ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਮੌਸਮੀ ਮੀਂਹ ਦੀ ਝੰਬੀ ਕਣਕ ਦੀ ਖ਼ਰੀਦ ਦੇ ਮਿਆਰ ਢਿੱਲੇ ਕੀਤੇ ਸਰਕਾਰ ਨੇ

ਬੇਮੌਸਮੀ ਮੀਂਹ ਦੀ ਝੰਬੀ ਕਣਕ ਦੀ ਖ਼ਰੀਦ ਦੇ ਮਿਆਰ ਢਿੱਲੇ ਕੀਤੇ ਸਰਕਾਰ ਨੇ

ਬੇਮੌਸਮੀ ਮੀਂਹ ਤੇ ਗੜੇਮਾਰ ਦੀ ਝੰਬੀ ਕਣਕ ਦੀ ਫ਼ਸਲ ਦੀ ਖ਼ਰੀਦ ਦੇ ਮਿਆਰਾਂ ਵਿੱਚ ਢਿੱਲ ਦੇਣ ਦੀ ਮਨਜ਼ੂਰੀ ਕੇਂਦਰ ਸਰਕਾਰ ਨੇ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੇ ਮੀਂਹ ਨਾਲ ਕਣਕ ਦੀ ਫਸਲ ਨੂੰ ਪੁੱਜੇ ਨੁਕਸਾਨ ਦੀ ਸੂਰਤ ਵਿੱਚ ਕਣਕ ਦੀ ਖਰੀਦ ਦੇ ਮਾਪਦੰਡਾਂ ' ਢਿੱਲ ਦੇਣ ਲਈ ਕੀਤੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ

 

 

ਕੇਂਦਰ ਨੇ ਮੀਂਹ ਨਾਲ ਕਣਕ ਦੇ ਦਾਣੇ ਦੀ ਚਮਕ ਅਤੇ ਕੁਦਰਤੀ ਰੰਗ ਤੇ ਚਮਕ (ਲਸਟਰ ਲੌਸ) ਪ੍ਰਭਾਵਿਤ ਹੋਣ ਕਰਕੇ ਇਸ ਸਬੰਧੀ ਸ਼ਰਤਾਂ ਵਿੱਚ ਅੰਤਮ ਰਿਪੋਰਟ ਆਉਣ ਤੱਕ ਢਿੱਲ ਦੇਣ ਦਾ ਫੈਸਲਾ ਕੀਤਾ ਹੈ
 


ਮੁੱਖ ਮੰਤਰੀ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੀਂਹ ਨਾਲ ਕਿਸਾਨਾਂ ਨੂੰ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਖਰੀਦ ਦੇ ਨਿਯਮਾਂ ' ਢਿੱਲ ਦੇਣ ਦੀ ਅਪੀਲ ਕੀਤੀ ਸੀ
 


ਮੁੱਖ ਮੰਤਰੀ ਦੀ ਮੰਗ ਪ੍ਰਤੀ ਹੁੰਗਾਰਾ ਭਰਦਿਆਂ ਕੇਂਦਰ ਸਰਕਾਰ ਨੇ ਸਾਲ 2019-2020 ਦੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਇਕਸਾਰ ਮਾਪਦੰਡਾਂ ਵਿੱਚ ਆਰਜ਼ੀ ਆਧਾਰ 'ਤੇ ਢਿੱਲ ਦੇ ਕੇ ਸੂਬੇ ਵਿੱਚੋਂ ਕਣਕ ਖਰੀਦਣ ਦਾ ਫੈਸਲਾ ਕੀਤਾ ਹੈ ਕਣਕ ਦੀ ਖਰੀਦ ਸਬੰਧੀ ਸ਼ਰਤਾਂ ਵਿੱਚ ਢਿੱਲ ਦੇਣ ਦਾ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਸਾਂਝੀ ਟੀਮ ਦੀ ਅੰਤਿਮ ਰਿਪੋਰਟ ਹਾਸਲ ਹੋਣ ਤੱਕ ਜਾਰੀ ਰਹੇਗਾ
 


ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਆਪਣੇ ਫੈਸਲੇ ਬਾਰੇ ਜਾਣੂੰ ਕਰਵਾ ਦਿੱਤਾ ਹੈ

 

 

ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਫਸਲ ਦੇ ਦਾਣਿਆਂ ਦਾ ਕੁਦਰਤੀ ਰੰਗ ਤੇ ਚਮਕ ਪ੍ਰਭਾਵਿਤ ਹੋਣ (ਲਸਟਰ ਲੌਸ) ਸਬੰਧੀ ਸ਼ਰਤਾਂ ' ਢਿੱਲ ਦਿੰਦਿਆਂ ਇਸ ਨੂੰ 10 ਫੀਸਦੀ ਤੱਕ ਕਰ ਦਿੱਤਾ ਗਿਆ ਹੈ ਜਿਸ 'ਤੇ ਕੋਈ ਵੈਲਿਊ ਕੱਟ ਨਹੀਂ ਹੋਵੇਗਾ

 

 

ਮੰਤਰਾਲੇ ਨੇ ਜ਼ਿਲ੍ਹਾ ਆਧਾਰ 'ਤੇ ਵੀ ਇਨ੍ਹਾਂ ਸ਼ਰਤਾਂ ਵਿੱਚ ਢਿੱਲ ਦੇਣ ਦੀ ਆਗਿਆ ਦਿੱਤੀ ਹੈ ਜਿਸ ਤਹਿਤ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ 50 ਫੀਸਦੀ ਤੱਕ ਜਦਕਿ ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 75 ਫੀਸਦੀ ਤੱਕ ਦੀ ਇਜਾਜ਼ਤ ਦਿੱਤੀ ਗਈ ਹੈ
 


ਬੁਲਾਰੇ ਨੇ ਦੱਸਿਆ ਕਿ ਉਹ ਦਾਣੇ ਜਿਨ੍ਹਾਂ ਦੀ ਚਮਕ ਤੇ ਕੁਦਰਤੀ ਰੰਗ 10 ਫੀਸਦੀ ਤੋਂ ਵਧੇਰੇ ਪ੍ਰਭਾਵਿਤ ਹੈ ਅਤੇ ਸੁੰਗੜੇ ਤੇ ਟੁੱਟੇ ਦਾਣੇ ਦੀ ਮਾਤਰਾ 75 ਫੀਸਦੀ ਤੱਕ ਹੈ, ਦੀ ਖਰੀਦ ' ਸਿੱਧੇ ਤੌਰ 'ਤੇ ਇਕ ਚੌਥਾਈ ਵੈਲਿਊ ਕੱਟ ਲਾਇਆ ਜਾਵੇਗਾ ਜਿਹੜੀ ਕਣਕ ਖਰੀਦੀ ਜਾਵੇਗੀ, ਉਸ ਦਾ ਭੰਡਾਰਨ ਅਤੇ ਹਿਸਾਬ-ਕਿਤਾਬ ਵੱਖਰੇ ਤੌਰ 'ਤੇ ਰੱਖਿਆ ਜਾਵੇਗਾ ਮਾਪਦੰਡਾਂ ਵਿੱਚ ਢਿੱਲ ਦੇ ਕੇ ਖਰੀਦੀ ਕਣਕ ਦੇ ਭੰਡਾਰ ਨੂੰ ਅਤੀ ਮਹੱਤਵਪੂਰਨ ਪਹਿਲ ਦੇ ਆਧਾਰ 'ਤੇ ਨਿਪਟਾ ਦਿੱਤਾ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre approves purchasing concessions of wheat affected from lustre loss