ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਟੀਮ ਵੱਲੋਂ ਜਲੰਧਰ ਤੇ ਸੁਲਤਾਨਪੁਰ ਲੋਧੀ ਦੇ ਹੜ੍ਹ–ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਟੀਮ ਵੱਲੋਂ ਜਲੰਧਰ ਤੇ ਸੁਲਤਾਨਪੁਰ ਲੋਧੀ ਦੇ ਹੜ੍ਹ–ਪ੍ਰਭਾਵਿਤ ਖੇਤਰਾਂ ਦਾ ਦੌਰਾ

ਬੀਤੇ ਦਿਨੀਂ ਭਾਰੀ ਮੀਂਹ ਤੇ ਭਾਖੜਾ ਬੰਨ੍ਹ ’ਚੋਂ ਪਾਣੀ ਛੱਡੇ ਜਾਣ ਤੋਂ ਬਾਅਦ ਰੋਪੜ, ਲੁਧਿਆਣਾ, ਜਲੰਧਰ, ਮੋਗਾ, ਕਪੂਰਥਲਾ, ਫ਼ਿਰੋਜ਼ਪੁਰ ਜਿਹੇ ਜ਼ਿਲ੍ਹਿਆਂ ਵਿੱਚ ਬਹੁਤ ਥਾਵਾਂ ਉੱਤੇ ਹੜ੍ਹ ਕਾਰਨ ਵੱਡਾ ਨੁਕਸਾਨ ਹੋਇਆ ਸੀ। ਉਸੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਅੱਜ ਦੂਜੇ ਦਿਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੀ ਹੈ।

 

 

ਇਹ ਟੀਮ ਅੱਜ ਜਲੰਧਰ ਅਤੇ ਸੁਲਤਾਨਪੁਰ ਲੋਧੀ (ਕਪੂਰਥਲਾ) ਦੇ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕਰ ਰਹੀ ਹੈ।

 

 

ਇਹ ਟੀਮ ਇਸ ਵੇਲੇ ਜਲੰਧਰ ਦੇ ਇਲਾਕਿਆਂ ਦਾ ਦੌਰਾ ਕਰ ਰਹੀ ਹੈ ਤੇ ਇਸ ਤੋਂ ਬਾਅਦ ਇਸ ਟੀਮ ਨੇ ਸੁਲਤਾਨਪੁਰ ਲੋਧੀ ਜਾਣਾ ਹੈ।

 

 

ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਾਰਥ ਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਵੀ ਇਸ ਟੀਮ ਦੇ ਨਾਲ ਹਨ। ਉਹ ਜਿੱਥੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ, ਉੱਥੇ ਉਹ ਹੜ੍ਹ ਪੀੜਤ ਪਰਿਵਾਰਾਂ ਦਾ ਹਾਲ–ਚਾਲ ਵੀ ਪੁੱਛ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Team is visiting Jalandhar and Sultanpur Lodhi s Flood affected areas