ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਬੰਦ : ਜਲੰਧਰ 'ਚ ਮਜ਼ਦੂਰ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਭਾਰਤ 'ਚ ਅੱਜ ਵੱਖ-ਵੱਖ ਟਰੇਡ ਯੂਨੀਅਨਸ ਵਲੋਂ ਸਰਕਾਰੀ ਨੀਤੀਆਂ ਵਿਰੁੱਧ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਰੋਡਵੇਜ਼ ਕਰਮਚਾਰੀ, ਬੈਂਕ ਮੁਲਾਜ਼ਮ ਅਤੇ ਫੈਕਟਰੀ ਮੁਲਾਜ਼ਮ, ਕਿਸਾਨ ਯੂਨੀਅਨ ਸ਼ਾਮਲ ਹਨ। ਬੰਦ ਦਾ ਮਿਲਿਆ-ਜੁਲਿਆ ਅਸਰ ਅੱਜ ਜਲੰਧਰ 'ਚ ਦੇਖਣ ਨੂੰ ਮਿਲਿਆ। ਵੱਖ-ਵੱਖ ਜਥੇਬੰਦੀਆਂ ਵਲੋਂ ਬੰਦ ਦਾ ਸਮਰਥਨ ਦੇਣ ਲਈ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਬੱਸਾਂ ਵੀ ਘੱਟ ਗਿਣਤੀ 'ਚ ਚੱਲ ਰਹੀਆਂ ਹਨ।
 

ਜਲੰਧਰ ਦੇ ਫੋਕਲ ਪੁਆਇੰਟ 'ਚ ਮਜ਼ਦੂਰ ਜੱਥੇਬੰਦੀਆਂ ਵੱਲੋਂ ਬੰਦ ਕੀਤਾ ਗਿਆ। ਇਸ 'ਚ ਕੁਝ ਲੋਕਾਂ ਨੇ ਡੰਡਿਆਂ ਨਾਲ ਡਰਾ ਕੇ ਰੋਜ਼ਾਨਾ ਕੰਮ 'ਤੇ ਜਾਣ ਵਾਲਿਆਂ ਦਾ ਰਸਤਾ ਰੋਕਿਆ। ਉਥੇ ਹੀ ਕਿਸਾਨ ਯੂਨੀਅਨ ਦੇ ਨੇਤਾ ਅਤੇ ਹੋਰ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਹੜਤਾਲ ਸਰਕਾਰ ਦੀਆਂ ਨੀਤੀਆਂ ਵਿਰੁੱਧ ਹੈ। ਕਿਸਾਨ ਯੂਨੀਅਨ ਨੇ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।  ਵੱਖ-ਵੱਖ ਜੱਥੇਬੰਦੀਆਂ ਸ਼ਹਿਰ ਦੇ ਦੇਸ਼ ਭਗਤ ਯਾਦਗਰੀ ਹਾਲ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮਾਰਚ ਲਈ ਇਕੱਤਰ ਹੋਈਆਂ ਅਤੇ ਰੋਸ ਮਾਰਚ ਕੀਤਾ।

 


 

ਕੇਂਦਰੀ ਭਾਰਤੀ ਟਰੇਡ ਯੂਨੀਅਨ ਦੇ ਮੈਂਬਰ ਰਘੁਨਾਥ ਸਿੰਘ ਨੇ ਕਿਹਾ ਕਿ ਅਸੀਂ ਜਨਤਕ ਖੇਤਰ ਵਿੱਚ ਨਿੱਜੀਕਰਨ ਅਤੇ ਕੇਂਦਰ ਦੀ ਲੋਕ ਮਾਰੂ ਨੀਤੀਆਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਾਂ। ਯੂਨੀਅਨਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਸੀਏਏ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ।
 

ਜਲੰਧਰ 'ਚ ਲਗਭਗ 250 ਪਨਬੱਸ ਬੱਸਾਂ ਅੱਜ ਸੜਕ 'ਤੇ ਨਾ ਉੱਤਰੀਆਂ। ਪਨਬੱਸ ਕਰਮਚਾਰੀ ਬੱਸ ਸਟੈਂਡ ਨੇੜੇ ਸਿਟੀ ਡਿਪੋ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਪਨਬੱਸ ਕਰਮਚਾਰੀ ਯੂਨੀਅਨ ਦੇ ਜਨਰਲ ਸਕੱਤਰ ਦਲਜੀਤ ਸਿੰਘ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਾਬਰ ਕੰਮ-ਬਰਾਬਰ ਤਨਖਾਹ ਦੀ ਮੰਗ ਕਰ ਰਹੇ ਹਾਂ। ਦੂਜਾ ਪੰਜਾਬ ਸਰਕਾਰ ਨੂੰ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨਾ ਚਾਹੀਦਾ ਹੈ। ਬੱਸਾਂ ਨਾ ਚੱਲਣ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central trade unions bharat band protest at Jalandhar