ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਨਾ ਮੰਨਿਆ, ਤਾਂ ਪੰਜਾਬ ਸਰਕਾਰ ਦੇਵੇਗੀ ਕਿਸਾਨਾਂ ਨੂੰ ਮੁਆਵਜ਼ਾ: ਕੈਪਟਨ

ਕੇਂਦਰ ਨਾ ਮੰਨਿਆ, ਤਾਂ ਪੰਜਾਬ ਸਰਕਾਰ ਦੇਵੇਗੀ ਕਿਸਾਨਾਂ ਨੂੰ ਮੁਆਵਜ਼ਾ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ, ਜੇ ਕੇਂਦਰ ਨੇ ਘੱਟੋ–ਘੱਟ ਸਮਰਥਨ ਮੁੱਲ (MSP) ਉੱਤੇ ਵੈਲਿਯੂ–ਕਟੌਤੀ ਵਾਪਸ ਲੈਣ ਦੀ ਉਨ੍ਹਾਂ ਦੀ ਮੰਗ ਨਾ ਮੰਨੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਬੇਮੌਸਮੀ ਵਰਖਾ ਕਾਰਨ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਕਣਕ ਦੀ ਫ਼ਸਲ ਤਾਂ ਬਹੁਤ ਜ਼ਿਆਦਾ ਤਬਾਹ ਹੋਈ ਹੈ।

 

 

ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੋ ਕੁ ਦਿਨ ਪਹਿਲਾਂ ਇਹ ਵੀ ਐਲਾਨ ਕੀਤਾ ਸੀ ਕਿ ਐਤਕੀਂ ਝੋਨੇ ਦੀ ਲਵਾਈ ਪਹਿਲਾਂ ਤੋਂ ਤੈਅਸ਼ੁਦਾ ਸਮੇਂ 20 ਜੂਨ ਦੀ ਥਾਂ ਇੱਕ ਹਫ਼ਤਾ ਪਹਿਲਾਂ ਭਾਵ 13 ਜੂਨ ਤੋਂ ਕੀਤੀ ਜਾਵੇਗੀ।

 

 

ਇੱਥੇ ਵਰਨਣਯੋਗ ਹੈ ਕਿ ਭਾਰਤੀ ਖ਼ੁਰਾਕ ਨਿਗਮ (FCI) ਨੇ 10 ਫ਼ੀ ਸਦੀ ਤੋਂ ਵੱਧ ਬਦਰੰਗ ਹੋਈ ਕਣਕ ਉੱਤੇ 4.60 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕਰਨ ਦਾ ਨਿਯਮ ਲਾਗੂ ਕੀਤਾ ਹੈ। ਕਿਸਾਨ ਇਸ ਦਾ ਵਿਰੋਧ ਕਰ ਰਹੇ ਹਨ।

 

 

ਕੈਪਟਨ ਅਮਰਿੰਦਰ ਸਿੰਘ ਅੱਜ ਸਮਾਣਾ ਵਿੱਚ ਆਪਣੀ ਪਤਨੀ ਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਰਨੀਤ ਕੌਰ ਦੇ ਹੱਕ ਵਿੱਚ ਇੱਕ ਚੋਣ–ਰੈਲੀ ਨੂੰ ਸੰਬੋਧਨ ਕਰਨ ਲਈ ਸਮਾਣਾ ਪੁੱਜੇ ਸਨ। ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇੱਥੇ ਹੀ ਆਖਿਆ ਕਿ ਉਨ੍ਹਾਂ (ਕੇਂਦਰ) ਦੀਆਂ ਗ਼ਲਤੀਆਂ ਕਾਰਨ ਕਿਸਾਨਾਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।

 

 

ਕੈਪਟਨ ਨੇ ਅੱਗੇ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਸੌਤੇਲਾ ਵਿਵਹਾਰ ਕਰਦੀ ਹੈ; ਤਾਂ ਜੋ ਸੂਬੇ ਦੀ ਕਾਂਗਰਸ ਸਰਕਾਰ ਨੂੰ ਕੁਝ ਢਾਹ ਲੱਗ ਸਕੇ। ਉਨ੍ਹਾਂ ਕਿਹਾ ਇਸ ਮੁੱਦੇ ਉੱਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Centre doesnt approve Punjab Govt will give compensation to farmers Captain