱਤੇ ਪੂਰੀ ਸਰਗਰਮੀ ਨਾਲ ਅਮਲ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਅਤੇ ਜਲਦੀ ਹੀ ਇਸ ਦਾ ਨਤੀਜਾ ਸਾਹਮਣੇ ਆਉਣ ਦੀ ਸੰਭਾਵਨਾ ਹੈ

 

ਅਕਾਲੀ ਦਲ ਪ੍ਰਧਾਨ ਨੇ ਅਦਾਲਤ ਵੱਲੋਂ 40 ਬੰਦੀਆਂ ਨੂੰ ਦਿੱਤੇ ਮੁਆਵਜ਼ੇ ਦੀ ਤਰਜ਼ ਉੱਤੇ ਜੋਧਪੁਰ ਦੇ 325 ਸਿੱਖ ਬੰਦੀਆਂ ਨੂੰ ਮੁਆਵਜ਼ਾ ਦੇਣ ਲਈ ਸਿਧਾਂਤਕ ਤੌਰ ਤੇ ਸਹਿਮਤ ਹੋਣ ਲਈ ਵੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾਉਨ੍ਹਾਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਅੱਲ੍ਹੇ ਜਖ਼ਮਾਂ ਉੱਤੇ ਮੱਲ੍ਹਮ ਲੱਗੇਗੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Government 274 names removed from black list of sikhs says sukhbir badal