ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਵੀ ਭਾਰਤ ਬੰਦ ਦਾ ਅਸਰ, ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਜਾਰੀ

ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਅੱਜ ਭਾਰਤ ਬੰਦ ਹੈ। 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਨੇ ਦੇਸ਼ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਦੇਸ਼ ਦੇ ਬਾਕੀ ਸੂਬਿਆਂ ਦੀ ਤਰ੍ਹਾਂ ਪੰਜਾਬ 'ਚ ਵੀ ਬੁੱਧਵਾਰ ਸਵੇਰ ਤੋਂ ਭਾਰਤ ਬੰਦ ਦਾ ਅਸਰ ਵਿਖਾਈ ਦੇਣ ਲੱਗਾ ਹੈ।
 

 

ਅੱਜ ਸਵੇਰੇ ਬਠਿੰਡਾ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਨਿਗਮ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਮੁਲਜ਼ਮਾਂ ਵਿਰੁੱਧ ਗਲਤ ਨੀਤੀਆਂ ਅਤੇ ਦੇਸ਼ 'ਚ ਪੈਦਾ ਹੋਈ ਆਰਥਿਕ ਮੰਦੀ ਵਿਰੁੱਧ ਜੋਰਦਾਰ ਨਾਹਰੇਬਾਜ਼ੀ ਕੀਤੀ।
 

 

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਯੂਨੀਅਨਾਂ ਨੇ ਬੁੱਧਵਾਰ ਸਵੇਰੇ 'ਵਰਸਿਟੀ ਦੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਦਿਆਰਥੀ ਦੇ ਨਾਲ-ਨਾਲ ਕਰਮਚਾਰੀ ਯੂਨੀਅਨਾਂ ਦੇ ਮੈਂਬਰਾਂ ਨੇ ਵੀ ਰੋਸ ਪ੍ਰਦਰਸ਼ਨ ਕੀਤਾ।
 

 

ਅੰਮ੍ਰਿਤਸਰ ਵਿਖੇ ਟਰੇਡ ਯੂਨੀਅਨਾਂ, ਖੱਬੇਪੱਖੀ ਸੰਗਠਨਾਂ, ਵਿਦਿਆਰਥੀ ਸੰਗਠਨਾਂ ਅਤੇ ਬੈਂਕ ਯੂਨੀਅਨਾਂ ਦੇ ਕਾਰਕੁਨਾਂ ਭੰਡਾਰੀ ਪੁਲ ਉੱਤੇ ਇਕੱਤਰ ਹੋਏ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਲੋਕਾਂ ਨੇ ਸੀਏਏ, ਐਨਆਰਸੀ, ਜੇਐਨਯੂ, ਜਾਮੀਆ ਆਦਿ ਘਟਨਾਵਾਂ ਲਈ ਮੋਦੀ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।
 

 

ਸੰਗਰੂਰ ਵਿਖੇ ਸਥਾਨਕ ਬੱਸ ਅੱਡੇ ਦੇ ਬਾਹਰ ਵੱਖ-ਵੱਖ ਸੰਗਠਨਾਂ ਅਤੇ ਜੱਥੇਬੰਦੀਆਂ ਦੇ ਵਰਕਰਾਂ ਨੇ ਇਕੱਤਰ ਹੋ ਕੇ ਸੜਕ ਜਾਮ ਕਰ ਦਿੱਤੀ ਅਤੇ ਰੋਸ ਪ੍ਰਦਰਸ਼ਨ ਕੀਤਾ।
 

 

ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਭਾਰਤ ਬੰਦ ਦੇ ਸੱਦੇ ਤਹਿਤ ਮੁਲਾਜ਼ਮਾਂ ਨੇ ਨਗਰ ਕੌਂਸਲ ਦਰਫਤ ਦੇ ਬਾਹਰ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
 

 

ਲੁਧਿਆਣਾ 'ਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਵੱਖ-ਵੱਖ ਟਰੇਡ ਯੂਨੀਅਨਾਂ ਨੇ ਇਕੱਤਰ ਹੋ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central trade unions bharat band protest at Punjab