ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਬੰਦ : ਮਾਨਸਾ 'ਚ ਰੇਲਵੇ ਟਰੈਕ 'ਤੇ ਕਿਸਾਨ-ਮਜ਼ਦੂਰ ਜੱਥੇਬੰਦੀਆਂ ਨੇ ਲਾਇਆ ਧਰਨਾ

ਭਾਰਤ 'ਚ ਅੱਜ ਵੱਖ-ਵੱਖ ਟਰੇਡ ਯੂਨੀਅਨਸ ਵਲੋਂ ਸਰਕਾਰੀ ਨੀਤੀਆਂ ਵਿਰੁੱਧ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਰੋਡਵੇਜ਼ ਕਰਮਚਾਰੀ, ਬੈਂਕ ਮੁਲਾਜ਼ਮ ਅਤੇ ਫੈਕਟਰੀ ਮੁਲਾਜ਼ਮ, ਕਿਸਾਨ ਯੂਨੀਅਨ ਸ਼ਾਮਲ ਹਨ। ਬੰਦ ਦਾ ਅਸਰ ਅੱਜ ਮਾਨਸਾ 'ਚ ਵੀ ਦੇਖਣ ਨੂੰ ਮਿਲਿਆ। ਵੱਖ-ਵੱਖ ਜਥੇਬੰਦੀਆਂ ਵਲੋਂ ਬੰਦ ਦਾ ਸਮਰਥਨ ਦੇਣ ਲਈ ਰੋਸ ਪ੍ਰਦਰਸ਼ਨ ਕੀਤੇ ਗਏ।
 

 

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਲਗਭਗ 200 ਕਿਸਾਨਾਂ ਨੇ ਰੋਸ ਮਾਰਚ ਕੱਢਿਆ। ਇਹ ਰੋਸ ਮਾਰਚ ਮਾਨਸਾ ਖੁਰਦ ਤੋਂ ਮਾਨਸਾ ਬੱਸ ਅੱਡੇ ਤੱਕ ਕੱਢਿਆ ਗਿਆ। ਇਸ ਦੌਰਾਨ ਆਵਾਜਾਈ ਕਾਫੀ ਪ੍ਰਭਾਵਿਤ ਰਹੀ ਅਤੇ ਸੜਕ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਸ਼ਹਿਰ ਭਰ 'ਚ ਬੁੱਧਵਾਰ ਸਵੇਰੇ ਤੋਂ ਹੀ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ।
 

 

ਰੋਸ ਮਾਰਚ ਤੋਂ ਬਾਅਦ ਕਿਸਾਨ ਜੱਥੇਬੰਦੀਆ ਅਤੇ ਖੱਬੇਪੱਖੀ ਪਾਰਟੀਆਂ ਦੇ ਮੈਂਬਰਾਂ ਨੇ ਸ਼ਹਿਰ 'ਚੋਂ ਲੰਘਦੀ ਦਿੱਲੀ-ਬਠਿੰਡਾ ਰੇਲਵੇ ਟਰੈਕ 'ਤੇ ਧਰਨਾ ਲਗਾ ਦਿੱਤਾ, ਜੋ ਬਾਅਦ ਦੁਪਹਿਰ ਤਕ ਜਾਰੀ ਰਿਹਾ। ਇਸ ਕਾਰਨ ਇਸ ਰੂਟ ਤੋਂ ਆਉਣ-ਜਾਣ ਵਾਲੀਆਂ ਗੱਡੀਆਂ ਰੋਕ ਦਿੱਤੀਆਂ ਗਈਆਂ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central trade unions bharat band protest at Mansa